–ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

by | May 22, 2026 | daily, lifestyle, politics | 0 comments

–ਬਠਿੰਡਾ ਦੇ ਗਿੱਲ ਕਲਾਂ ਨੂੰ ਟਿਕਾਊ ਟੈਪ ਜਾਲ ਪ੍ਰਬੰਧਨ ਲਈ ਕੌਮੀ ਪੱਧਰ ’ਤੇ ਮਿਲੀ ਸ਼ਲਾਘਾ

–ਜਨ ਭਾਗੀਦਾਰੀ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਗਿੱਲ ਕਲਾਂ ਵਿੱਚ 100 ਫੀਸਦੀ ਟੈਪ ਵਾਟਰ ਕਵਰੇਜ ਹਾਸਲ

–ਪਿੰਡ ਦੀ ਕਮੇਟੀ ਨੇ ਪਾਣੀ ਦੇ ਕੁਨੈਕਸ਼ਨਾਂ ਤੋਂ 6 ਲੱਖ ਰੁਪਏ ਦੀ ਬਚਤ ਇਕੱਠੀ ਕੀਤੀ

ਚੰਡੀਗੜ੍ਹ/ ਬਠਿੰਡਾ, 20 ਮਈ

ਰਾਮਪੁਰਾ ਬਲਾਕ ਦਾ ਪਿੰਡ ਗਿੱਲ ਕਲਾਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਦਾ ਇਕ ਸ਼ਾਨਦਾਰ ਮਾਡਲ ਬਣ ਕੇ ਉਭਰਿਆ ਹੈ, ਜਿੱਥੇ ਜਨ ਭਾਗੀਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਨੇ ਹਰ ਘਰ ਤੱਕ ਟੈਪ ਵਾਟਰ ਸਪਲਾਈ ਪਹੁੰਚਾਇਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿੰਡ ਦੇ ਜਲ ਪ੍ਰਬੰਧਨ ਯਤਨਾਂ ਨੂੰ ਅੱਜ ਜਲ ਜੀਵਨ ਮਿਸ਼ਨ ਤਹਿਤ ਹੋਈ ‘ਸੁਜਲ ਗ੍ਰਾਮ ਸੰਵਾਦ’ ਦੀ ਵਰਚੁਅਲ ਕਾਨਫਰੰਸ ਦੌਰਾਨ ਸ਼ਲਾਘਾ ਮਿਲੀ। ਇਸ ਨਾਲ ਬਠਿੰਡਾ ਜ਼ਿਲ੍ਹੇ ਨੂੰ ਪ੍ਰਭਾਵਸ਼ਾਲੀ ਭਾਗੀਦਾਰੀ ਅਤੇ ਟਿਕਾਊ ਜਲ ਸਪਲਾਈ ਪ੍ਰਬੰਧਨ ਲਈ ਕੌਮੀ ਪੱਧਰ ’ਤੇ ਮਾਨਤਾ ਪ੍ਰਾਪਤ ਹੋਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲ ਕਲਾਂ ਨੇ ਇਹ ਸਾਬਤ ਕੀਤਾ ਹੈ ਕਿ ਜਾਗਰੂਕਤਾ ਅਤੇ ਲੋਕਾਂ ਦਾ ਭਰੋਸਾ ਪਿੰਡਾਂ ਦੀ ਜਲ ਸਪਲਾਈ ਪ੍ਰਣਾਲੀ ਵਿੱਚ ਕਿਵੇਂ ਬਦਲਾਅ ਲਿਆ ਸਕਦੇ ਹਨ। ਨਹਿਰੀ ਪਾਣੀ ’ਤੇ ਆਧਾਰਿਤ ਪਿੰਡ ਦੀ ਜਲ ਸਪਲਾਈ ਸਕੀਮ ਨੂੰ ਸਾਲ 2020 ਵਿੱਚ 2.96 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2021-22 ਦੌਰਾਨ ਇਸ ਦੀ ਮਜ਼ਬੂਤੀ ਲਈ ਹੋਰ ਕੰਮ ਵੀ ਮੁਕੰਮਲ ਕੀਤੇ ਗਏ। ਬਾਅਦ ਵਿੱਚ ਸਤੰਬਰ 2022 ਵਿੱਚ ਇਸ ਸਕੀਮ ਨੂੰ ਸਥਾਨਕ ਪ੍ਰਬੰਧਨ ਅਤੇ ਸੰਚਾਲਨ ਲਈ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਸਾਰੇ 784 ਘਰਾਂ ਵਿੱਚ ਹੁਣ ਟੈਪ ਵਾਟਰ ਕੁਨੈਕਸ਼ਨ ਉਪਲਬਧ ਹਨ। ਸ਼ੁਰੂ ਵਿੱਚ ਕਈ ਪਿੰਡ ਵਾਸੀ ਸਪਲਾਈ ਦੇ ਪਾਣੀ ਦੀ ਵਰਤੋਂ ਕਰਨ ਤੋਂ ਹਿਚਕਿਚਾਉਂਦੇ ਸਨ ਅਤੇ ਸਬਮਰਸੀਬਲ ਪੰਪ ਦੇ ਪਾਣੀ ਨੂੰ ਤਰਜੀਹ ਦਿੰਦੇ ਸਨ। ਹਾਲਾਂਕਿ ਨਿਯਮਿਤ ਜਾਗਰੂਕਤਾ ਮੁਹਿੰਮਾਂ, ਘਰ-ਘਰ ਸੰਪਰਕ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਫੀਲਡ ਟੈਸਟਿੰਗ ਕਿੱਟਾਂ ਰਾਹੀਂ ਕੀਤੀ ਗਈ ਪਾਣੀ ਦੀ ਗੁਣਵੱਤਾ ਜਾਂਚ ਨਾਲ ਲੋਕਾਂ ਦਾ ਭਰੋਸਾ ਵਧਿਆ। ਪਾਰਦਰਸ਼ੀ ਜਾਂਚ ਪ੍ਰਕਿਰਿਆ ਅਤੇ ਚੰਗੇ ਨਤੀਜਿਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਵਾਸੀਆਂ ਨੇ ਆਪਣੀ ਮਰਜ਼ੀ ਨਾਲ ਘਰੇਲੂ ਪਾਣੀ ਕੁਨੈਕਸ਼ਨਾਂ ਲਈ ਅਰਜ਼ੀਆਂ ਦਿੱਤੀਆਂ, ਜਿਸ ਨਾਲ 100 ਫੀਸਦੀ ਕਵਰੇਜ ਹਾਸਲ ਹੋਈ।

ਡੀਸੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਪਿੰਡ ਵਿੱਚ ਹੁਣ ਰੋਜ਼ਾਨਾ ਚਾਰ ਘੰਟੇ ਪੀਣ ਯੋਗ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਪੂਰੇ ਸੰਚਾਲਨ ਦਾ ਪ੍ਰਬੰਧ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਵੱਲੋਂ ਕੁਸ਼ਲਤਾਪੂਰਵਕ ਕੀਤਾ ਜਾ ਰਿਹਾ ਹੈ। ਕਮੇਟੀ ਨੇ ਸਿਸਟਮ ਦੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਨਿਯਮਿਤ ਰੱਖ-ਰਖਾਅ ਲਈ ਇਕ ਨਿੱਜੀ ਪੰਪ ਆਪਰੇਟਰ ਨੂੰ ਨਿਯੁਕਤ ਕੀਤਾ ਹੈ। ਸਾਲਾਨਾ ਸੰਚਾਲਨ ਖਰਚੇ ਪੂਰੇ ਕਰਨ ਤੋਂ ਬਾਅਦ ਕਮੇਟੀ ਨੂੰ ਹਰ ਸਾਲ ਕਰੀਬ 2 ਲੱਖ ਰੁਪਏ ਦੀ ਆਮਦਨ ਹੋ ਰਹੀ ਹੈ ਅਤੇ ਪਾਣੀ ਸਪਲਾਈ ਸੰਚਾਲਨ ਤੋਂ ਕਰੀਬ 6 ਲੱਖ ਰੁਪਏ ਦੀ ਬਚਤ ਇਕੱਠੀ ਹੋ ਚੁੱਕੀ ਹੈ।

ਉਨ੍ਹਾਂ ਪਿੰਡ ਦੀ ਪੰਚਾਇਤ, ਪਾਣੀ ਸਬੰਧੀ ਕਮੇਟੀ ਦੇ ਮੈਂਬਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਕੀਮ ਨੂੰ ਲੰਬੇ ਸਮੇਂ ਤੱਕ ਟਿਕਾਊ ਬਣਾਉਣ ਲਈ ਸਾਂਝੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਜਾਗਰੂਕਤਾ ਕੈਂਪ, ਪਿੰਡ ਵਾਸੀਆਂ ਦੀਆਂ ਮੀਟਿੰਗਾਂ ਅਤੇ ਪਾਣੀ ਜਾਂਚ ਗਤੀਵਿਧੀਆਂ ਲੋਕ ਭਾਗੀਦਾਰੀ ਅਤੇ ਜਵਾਬਦੇਹੀ ਨੂੰ ਕਾਇਮ ਰੱਖਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ, ਜਿਸ ਨਾਲ ਗਿੱਲ ਕਲਾਂ ਕਮਿਊਨਿਟੀ ਪ੍ਰਬੰਧਿਤ ਜਲ ਸਪਲਾਈ ਪ੍ਰਣਾਲੀਆਂ ਲਈ ਇਕ ਮਾਡਲ ਪਿੰਡ ਬਣ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...