ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by | Feb 12, 2026 | breaking news, daily | 0 comments

• *ਖੇਤੀਬਾੜੀ ਮੰਤਰੀ ਵੱਲੋਂ ਨਵ-ਨਿਯੁਕਤ ਏ.ਐਸ.ਆਈਜ਼ ਨੂੰ ਵਧਾਈ; ਇਮਾਨਦਾਰੀ ਨਾਲ ਕਿਸਾਨਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ*

• *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਏ.ਐਸ.ਆਈਜ਼ ਅਤੇ 200 ਏ.ਡੀ.ਓਜ਼ ਹੋਏ ਭਰਤੀ: ਖੁੱਡੀਆਂ*

ਚੰਡੀਗੜ੍ਹ, 11 ਫਰਵਰੀ:

ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ ‘ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ ‘ਅੰਨਦਾਤਾ’ ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ।

ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ ‘ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰੰਤਰ ਧਿਆਨ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼) ਅਤੇ 200 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਵਿਭਾਗ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਕਿਸਾਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਪ੍ਰਤੀ ਸਾਡੀ ਸਮਰੱਥਾ ਨੂੰ ਹੋਰ ਬਲ ਦੇ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਇਨ੍ਹਾਂ ਭਰਤੀਆਂ ਨਾਲ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਗਿਆ ਹੈ, ਜੋ ਪੰਜਾਬ ਦੇ ਲੋਕਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਰਸ਼ਦੀਪ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...