ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ

by | Mar 12, 2026 | breaking news, daily | 0 comments

ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਮਾਰਚ:
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ), ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ, ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ, ਜਸਵੀਰ ਸਿੰਘ, ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ, ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸੋਚ ਦੇ ਪ੍ਰਤੀਕ ਵਜੋਂ ਖਾਦੀ ਸਿਰਫ਼ ਇੱਕ ਵਸਤ੍ਰ ਨਹੀਂ, ਸਗੋਂ ਆਤਮਨਿਰਭਰਤਾ, ਸਵਦੇਸ਼ੀ ਅਤੇ ਪੇਂਡੂ ਵਿਕਾਸ ਦੀ ਸੋਚ ਦਾ ਪ੍ਰਤੀਕ ਹੈ। ਪੇਂਡੂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਸਕਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...