​ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

by | Jul 23, 2026 | breaking news, health, lifestyle, politics | 0 comments

​ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ ‘ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ

​ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ

​ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

​ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।

​ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ।

​ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 4056 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕੀਤਾ ਜਾ ਚੁੱਕਾ ਹੈ।

​ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।

​ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...