ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ‘ਤੇ ਤੁਰੰਤ ਅਸਤੀਫ਼ਾ ਦੇਣ ਭਗਵੰਤ ਮਾਨ ਅਤੇ ਆਤਿਸ਼ੀ – ਭਾਜਪਾ

by | Jan 9, 2026 | breaking news, daily, politics | 0 comments

ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਤਹਿਤ ਤੁਰੰਤ ਅਸਤੀਫ਼ਾ ਦੇਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਤਿਸ਼ੀ – ਇਕਬਾਲ ਸਿੰਘ ਲਾਲਪੁਰਾ

ਗੁਰੂਆਂ ਦੀ ਨਿੰਦਾ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ, ਤੁਰੰਤ ਅਸਤੀਫਾ ਦੇਣ: ਇਕਬਾਲ ਸਿੰਘ ਲਾਲਪੁਰਾ

ਗੁਰੂ ਸਾਹਿਬਾਨ ਦੀ ਨਿੰਦਾ ’ਤੇ ਭਗਵੰਤ ਮਾਨ ਅਤੇ ਆਤਿਸ਼ੀ ਦਾ ਅਸਤੀਫਾ ਲਾਜ਼ਮੀ, ਕੇਜਰੀਵਾਲ–ਸਿਸੋਦੀਆ ਵੀ ਜਵਾਬਦੇਹ

ਚੰਡੀਗੜ੍ਹ , 8 ਜਨਵਰੀ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਗੁਰੂ ਸਾਹਿਬਾਨ ਪ੍ਰਤੀ ਵਰਤੀ ਸ਼ਬਦਾਵਲੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਸਾਹਿਬਾਨ ਦੀ ਤਸਵੀਰ ਅੱਗੇ ਸ਼ਰਾਬ ਦਾ ਛਿੱਟਾ ਦਿੱਤੇ ਜਾਣ ਵਾਲ਼ੇ ਗੈਰ ਪੁਸ਼ਟ ਵੀਡੀਓ ਵਾਲੇ ਦੋਨੋਂ ਮਾਮਲਿਆਂ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਚੁੱਪੀ ਸਾਬਤ ਕਰਦੀ ਹੈ ਕਿ ਸਿੱਖ ਧਰਮ ਦਾ ਮੂਲ ਅਸੂਲ “ਗੁਰ ਕੀ ਨਿੰਦਾ ਸੁਣੇ ਨ ਕਾਨ” ਦੇ ਖਿਲਾਫ ਆਪ ਪਾਰਟੀ ਦੇ ਨੇਤਾ ਡੱਟ ਕੇ ਪਹਿਰਾ ਦੇ ਰਹੇ ਹਨ, ਇਹ ਦੋਸ਼ ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਚੰਡੀਗੜ੍ਹ ਵਿਖੇ ਲਗਾਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਮੌਜੂਦ ਸਨ।

ਲਾਲਪੁਰਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਅੰਦਰ ਸਿੱਖ ਗੁਰੂ ਸਾਹਿਬਾਨ ਬਾਰੇ ਅਪਸ਼ਬਦ ਵਰਤੇ ਜਾਣ ਦੀ ਪੁਸ਼ਟੀ ਖੁਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੀਤੀ ਗਈ ਹੈ, ਜੋ ਸਿੱਖ ਧਰਮ ਅਤੇ ਪੂਰੀ ਕੌਮ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਗੰਭੀਰ ਮਾਮਲੇ ’ਚ ਚੁੱਪ ਸਾਧ ਕੇ ਆਪਣੀ ਨੀਅਤ ਸਪਸ਼ਟ ਕਰ ਦਿੱਤੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਪਾਰਟੀ ਦੀ ਸਿੱਖ ਲੀਡਰਸ਼ਿਪ ਇਸ ਮਸਲੇ ’ਤੇ ਖਾਮੋਸ਼ ਕਿਉਂ ਹੈ ਅਤੇ ਨਾ ਹੀ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ।

ਲਾਲਪੁਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਵਾਇਰਲ ਵੀਡਿਉ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਵਿੱਚ ਅਜਿਹਾ ਕੋਈ ਰਿਵਾਜ ਨਹੀਂ ਅਤੇ ਜੇਕਰ ਇਹ ਘਟਨਾ ਸੱਚੀ ਹੈ ਤਾਂ ਇਹ ਸਿੱਧਾ-ਸਿੱਧਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਨਹੀਂ ਕਰ ਸਕਦੀ ਕਿਉਂਕਿ ਦੋਸ਼ ਸੂਬੇ ਦੇ ਮੁੱਖ ਮੰਤਰੀ ’ਤੇ ਹੋਣ, ਤਾਂ ਨਿਰਪੱਖਤਾ ਸੰਭਵ ਨਹੀਂ ਰਹਿੰਦੀ। ਇਸ ਲਈ ਤੁਰੰਤ ਸੀਬੀਆਈ ਜਾਂ ਨਿਆਂਪਾਲਿਕਾ ਤੋਂ ਜਾਂਚ ਹੋਣੀ ਚਾਹੀਦੀ ਹੈ।

ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕੇਜਰੀਵਾਲ ਅਤੇ ਸਿਸੋਦੀਆ ਵੀ ਇਸ ਪੂਰੇ ਮਾਮਲੇ ਲਈ ਉਨੇ ਹੀ ਜਵਾਬਦੇਹ ਹਨ। ਜੇਕਰ ਭਗਵੰਤ ਮਾਨ ਅਸਤੀਫਾ ਨਹੀਂ ਦਿੰਦੇ, ਤਾਂ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪਹਿਲਾਂ ਹੀ ਡਿੱਗ ਚੁੱਕੀ ਹੈ ਅਤੇ ਹੁਣ ਧਾਰਮਿਕ ਭਾਵਨਾਵਾਂ ਦੀ ਸੁਰੱਖਿਆ ਵੀ ਖ਼ਤਰੇ ਵਿੱਚ ਹੈ। ਜਿਹੜੀ ਸਰਕਾਰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰੱਖਿਆ ਨਹੀਂ ਕਰ ਸਕਦੀ, ਉਸਨੂੰ ਸੱਤਾ ’ਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ।

ਇਕਬਾਲ ਸਿੰਘ ਲਾਲਪੁਰਾ ਨੇ ਦੋ ਟੂਕ ਕਿਹਾ ਕਿ ਭਾਜਪਾ ਸਿੱਖ ਕੌਮ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਗੁਰੂ ਸਾਹਿਬਾਨ ਦੀ ਨਿੰਦਾ ਕਰਨ ਵਾਲਿਆਂ ਨੂੰ ਸਜ਼ਾ ਦਿਵਾਏ ਬਿਨਾਂ ਚੁੱਪ ਨਹੀਂ ਬੈਠਿਆ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...