ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ

by | Apr 8, 2025 | breaking news, daily, politics | 0 comments

ਭੜਕਾਊ ਬਿਆਨ ਦੇ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਕੁਝ ਪੰਜਾਬ ਵਿਰੋਧੀ ਲੋਕ, ਪਰ ‘ਆਪ’ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਨਹੀਂ ਹੋਣ ਦੇਵੇਗੀ ਸਫਲ – ਡਾ. ਬਲਬੀਰ

ਅਸੀਂ ਡਰਨ ਵਾਲੇ ਨਹੀਂ ਹਾਂ, 14 ਅਪ੍ਰੈਲ ਨੂੰ ਧੂਮਧਾਮ ਨਾਲ ਮਨਾਵਾਂਗੇ ਬਾਬਾ ਸਾਹਿਬ ਦਾ ਜਨਮ ਦਿਨ, ਪੂਰੇ ਪੰਜਾਬ ਵਿੱਚ ਕਰਾਂਗੇ ਉਨ੍ਹਾਂ ਦੀਆਂ ਮੂਰਤੀਆਂ ਦੀ ਰੱਖਿਆ – ਵਿਧਾਇਕ ਦੇਵ ਮਾਨ

ਚੰਡੀਗੜ੍ਹ, 8 ਅਪ੍ਰੈਲ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਨੂ ਵਰਗੀਆਂ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹਿਆਂ ਹਨ। ਇਸੇ ਲਈ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਆਪ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ।

ਡਾ. ਬਲਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਕਿਸੇ ਇੱਕ ਜਾਤ ਜਾਂ ਧਰਮ ਨਾਲ ਸਬੰਧਿਤ ਨਹੀਂ ਸਨ। ਉਹ ਪੂਰੇ ਦੇਸ਼ ਦੇ ਹਨ ਅਤੇ ਉਨ੍ਹਾਂ ਦੀ ਜਨਮ ਜਯੰਤੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ। ਇਸ ਲਈ, ਇਹ ਬਿਆਨ ਸਿਰਫ਼ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਲਈ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਨੂੰ ਸਤਿਕਾਰ ਦਿੱਤਾ ਹੈ। ‘ਆਪ’ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਸਮਾਜ ਦੇ ਦੁਸ਼ਮਣ ਹਨ। ਅਜਿਹੇ ਲੋਕ ਕਿਸੇ ਨਾਲ ਸਬੰਧਿਤ ਨਹੀਂ ਹੁੰਦੇ। ਇਸ ਲਈ, ਉਸ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਉਨ੍ਹਾਂ ਨੇ ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਇਹ ਗੱਲ ਕਹੇ।

ਡਾ. ਬਲਬੀਰ ਨੇ ਕਿਹਾ ਕਿ ਹੁਣ ਪੂਰਾ ਪੰਜਾਬ ਅਜਿਹੇ ਲੋਕਾਂ ਵਿਰੁੱਧ ਜਾਗਰੂਕ ਹੋ ਗਿਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਖ਼ੁਦ ਦੇਣਗੇ। ਇਸ ਦੇ ਨਾਲ ਹੀ, ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵੀ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।

ਦੇਵ ਮਾਨ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਬਹੁਤ ਮਜ਼ਬੂਤ ਹੈ। ਇਹ ਕਦੇ ਟੁੱਟਣ ਵਾਲਾ ਨਹੀਂ ਹੈ। ਗੁਰਪਤਵੰਤ ਪੰਨੂ ਸਿੱਖ ਧਰਮ ਬਾਰੇ ਕੁਝ ਨਹੀਂ ਜਾਣਦਾ। ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦਾ ਭਲਾ ਦਾ ਪਾਠ ਸਿਖਾਇਆ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਹੈ। ਇਸੇ ਕਰਕੇ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਦਲਿਤ ਆਬਾਦੀ ਪੰਜਾਬ ਵਿੱਚ ਹੈ।

ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਬਿਆਨਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ, ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਵਾਂਗੇ ਅਤੇ ਪੂਰੇ ਪੰਜਾਬ ਵਿੱਚ ਸਥਾਪਿਤ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਾਂਗੇ ਅਤੇ ਜੇਕਰ ਕੋਈ ਕੁਝ ਗ਼ਲਤ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਨੂੰ ਢੁਕਵਾਂ ਜਵਾਬ ਵੀ ਦਿੱਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...