ਗੁਰੂ ਦੋਖੀ ਦੀ ਸਰਕਾਰ ਨੇ ਵਿਧਾਨ ਸਭਾ ਨੂੰ ਬਣਾਇਆ ਆਪਣੀ ਪਾਰਟੀ ਦੇ ਝੂਠੇ ਪ੍ਰਚਾਰ ਦਾ ਪਲੇਟਫਾਰਮ

by | Aug 5, 2026 | breaking news, daily, politics | 0 comments

ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਦਿੱਲੀ ਦਾ ਏਜੰਡਾ ਚੱਲਿਆ, ਲੋਕਾਂ ਨੂੰ ਜਵਾਬ ਦੇਵੇ ਭਗਵੰਤ ਮਾਨ: ਬਿਕਰਮ ਸਿੰਘ ਮਜੀਠੀਆ

ਕਿਹਾ, ਕਿਸਾਨਾਂ, ਮੁਲਾਜ਼ਮਾਂ, ਕਰਜ਼ੇ ਤੇ ਕਾਨੂੰਨ-ਵਿਵਸਥਾ ਦੇ ਮਸਲਿਆਂ ਤੋਂ ਭੱਜੀ ਸਰਕਾਰ, ਵਿਧਾਨ ਸਭਾ ਬਣੀ ਪ੍ਰਚਾਰ ਦਾ ਮੰਚ: ਮਜੀਠੀਆ

ਪੰਜਾਬ ਨੂੰ ਇਸ਼ਤਿਹਾਰ ਨਹੀਂ, ਆਪ ਦਾ ਝੂਠਾ ਪ੍ਰਚਾਰ ਨਹੀਂ, ਆਪਣੇ ਹੱਕਾਂ ਦਾ ਹਿਸਾਬ ਚਾਹੀਦਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਗੁਰੂ ਦੋਖੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਦਨ ਵਿੱਚ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ‘ਤੇ ਚਰਚਾ ਕਰਨ ਦੀ ਬਜਾਏ ਦਿੱਲੀ ਦਾ ਸਿਆਸੀ ਏਜੰਡਾ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਹਿੰਮਤ ਹੁੰਦੀ ਤਾਂ ਕਿਸਾਨਾਂ, ਮੁਲਾਜ਼ਮਾਂ, ਪੈਨਸ਼ਨਰਾਂ, ਵਧਦੇ ਕਰਜ਼ੇ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਟੁੱਟੇ ਬੁਨਿਆਦੀ ਢਾਂਚੇ ਵਰਗੇ ਮਸਲਿਆਂ ‘ਤੇ ਬਹਿਸ ਕਰਵਾਈ ਜਾਂਦੀ।

ਸ੍ਰ ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਵੀ ਕਰਜ਼ੇ, ਖੁਦਕੁਸ਼ੀਆਂ, ਵਧਦੀ ਖੇਤੀ ਲਾਗਤ ਅਤੇ ਫਸਲਾਂ ਦੇ ਢੁੱਕਵੇਂ ਭਾਅ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਫਸਲਾਂ ਲਈ ਕਾਨੂੰਨੀ ਐਮਐਸਪੀ ਦੇਣ ਸਮੇਤ ਕਈ ਵਾਅਦੇ ਕੀਤੇ ਸਨ, ਪਰ ਵਿਧਾਨ ਸਭਾ ਵਿੱਚ ਨਾ ਐਮਐਸਪੀ ਦੀ ਗੱਲ ਹੋਈ, ਨਾ ਕਿਸਾਨਾਂ ਦੇ ਕਰਜ਼ਿਆਂ ਦੀ ਅਤੇ ਨਾ ਹੀ ਖੇਤੀ ਸੰਕਟ ਦੇ ਹੱਲ ਬਾਰੇ ਕੋਈ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੱਖਾਂ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਵੀ ਇਸ ਉਮੀਦ ਨਾਲ ਵਿਧਾਨ ਸਭਾ ਵੱਲ ਦੇਖ ਰਹੇ ਸਨ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਲਗਭਗ 15 ਹਜ਼ਾਰ ਕਰੋੜ ਰੁਪਏ ਦੇ ਡੀਏ ਅਤੇ ਹੋਰ ਬਕਾਏ ਜਾਰੀ ਕਰਨ ਦਾ ਐਲਾਨ ਕਰੇਗੀ। ਪਰ ਅਜਿਹਾ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਮਜੀਠੀਆ ਨੇ ਦੋਸ਼ ਲਾਇਆ ਕਿ ਸਰਕਾਰ ਬਕਾਏ ਦੇਣ ਦੀ ਬਜਾਏ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਲਈ ਲੜਦਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਉਹਨਾਂ ਨੇ ਕਿਹਾ ਕਿ ਗੁਰੂ ਦੋਖੀ ਦੀ ਸਰਕਾਰ ਨੇ ਵਿਧਾਨ ਸਭਾ ਦੇ ਪਵਿੱਤਰ ਸਦਨ ਨੂੰ ਆਪਣੀ ਸਰਕਾਰ ਅਤੇ ਪਾਰਟੀ ਦੇ ਝੂਠੇ ਪ੍ਰਚਾਰ ਦਾ ਪਲੇਟਫਾਰਮ ਬਣਾ ਕੇ ਰੱਖ ਦਿੱਤਾ ਹੈ l

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਗ੍ਰਨੇਡ ਹਮਲਿਆਂ ਅਤੇ ਹੋਰ ਹਿੰਸਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਪਰ ਸਰਕਾਰ ਨੇ ਇਸ ਗੰਭੀਰ ਮਾਮਲੇ ‘ਤੇ ਵੀ ਸਦਨ ਵਿੱਚ ਕੋਈ ਗੰਭੀਰ ਚਰਚਾ ਨਹੀਂ ਕੀਤੀ। ਇਸੇ ਤਰ੍ਹਾਂ ਪੰਜਾਬ ਦਾ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਇਸ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ‘ਤੇ ਪੈ ਰਿਹਾ ਹੈ, ਪਰ ਸਰਕਾਰ ਨੇ ਨਾ ਤਾਂ ਸੂਬੇ ਦੀ ਵਿੱਤੀ ਸਥਿਤੀ ਬਾਰੇ ਕੋਈ ਸਪੱਸ਼ਟ ਜਾਣਕਾਰੀ ਦਿੱਤੀ ਅਤੇ ਨਾ ਹੀ ਕਰਜ਼ੇ ਤੋਂ ਬਾਹਰ ਨਿਕਲਣ ਦੀ ਕੋਈ ਰਣਨੀਤੀ ਪੇਸ਼ ਕੀਤੀ।

ਮਜੀਠੀਆ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੀਆਂ ਸੜਕਾਂ ਜਗ੍ਹਾ-ਜਗ੍ਹਾ ਤੋਂ ਟੁੱਟੀਆਂ ਪਈਆਂ ਹਨ, ਜਦਕਿ ਦੂਜੇ ਪਾਸੇ ਗੁਰੂਦੋਖੀ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਬੋਰਡਾਂ ਅਤੇ ਇਸ਼ਤਿਹਾਰਾਂ ‘ਤੇ ਸਰਕਾਰੀ ਖਜ਼ਾਨਾ ਖੁੱਲ੍ਹੇਆਮ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੱਸੇ ਕਿ ਪ੍ਰਚਾਰ ‘ਤੇ ਕਿੰਨਾ ਪੈਸਾ ਖਰਚਿਆ ਗਿਆ ਅਤੇ ਇਸ ਨਾਲ ਪੰਜਾਬ ਨੂੰ ਕੀ ਲਾਭ ਮਿਲਿਆ।

ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਾਅਰਿਆਂ ਅਤੇ ਇਸ਼ਤਿਹਾਰਾਂ ਨਾਲ ਸੰਤੁਸ਼ਟ ਨਹੀਂ ਹੋਣਗੇ।

ਕਿਸਾਨ ਆਪਣੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ, ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ, ਨੌਜਵਾਨ ਰੋਜ਼ਗਾਰ ਚਾਹੁੰਦੇ ਹਨ ਅਤੇ ਆਮ ਲੋਕ ਸੁਰੱਖਿਆ ਅਤੇ ਵਿਕਾਸ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਦਾ ਏਜੰਡਾ ਨਹੀਂ, ਸਗੋਂ ਆਪਣੇ ਹੱਕਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...