ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

by | Sep 5, 2026 | breaking news, crime, daily, politics, religion | 0 comments

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸੰਗਰੂਰ ਵਿਖੇ ਸ. ਮੋਹਨਜੀਤ ਸਿੰਘ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨਾ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ’ਤੇ ਜ਼ੁਲਮ ਹੁੰਦਾ ਹੈ, ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪ੍ਰੰਤੂ ਸਵਾਲ ਕਰਨ ਵਾਲੇ ਵਿਅਕਤੀ ’ਤੇ ਤਸ਼ੱਦਦ ਕਰਨ ਦੀ ਕੋਈ ਕਾਨੂੰਨ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਵਾਲੀ ਪਾਰਟੀ ਕਦੇ ਲੋਕਾਂ ਨੂੰ ਲੀਡਰਾਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਲੇਕਿਨ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਬੁਖਲਾਹਟ ਵਿਚ ਆ ਕੇ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਦਿਨੋਂ-ਦਿਨ ਵਧਣਾ ਸਰਕਾਰ ਲਈ ਵੱਡਾ ਸਵਾਲ ਹੈ। ਨਸ਼ਿਆਂ ਨਾਲ ਨੌਜੁਆਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਸਰਕਾਰ ਇਸ ਨੂੰ ਅਣਦੇਖਿਆ ਕਰਕੇ ਸਵਾਲ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਦੋਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਵਿਚ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜੇਕਰ ਗੁਰਸਿੱਖ ਨੌਜੁਆਨ ਨੇ ਨਸ਼ਿਆਂ ਸਬੰਧੀ ਸਵਾਲ ਕੀਤਾ ਤਾਂ ਪੁਲਿਸ ਨੇ ਉਸ ’ਤੇ ਤਸ਼ੱਦਦ ਹੀ ਨਹੀਂ ਠਾਹਿਆ, ਸਗੋਂ ਉਸ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਕੇ ਵੱਡਾ ਗੁਨਾਹ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖੀ ਜੀਵਨ ਦਾ ਅਹਿਮ ਅੰਗ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜੁਆਨ ਦੀ ਹਰ ਤਰ੍ਹਾਂ ਸਹਾਇਤਾ ਲਈ ਵਚਨਬਧ ਹੈ ਅਤੇ ਜੇਕਰ ਉਹ ਚਾਹੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਉਸ ਦਾ ਇਲਾਜ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...