ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ- ਸ. ਮੰਨਣ ਕਿਹਾ; ਸ. ਪੀਰਮੁਹੰਮਦ ਅਤੇ ਇਕ ਵਿਧਾਇਕ ਵੱਲੋਂ ਲਗਾਏ ਇਲਜ਼ਾਮ ਬੇਬੁਨਿਆਦ ਅਤੇ ਅਧਾਰਹੀਣ

by | Aug 5, 2026 | breaking news, daily, religion | 0 comments

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ਨਾਲ ਕੀਤਾ ਇਕਰਾਰਨਾਮਾ ਜੁਲਾਈ 2023 ਵਿਚ ਸਮਾਪਤ ਹੋ ਚੁੱਕਾ ਹੈ, ਜਿਸ ਅਨੁਸਾਰ ਉਨ੍ਹਾਂ ਵੱਲ ਹੁਣ ਸਾਲਾਨਾ ਲੈਣਦਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ. ਕਰਨੈਲ ਸਿੰਘ ਪੀਰਮੁਹੰਮਦ ਨੂੰ ਆਪਣੇ ਬਿਆਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਇਕ ਨਿੱਜੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 2023 ਵਿਚ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਆਰੰਭ ਦਿੱਤਾ ਸੀ। ਇਸ ਨਾਲ ਪਹਿਲਾਂ ਪ੍ਰਸਾਰਣ ਕਰ ਰਹੇ ਚੈਨਲ ਨਾਲ ਇਕਰਾਰਨਾਮਾ ਖ਼ਤਮ ਹੋ ਗਿਆ ਸੀ। ਸ. ਮੰਨਣ ਨੇ ਆਖਿਆ ਕਿ ਪਹਿਲਾਂ ਨਿੱਜੀ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਣ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਕਰ ਦਿੱਤੇ ਗਏ। ਜਦੋਂ ਇਹ ਪ੍ਰਸਾਰਣ ਵੈੱਬ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਆਪ ਸ਼ੁਰੂ ਕੀਤਾ ਗਿਆ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਨਿੱਜੀ ਸੈਟੇਲਾਈਟ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈਟਅੱਪ ਲਗਾਉਣ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ। ਪੀਟੀਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਉਣ ਦੀ ਪੇਸ਼ਕਸ਼ ਬਾਅਦ ਇਸ ਨੂੰ ਕੇਵਲ ਸੈਟੇਲਾਈਟ ਚੈਨਲ ਦੀਆਂ ਸੇਵਾਵਾਂ ਮਨਜ਼ੂਰ ਕੀਤੀਆਂ ਗਈਆਂ, ਜਦਕਿ ਸਾਰੇ ਹੱਕ-ਹਕੂਕ ਅਤੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਕੀਤੇ ਗਏ ਸਨ। 2023 ਤੋਂ ਪਹਿਲਾਂ ਦੇ ਇਕਰਾਰਨਾਮੇ ਅਨੁਸਾਰ ਨਿੱਜੀ ਚੈਨਲ ਵੱਲੋਂ ਸਾਰੀ ਰਾਸ਼ੀ ਜਮ੍ਹਾਂ ਹੈ ਅਤੇ ਕੋਈ ਬਕਾਇਆ ਨਹੀਂ ਬਚਦਾ, ਸਗੋਂ ਹੁਣ ਸੈਟਅੱਪ ਦੇ ਸਾਰੇ ਮਹੀਨਾਵਾਰ ਖਰਚੇ ਉਹ ਚੈਨਲ ਖ਼ਰਚ ਰਿਹਾ ਹੈ।
ਸ. ਮੰਨਣ ਨੇ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਰਾਜਨੀਤੀ ਤਹਿਤ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੰਗਤਾਂ ਨੂੰ ਵੀ ਅਜਿਹੇ ਬੇਲੋੜੇ ਦੋਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...