ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਵੱਖਰਾ ਧੜਾ ਬਣਾਉਣ ਦੀ ਸਾਜ਼ਿਸ਼ 2 ਦਸੰਬਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ

by | Aug 21, 2025 | breaking news, daily | 0 comments

ਹੁਕਮਨਾਮੇ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਰਚੇ ਜਾਣ ਦੇ ਚੰਦੂਮਾਜਰਾ ਦੇ ਇਕਬਾਲੀਆ ਬਿਆਨ ’ਤੇ ਸਥਿਤੀ ਸਪਸ਼ਟ

ਕਰਨ: ਅਕਾਲੀ ਦਲ

ਸੀਨੀਅਰ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀਆਂ ਕਾਰਵਾਈਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ, ਉਹਨਾਂ ਨੂੰ ਤਖ਼ਤ ’ਤੇ ਤਲਬ ਕੀਤਾ ਜਾਵੇ

ਚੰਡੀਗੜ੍ਹ, 21 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਵੱਖਰਾ ਧੜਾ ਬਣਾਉਣ ਦੀ ਸਾਜ਼ਿਸ਼ 2 ਦਸੰਬਰ 2025 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਰਚੇ ਜਾਣ ਦੇ ਚੰਦੂਮਾਜਰਾ ਦੇ ਇਕਬਾਲੀਆ ਬਿਆਨ ’ਤੇ ਆਪਣੀ ਸਥਿਤੀ ਸਪਸ਼ਟ ਕਰਨ।

ਦੱਸਣਯੋਗ ਹੈ ਕਿ ਚੰਦੂਮਾਜਰਾ ਨੇ ਬੀਤੇ ਕੱਲ੍ਹ ਲੌਂਗੋਵਾਲ ਵਿਚ ਦਿੱਤੇ ਭਾਸ਼ਣ ਵਿਚ ਸਪਸ਼ਟ ਦੱਸਿਆ ਸੀ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ, ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਚੁੱਲ੍ਹਾ ਦਲ ਦਾ ਪ੍ਰਧਾਨ ਬਣਾਉਣ ਦੀ ਸਾਜ਼ਿਸ਼ ਨੂੰ ਮਰਹੂਮ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਅੰਤਿਮ ਛੋਹਾਂ ਦਿੱਤੀਆਂ ਗਈਆਂ। ਚੰਦੂਮਾਜਰਾ ਨੇ ਇਹ ਵੀ ਦੱਸਿਆ ਸੀ ਕਿ ਇਹ ਸਭ ਕੁਝ ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਹੋਇਆ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਵਾਸਤੇ ਸਰਦਾਰ ਢੀਂਡਸਾ ਨੇ ਚੰਡੀਗੜ੍ਹ ਰਿਹਾਇਸ਼ ’ਤੇ ਸੱਦਿਆ ਸੀ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਜਥੇਦਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਪ੍ਰੋ. ਚੰਦੂਮਾਜਰਾ ਦੇ ਇਸ ਇਕਬਾਲੀਆ ਬਿਆਨ ਦਾ ਨੋਟਿਸ ਲੈਣ ਜਿਸ ਵਿਚ ਉਹਨਾਂ ਨੇ ਖੁੱਲ੍ਹਾਸਾ ਕੀਤਾ ਹੈ ਕਿ ਸਰਦਾਰ ਢੀਂਡਸਾ ਨੇ ਹੀ ਗਿਆਨੀ ਹਰਪ੍ਰੀਤ ਸਿੰਘ ਦੀ ਚੋਣ ਵੱਖਰੇ ਚੁੱਲ੍ਹਾ ਦਲ ਦੀ ਅਗਵਾਈ ਕਰਨ ਵਾਸਤੇ ਕੀਤੀ ਤੇ ਹਾਲ ਹੀ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਰਸਮੀ ਤੌਰ ’ਤੇ ਇਹ ਅਹੁਦਾ ਸੰਭਾਲ ਵੀ ਲਿਆ।

ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵੱਡਾ ਧਰੋਹ ਕਮਾਉਣਾ ਕਰਾਰ ਦਿੰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਪੁੱਜੇ ਸਨ ਜਿਥੇ ਨਵੀਂ ਸਿਆਸੀ ਪਾਰਟੀ ਬਣਾਉਣ ਵਾਸਤੇ ਚਰਚਾ ਕੀਤੀ ਗਈ, ਉਹ ਵੀ ਉਸ ਵੇਲੇ ਜਦੋਂ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਮਿਲੀ ਸ਼ਿਕਾਇਤ ਦਾ ਨਿਪਟਾਰਾ ਕਰਨ ਵਿਚ ਲੱਗੇ ਸਨ। ਇਹਨਾਂ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਖਿਆ ਕਿ ਉਹ ਇਹ ਵੀ ਸਪਸ਼ਟ ਕਰਨ ਕਿ ਕੀ ਉਹਨਾਂ ਨੇ ਆਪਣੀ ਚੰਡੀਗੜ੍ਹ ਫੇਰੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਨੂੰ ਸੂਚਿਤ ਕੀਤਾ ਸੀ ਅਤੇ ਉਹਨਾਂ ਨੂੰ ਵੱਖਰੇ ਚੁੱਲ੍ਹਾ ਦਲ ਦੀ ਅਗਵਾਈ ਦੀ ਮਿਲੀ ਪੇਸ਼ਕਸ਼ ਬਾਰੇ ਦੱਸਿਆ ਸੀ। ਇਹਨਾਂ ਆਗੂਆਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਹੁਣ ਇਹ ਵੀ ਦੱਸਣ ਕਿ ਕੀ ਉਹਨਾਂ ਨੇ ਹੀ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਂਝੀ ਸਾਜ਼ਿਸ਼ ਨੂੰ ਅਮਲੀ ਰੂਪ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪੰਥ ਦੇ ਗੱਦਾਰ ਹਨ ਅਤੇ ਉਹਨਾਂ ਨੂੰ ਸਿੰਘ ਸਾਹਿਬ ਵਜੋਂ ਨਹੀਂ ਸੱਦਿਆ ਜਾ ਸਕਦਾ। ਉਹਨਾਂ ਕਿਹਾ ਕਿ ਨਵਾਂ ਚੁੱਲ੍ਹਾ ਦਲ ਦੇ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਸੱਦ ’ਤੇ ਧਰੋਹ ਕਮਾਇਆ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਸ਼ਿਕਾਇਤ ਦੇ ਮਾਮਲੇ ਵਿਚ ਸਹਿ ਸਾਜ਼ਿਸ਼ਕਰਤਾ ਬਣ ਕੇ ਬੱਜ਼ਰ ਗੁਨਾਹ ਕੀਤਾ ਹੈ। ਸਰਦਾਰ ਗਰੇਵਾਲ ਨੇ ਕਿਹਾ ਕਿ ਅਜਿਹਾ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਸਤਿਕਾਰ ਨੂੰ ਠੇਸ ਪਹੁੰਚਾਈ ਹੈ ਅਤੇ ਇਸਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਇਹ ਢੁਕਵਾਂ ਮਾਮਲਾ ਬਣਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ ਅਤੇ ਪੰਥ ਦਾ ਦੋਖ਼ੀ ਕਰਾਰ ਦਿੱਤਾ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਾਰੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਸਾਰਾ ਸੱਚ ਪੰਥ ਸਾਹਮਣੇ ਲਿਆਉਣ ਵਾਸਤੇ ਪ੍ਰੋ. ਚੰਦੂਮਾਜਰਾ ਦਾ ਧੰਨਵਾਦ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਕਾਲ ਪੁਰਖ਼ ਦੀ ਕ੍ਰਿਪਾ ਨਾਲ ਸੱਚਾਈ ਦੀ ਜਿੱਤ ਹੋਵੇਗੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਚੰਦੂਮਾਜਰਾ ਨੇ ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਬੇਨਕਾਬ ਕੀਤਾ ਜਿਹਨਾਂ ਨੇ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਚੱਲਣ ਦੀ ਰੱਟ ਲਗਾਈ ਸੀ ਪਰ ਅਸਲ ਵਿਚ ਸੁਧਾਰ ਲਹਿਰ ਨਾਂ ਉਹਨਾਂ ਦੀ ਹੀ ਤਜਵੀਜ਼ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਸਾਰਾ ਡਰਾਮਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅਤੇ ਕਿਵੇਂ ਨਵਾਂ ਚੁੱਲ੍ਹਾ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਦੌੜ ਵਿਚੋਂ ਬਾਹਰ ਹੋਣ ਦਾ ਨਾਟਕ ਕੀਤਾ, ਇਹ ਸਭ ਕੁਝ ਚੰਦੂਮਾਜਰਾ ਦੇ ਇਕਬਾਲੀਆ ਬਿਆਨ ਵਿਚ ਸਪਸ਼ਟ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...