ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

by | Feb 1, 2026 | breaking news, daily | 0 comments

ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ।

ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਪਾਰੁਲ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਵਿਕਰਮ ਪਰਮਾਰ ਵੀ ਸਨ। ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਅਤੇ ਸੀਆਰਆਈਡੀਡੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਸ ਵਿਚਾਰ-ਚਰਚਾ ਦੌਰਾਨ ਵਿਦਿਆਰਥੀਆਂ ਨੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਿਸਾਨੀ ਕਰਜ਼ਾ, ਕਿਸਾਨ ਵੱਲੋਂ ਖੁਦਕੁਸ਼ੀਆਂ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਸੂਬੇ ਵਿੱਚ ਖੇਤੀਬਾੜੀ ਦੇ ਭਵਿੱਖ ਬਾਰੇ ਸਵਾਲ-ਜਵਾਬ ਕੀਤੇ ਗਏ। ਪ੍ਰੋ. ਡਾ. ਸੁਖਪਾਲ ਸਿੰਘ ਨੇ ਖੇਤੀਬਾੜੀ ਅਰਥਸ਼ਾਸਤਰ ਅਤੇ ਨੀਤੀ ਵਿੱਚ ਆਪਣੇ ਲੰਬੇ ਤਜ਼ਰਬੇ ਰਾਹੀਂ ਸਵਾਲਾਂ ਦੇ ਸਪਸ਼ਟ ਜਵਾਬ ਦਿੱਤੇ।

ਪ੍ਰੋ. ਡਾ. ਸੁਖਪਾਲ ਸਿੰਘ ਨੇ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨੂੰ ਵਧੇਰੇ ਵਿਹਾਰਕ ਬਣਾਉਣ ਲਈ ਕਿਸਾਨਾਂ ਦੀ ਕਰਜ਼ੇ ਅਤੇ ਬਾਜ਼ਾਰਾਂ ਤੱਕ ਬਿਹਤਰ ਪਹੁੰਚ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਕੁਝ ਫਸਲਾਂ ‘ਤੇ ਬਹੁਤ ਜ਼ਿਆਦਾ ਨਿਰਭਰਤਾ ਕਾਰਨ ਆਰਥਿਕ ਅਤੇ ਵਾਤਾਵਰਣ ਨਾਲ ਸਬੰਧਤ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਸੰਤੁਲਿਤ ਅਤੇ ਸਥਾਈ ਖੇਤੀ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਵਿਦਿਆਰਥੀਆਂ ਨਾਲ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਗੱਲਬਾਤ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਵਿੱਖ ਵਿੱਚ ਭੋਜਨ ਪਦਾਰਥਾਂ ਨਾਲ ਸਬੰਧਤ ਖੇਤਰ ਸਭ ਤੋਂ ਅਹਿਮ ਹੋਵੇਗਾ।

ਇਸ ਵਿਚਾਰ ਚਰਚਾ ਦੌਰਾਨ ਵਿਦਿਆਰਥੀਆਂ ਨੂੰ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਦਾ ਮੌਕਾ ਮਿਲਿਆ। ਦੌਰਾ ਕਰਨ ਆਏ ਵਿਦਿਆਰਥੀਆਂ ਨੇ ਇਸ ਖੁੱਲ੍ਹੀ ਚਰਚਾ ਦੀ ਸ਼ਲਾਘਾ ਕੀਤੀ ਅਤੇ ਇਸ ਸੈਸ਼ਨ ਰਾਹੀਂ ਕਲਾਸਰੂਮ ਸਿੱਖਿਆ ਤੋਂ ਪਰੇ ਪੰਜਾਬ ਵਿੱਚ ਖੇਤੀਬਾੜੀ ਨਾਲ ਸਬੰਧਤ ਅਸਲ ਚੁਣੌਤੀਆਂ ਨੂੰ ਸਮਝਣ ਵਿੱਚ ਮਦਦ ਮਿਲੀ।

ਸੈਸ਼ਨ ਦੇ ਅੰਤ ਵਿੱਚ ਡਾ. ਰਣਜੋਧ ਸਿੰਘ ਬੈਂਸ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰੋ. ਡਾ. ਸੁਖਪਾਲ ਸਿੰਘ, ਡਾ. ਸੁਖਵਿੰਦਰ ਸਿੰਘ, ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ, ਡਾ. ਵਿਕਰਮ ਪਰਮਾਰ ਸਮੇਤ ਕਮਿਸ਼ਨ ਦੇ ਖੋਜ ਅਧਿਕਾਰੀ ਅਤੇ ਖੋਜ ਸਹਾਇਕਾਂ ਦਾ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਅਰਥਪੂਰਨ ਵਿਚਾਰ-ਚਰਚਾ ਲਈ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...