ਗਿਆਨੀ ਹਰਪਾਲ ਸਿੰਘ ਤੇ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਸਨਮਾਨਿਤ

by | May 22, 2025 | breaking news, daily, religion | 0 comments

ਸ੍ਰੀ ਅੰਮ੍ਰਿਤਸਰ, 21 ਅਪ੍ਰੈਲ-

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬੀਤੇ ਸਮੇਂ ਵਿੱਚ ਕੀਤੇ ਫੈਸਲੇ ਤਹਿਤ ਅੱਜ ਉੱਘੇ ਸਿੱਖ ਪ੍ਰਚਾਰਕ ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੂੰ ਭਾਈ ਮਨਸੁਖ ਜੀ ਸਨਮਾਨ ਤਹਿਤ “ਭਾਈ ਸਾਹਿਬ” ਦੀ ਉਪਾਧੀ ਦੇ ਨਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਭਾਈ ਮਲਕੀਤ ਸਿੰਘ ਖੰਡੂਰ ਸਾਹਿਬ ਦੇ ਪਰਿਵਾਰ ਨੂੰ ਉਨ੍ਹਾਂ ਦੀਆਂ ਸਿੱਖ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਸਨਮਾਨਿਤ ਕੀਤਾ ਗਿਆ।

ਇਹ ਸਨਮਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸਿਰੋਪਾਓ, ਸ੍ਰੀ ਸਾਹਿਬ, ਸਿੱਖ ਰਹਿਤ ਮਰਿਆਦਾ ਦੀ ਪੁਸਤਕ ਅਤੇ ਗਿਆਨੀ ਹਰਪਾਲ ਸਿੰਘ ਨੂੰ ਵਿਸ਼ੇਸ਼ ਚਾਂਦੀ ਦੀ ਤਸ਼ਤਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਦਾ ਸਨਮਾਨ ਉਨ੍ਹਾਂ ਦੀ ਸੁਪਤਨੀ ਬੀਬੀ ਹਰਜਿੰਦਰ ਕੌਰ ਨੂੰ ਸੌਂਪਿਆ ਗਿਆ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਹਾਜ਼ਰ ਸਨ।

ਸਨਮਾਨ ਸਮਾਗਮ ਤੋਂ ਪਹਿਲਾਂ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

ਗਿਆਨੀ ਹਰਪਾਲ ਸਿੰਘ ਨੂੰ ਇਹ ਸਨਮਾਨ ਸਿੱਖੀ ਪ੍ਰਚਾਰ, ਸਫ਼ਰ-ਏ-ਸ਼ਹਾਦਤ ਸਮਾਗਮਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਦਿੱਤਾ ਗਿਆ ਹੈ। ਗਿਆਨੀ ਮਲਕੀਤ ਸਿੰਘ ਨੂੰ ਇਹ ਸਨਮਾਨ ਗੁਰਬਾਣੀ ਸੰਥਿਆ ਰਾਹੀਂ ਸਿੱਖੀ ਪ੍ਰਚਾਰ ਦੀਆਂ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਲਈ ਦਿੱਤਾ ਗਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕੀ ਸਮੂਹ ਸਿੱਖ ਪ੍ਰਚਾਰਕਾਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਪ੍ਰੇਰਣਾ ਲੈ ਕੇ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਕੀਤੀਆਂ ਸੇਵਾਵਾਂ ਗੁਰੂ ਦਰਬਾਰ ਵਿੱਚ ਪ੍ਰਵਾਨ ਹੋਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਰੀਆ, ਵਧੀਕ ਸਕੱਤਰ ਸ. ਬਿਜੈ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ ਸੁਖਦੇਵ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਬਿਕਰਮਜੀਤ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਤਿੰਦਰਪਾਲ ਸਿੰਘ, ਅਕਾਲੀ ਆਗੂ ਸ. ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਸ. ਹਰਮਿੰਦਰ ਸਿੰਘ, ਕੁਲਦੀਪ ਸਿੰਘ ਸਿੰਘ ਬ੍ਰਦਰਜ਼, ਸ. ਗੁਰਦੀਪ ਸਿੰਘ ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ, ਇੰਚਾਰਜ ਸਕੱਤਰੇਤ ਸ. ਬਗੀਚਾ ਸਿੰਘ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।

ਜਸਕਰਨ ਸਿੰਘ,
9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...