ਗਵਰਨਮੈਂਟ ਪੌਲੀਟੈਕਨਿਕ ਫੌਰ ਵੂਮੈਨ ਨੇ ਕਿਊਸੀਆਈ ਤੋਂ ਗ੍ਰੇਡ ‘ਏ’ ਮਾਨਤਾ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ ‘ਤੇ 6ਵਾਂ ਸਥਾਨ ਹਾਸਲ ਕੀਤਾ

by | Jul 27, 2026 | daily, education, politics | 0 comments

ਗਵਰਨਮੈਂਟ ਪੌਲੀਟੈਕਨਿਕ ਫੌਰ ਵੂਮੈਨ, ਸੈਕਟਰ 10-ਡੀ, ਚੰਡੀਗੜ੍ਹ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦੇ ਹੋਏ ਅਕਾਦਮਿਕ ਸਾਲ 2025-26 ਦੇ ਸੰਸਥਾਗਤ ਮੁੱਲਾਂਕਣ ਵਿੱਚ ਆਪਣੇ ਡਿਪਲੋਮਾ ਇਨ ਫਾਰਮੇਸੀ ਪ੍ਰੋਗਰਾਮ ਲਈ ਕੁਆਲਿਟੀ ਕੌਂਸਲ ਆਵ੍ ਇੰਡੀਆ (ਕਿਊਆਈਸੀ) ਦੇ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫੌਰ ਐਜੂਕੇਸ਼ਨ ਐਂਡ ਟ੍ਰੇਨਿੰਗ (ਐੱਨਏਬੀਈਟੀ) ਤੋਂ ਸਰਬਉੱਚ ਗ੍ਰੇਡ ‘ਏ’ ਮਾਨਤਾ ਪ੍ਰਾਪਤ ਕੀਤੀ ਹੈ।

ਇਹ ਮਾਨਤਾ ਡੈਸਕਟੌਪ ਮੁੱਲਾਂਕਣ, ਔਨ-ਸਾਇਟ ਮੁੱਲਾਂਕਣ ਅਤੇ ਸੰਪੂਰਨ ਸੰਸਥਾਗਤ ਪ੍ਰਦਰਸ਼ਨ ‘ਤੇ ਅਧਾਰਿਤ ਤਿੰਨ-ਪੜਾਵਾਂ ਵਾਲੀ ਵਿਸਤ੍ਰਿਤ ਮੁੱਲਾਂਕਣ ਪ੍ਰਕਿਰਿਆ ਤੋਂ ਬਾਅਦ ਪ੍ਰਦਾਨ ਕੀਤੀ ਗਈ। ਇਹ ਪ੍ਰਕਿਰਿਆ ਸਕੱਤਰ, ਤਕਨੀਕੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਡਾਇਰੈਕਟੋਰੇਟ, ਚੰਡੀਗੜ੍ਹ ਪ੍ਰਸ਼ਾਸਨ ਦੇ ਮਾਰਗਦਰਸ਼ਨ ਵਿੱਚ ਸੰਪੰਨ ਹੋਈ।

ਇਸ ਉਪਲਬਧੀ ਦੇ ਨਾਲ ਸੰਸਥਾ ਨੇ ਰਾਸ਼ਟਰੀ ਪੱਧਰ ‘ਤੇ 6ਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਹਿਤ ਉੱਤਰ ਭਾਰਤ ਵਿੱਚ ਪ੍ਰਥਮ ਸਥਾਨ ਹਾਸਲ ਕੀਤਾ ਹੈ।

ਸੰਸਥਾ ਦੇ ਪ੍ਰਿੰਸੀਪਲ ਸ਼੍ਰੀਮਤੀ ਵਿਨ ਦੋਸਾਝ ਦੀ ਅਗਵਾਈ ਵਿੱਚ ਇੱਥੇ ਛੇ ਡਿਪਲੋਮਾ ਪ੍ਰੋਗਰਾਮ ਸੰਚਾਲਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਪ੍ਰਮੁੱਖ ਉਦੇਸ਼ ਕੌਸ਼ਲ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਹੈ। “ਮਹਿਲਾਵਾਂ ਵਿੱਚ ਉਤਕ੍ਰਿਸ਼ਟਤਾ ਦਾ ਸੱਭਿਆਚਾਰ ਵਿਕਸਿਤ ਕਰਨ ਹਿਤ ਦਕਸ਼ ਕੌਸ਼ਲ ਦਾ ਸਮਾਵੇਸ਼” ਦੇ ਆਪਣੇ ਵਿਜ਼ਨ ਦੇ ਅਨੁਰੂਪ ਸੰਸਥਾ ਗੁਣਵੱਤਾਪੂਰਨ ਤਕਨੀਕੀ ਸਿੱਖਿਆ ਦੇ ਮਾਧਿਅਮ ਨਾਲ ਉਦਯੋਗਾਂ ਦੀਆਂ ਜ਼ਰੂਰਤਾਂ ਦੇ ਅਨੁਰੂਪ ਦਕਸ਼ ਪੇਸ਼ੇਵਰ ਤਿਆਰ ਕਰ ਰਹੀ ਹੈ।

ਕਿਊਸੀਵਾਈ ਦੁਆਰਾ ਸੰਸਥਾਵਾਂ ਦਾ ਮੁੱਲਾਂਕਣ ਅਕਾਦਮਿਕ ਉਤਕ੍ਰਿਸ਼ਟਤਾ, ਪਰਿਣਾਮ-ਅਧਾਰਿਤ ਸਿੱਖਿਆ, ਸੁਸ਼ਾਸਨ, ਇਨੋਵੇਸ਼ਨਸ ਅਤੇ ਨਿਰੰਤਰ ਗੁਣਵੱਤਾ ਸੁਧਾਰ ਜਿਹੇ ਕਠੋਰ ਮਿਆਰਾਂ ਦੇ ਅਧਾਰ ‘ਤੇ ਕੀਤਾ ਜਾਂਦਾ ਹੈ। ਗ੍ਰੇਡ ‘ਏ’ ਮਾਨਤਾ ਸੰਸਥਾ ਦੀ ਉੱਚ ਗੁਣਵੱਤਾ ਵਾਲੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ।

ਇਹ ਉਪਲਬਧੀ ਸੰਸਥਾ ਦੇ ਪ੍ਰਿੰਸੀਪਲ, ਫੈਕਲਟੀ, ਸਟਾਫ਼, ਵਿਦਿਆਰਥੀਆਂ ਅਤੇ ਸਾਰੇ ਹਿਤਧਾਰਕਾਂ ਦੇ ਸਮੂਹਿਕ ਪ੍ਰਯਾਸ, ਸਮਰਪਣ ਅਤੇ ਉਤਕ੍ਰਿਸ਼ਟਤਾ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦਾ ਪਰਿਣਾਮ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...