ਗੁਰਪਤਵੰਤ ਪੰਨੂ ਵਰਗੀਆਂ ਕੁਝ ਵਿਦੇਸ਼ੀ ਤਾਕਤਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ – ਅਸ਼ੋਕ ਪਰਾਸ਼ਰ ਪੱਪੀ

by | Apr 7, 2025 | breaking news, daily, politics | 0 comments

ਕਿਹਾ- ਪੰਜਾਬ ਦੇ ਲੋਕ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ, ਲੋਕ ਉਸ ਦੇ ਝਾਂਸੇ ਵਿਚ ਨਹੀਂ ਆਉਣਗੇ

ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਦਾ ਡੱਟ ਕੇ ਵਿਰੋਧ ਕਰੇਗੀ- ਦਲਜੀਤ ਸਿੰਘ ਗਰੇਵਾਲ (ਭੋਲਾ)

ਪੰਨੂ ਵਰਗੇ ਲੋਕਾਂ ਦੀ ਇਸ ਤਰ੍ਹਾਂ ਦੇ ਭੜਕਾਊ ਬਿਆਨਾਂ ਨਾਲ ਹੀ ਰੋਜ਼ੀ-ਰੋਟੀ ਚਲਦੀ ਹੈ- ਜੀਵਨ ਸਿੰਘ ਸੰਗੋਵਾਲ

ਲੁਧਿਆਣਾ/ਚੰਡੀਗੜ੍ਹ, 7 ਅਪ੍ਰੈਲ

ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਹਾਲ ਹੀ ਵਿੱਚ ਕੀਤੀ ਗਈ ਅਪਮਾਨਜਨਕ ਟਿੱਪਣੀ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਆਗੂ ਲਗਾਤਾਰ ਪੰਨੂ ‘ਤੇ ਹਮਲੇ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦੀ ਚੁਣੌਤੀ ਦੇ ਰਹੇ ਹਨ।

ਸੋਮਵਾਰ ਨੂੰ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ (ਭੋਲਾ), ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਵਿੱਚ ਇਸ ਮੁੱਦੇ ’ਤੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਆਗੂ ਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਆਗੂ ਪਰਮਵੀਰ ਸਿੰਘ ਵੀ ਹਾਜ਼ਰ ਸਨ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਦੇਸ਼ ਤੋਂ ਬਾਹਰ ਬੈਠੇ ਕੁਝ ਲੋਕ ਅਤੇ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਜੋ ਸ਼ਾਨਦਾਰ ਕੰਮ ਕੀਤਾ ਹੈ, ਉਸ ਨੂੰ ਵਿਦੇਸ਼ੀ ਤਾਕਤਾਂ ਬਰਦਾਸ਼ਤ ਨਹੀਂ ਕਰ ਪਾ ਰਹੀਆਂ।

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਇਕ ਵਾਰ ਫਿਰ ਰੰਗਲਾ ਪੰਜਾਬ ਬਣ ਰਿਹਾ ਹੈ। 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਵਾਲੀ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ।

ਉਨ੍ਹਾਂ ਕਿਹਾ ਕਿ ਇਹ ਗੁਰੂਆਂ ਪੀਰਾਂ ਦੀ ਧਰਤੀ ਹੈ। ਗੁਰਪਤਵੰਤ ਪੰਨੂ ਆਪਣੇ ਹਿੰਸਕ ਬਿਆਨਾਂ ਨਾਲ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦਾ ਹੈ। ਪਰ ਉਹ ਪੰਜਾਬ ਦੇ ਸਭਿਆਚਾਰ ਬਾਰੇ ਕੁਝ ਨਹੀਂ ਜਾਣਦਾ। ਪੰਜਾਬ ਦੇ ਲੋਕ ਅਜਿਹੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹੁਣ ਜੇਕਰ ਕੋਈ ਵੀ ਏਜੰਸੀ, ਕੋਈ ਪਾਰਟੀ ਜਾਂ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਬਾਹਰ ਬੈਠੇ ਲੋਕਾਂ ਖ਼ਿਲਾਫ਼ ਵੀ ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਭਾਰਤ ਵਾਪਸ ਲਿਆ ਕਾਰਵਾਈ ਕੀਤੀ ਜਾਵੇਗੀ।

‘ਆਪ’ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਖ਼ਿਲਾਫ਼ ਡਟ ਕੇ ਖੜ੍ਹੇਗੀ। ਪੰਜਾਬ ਪੰਜ ਦਰਿਆਵਾਂ ਅਤੇ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਹਿੰਦੂ, ਮੁਸਲਮਾਨ, ਸਿੱਖ ਅਤੇ ਈਸਾਈ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ। ਇਸ ਲਈ ਇੱਥੋਂ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਵੀ ਕਿਸੇ ਇੱਕ ਜਾਤੀ, ਫ਼ਿਰਕੇ ਜਾਂ ਧਰਮ ਨਾਲ ਸਬੰਧਿਤ ਨਹੀਂ ਹਨ। ਉਹ ਸਾਰੇ ਦੇਸ਼ ਤੋਂ ਹਨ। ਸੰਵਿਧਾਨ ਰਾਹੀਂ ਉਨ੍ਹਾਂ ਨੇ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰੀ ਅਤੇ ਆਜ਼ਾਦੀ ਸਮੇਤ ਕਈ ਨਾਗਰਿਕ ਅਧਿਕਾਰ ਦਿੱਤੇ। ਪੰਜਾਬ ਦੇ ਲੋਕ ਉਨ੍ਹਾਂ ਦਾ ਸਭ ਤੋਂ ਵੱਧ ਸਤਿਕਾਰ ਕਰਦੇ ਹਨ। ਪੰਨੂ ਵਰਗੇ ਲੋਕ ਉਨ੍ਹਾਂ ਬਾਰੇ ਕੁਝ ਨਹੀਂ ਜਾਣਦੇ।

‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਅਜਿਹੇ ਭੜਕਾਊ ਬਿਆਨ ਦੇ ਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਇਹ ਸਿਰਫ਼ ਉਸਦਾ ਕੰਮ ਹੈ। ਉਹ ਅਕਸਰ ਅਜਿਹੇ ਮਾੜੇ ਬਿਆਨ ਦਿੰਦਾ ਰਹਿੰਦਾ ਹੈ।

ਸੰਗੋਵਾਲ ਨੇ ਕਿਹਾ ਕਿ ਅਸੀਂ ਅਜਿਹੇ ਗਿੱਦੜਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਵਾਂਗੇ। ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ‘ਤੇ ਝੰਡਿਆਂ ਅਤੇ ਡੰਡਿਆਂ ਨਾਲ ਪਹਿਰਾ ਦੇਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...