ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

by | Jul 26, 2025 | breaking news, daily | 0 comments

•ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ/ਲੁਧਿਆਣਾ, 26 ਜੁਲਾਈ:

ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਪ੍ਰਫੁੱਲਤ ਕਰਨ।

ਇਸ ਦੌਰਾਨ ਉਨ੍ਹਾਂ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਸਮੇਤ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਪ੍ਰੋਤਸਾਹਨਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਾਈਲੇਜ ਅਤੇ ਚਾਰਾ ਪ੍ਰੋਸੈਸਿੰਗ ਕੰਪਲੈਕਸ ਦਾ ਦੌਰਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਫ਼ਸਲ ਦੀ ਕਟਾਈ, ਪ੍ਰੋਸੈਸਿੰਗ ਅਤੇ ਬੇਲਿੰਗ ਲਈ ਨਵੀਨਤਮ ਖੇਤੀਬਾੜੀ ਮਸ਼ੀਨਰੀ ਅਤੇ ਤਕਨਾਲੋਜੀਆਂ ਦਾ ਨਿਰੀਖਣ ਕੀਤਾ। ਅਲਫਾਲਫਾ (ਲੂਸਣ) ਦੀ ਕਾਸ਼ਤ ਅਤੇ ਹੇਅ-ਮੇਕਿੰਗ (ਫੂਸ ਬਣਾਉਣ) ਬਾਰੇ ਇੱਕ ਪਾਇਲਟ ਪ੍ਰੋਜੈਕਟ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦੌਰਾਨ ਡੇਅਰੀ ਫਾਰਮਾਂ, ਘੋੜੇ ਅਤੇ ਪਸ਼ੂ ਪਾਲਣ ਲਈ ਇਸਦੇ ਪੋਸ਼ਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਇਸਦੀ ਵਧਦੀ ਘਰੇਲੂ ਅਤੇ ਬਾਹਰੀ ਮੰਗ ‘ਤੇ ਚਾਨਣਾ ਪਾਇਆ ਗਿਆ। ਸ. ਖੁੱਡੀਆਂ ਨੂੰ ਅਧਿਕਾਰੀਆਂ ਨੇ ਭਵਿੱਖੀ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ ਹਰ ਮੌਸਮ ‘ਚ ਕਟਾਈ ਵਾਲੀ ਅਤੇ ਉੱਨਤ ਤਕਨਾਲੋਜੀ ਦੇ ਨਾਲ ਬਰਸਾਤੀ ਮੱਕੀ ਅਤੇ ਨੇਪੀਅਰ ਘਾਹ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਸੀ।

ਕੈਬਨਿਟ ਮੰਤਰੀ ਨੇ ਪੰਜਾਬ ਐਗਰੋ ਦੇ ਆਧੁਨਿਕ ਅਤੇ ਟਿਕਾਊ ਖੇਤੀ ਹੱਲਾਂ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮੋਹਰੀ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਲਾਭ ਪਹੁੰਚਾਉਣ ਵਾਲੇ ਮੌਜੂਦਾ ਅਤੇ ਭਵਿੱਖੀ ਪ੍ਰੋਜੈਕਟਾਂ ਲਈ ਪੂਰਾ ਸਮਰਥਨ ਦੇਵੇਗੀ।

ਇਸ ਮੌਕੇ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਰਾਖੀ ਗੁਪਤਾ ਭੰਡਾਰੀ ਅਤੇ ਐਮਡੀ ਪੀਏਆਈਸੀ ਹਰਗੁਣਜੀਤ ਕੌਰ, ਪੀਏਆਈਸੀ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਖੇਤੀਬਾੜੀ-ਉਦਯੋਗ ਦੇ ਨੁਮਾਇੰਦੇ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...