ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by | Dec 25, 2025 | breaking news, daily | 0 comments

*ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ*

ਚੰਡੀਗੜ੍ਹ, 24 ਦਸੰਬਰ

ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ ‘ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਸੂਬਾ ਇਨਕਲਾਬੀ ਸੁਧਾਰਾਂ ਦੇ ਲਾਗੂਕਰਨ ਵਿੱਚ ਦੇਸ਼ ਭਰ ‘ਚੋ ਮੋਹਰੀ ਬਣ ਕੇ ਉੱਭਰਿਆ ਹੈ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਆਪਣੀ ਇਸ ਨਵੀਂ ਭੂਮਿਕਾ ਲਈ ਠੋਸ ਯੋਜਨਾਬੰਦੀ ਤਿਆਰ ਕਰਨ ਬਾਰੇ ਚਰਚਾ ਕੀਤੀ ਤਾਂ ਜੋ ਉਹ ਪੰਜਾਬ ਦੇ ਵਿਕਾਸ ਨੂੰ ਅੱਗੇ ਹੋਰ ਹੁਲਾਰਾ ਦੇਣ ਵਿੱਚ ਯੋਗਦਾਨ ਪਾ ਸਕਣ।

ਇਸ ਮੌਕੇ ਵਾਈਸ ਚੇਅਰਮੈਨ ਗੁਲਜ਼ਾਰਇੰਦਰ ਸਿੰਘ ਚਾਹਲ ਨੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਡਿਜੀਟਲ ਅਰਥਵਿਵਸਥਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੇਵਾਵਾਂ ਦੀ ਡਲਿਵਰੀ ਵਿੱਚ ਵਿੱਚ ਸੁਧਾਰ ਲਈ ਸਰਕਾਰੀ ਸੈਕਟਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਵਰਗੀਆਂ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਸ਼ਾਮਲ ਕਰਦਿਆਂ ਸਟਾਰਟਅੱਪਸ, ਮੀਡੀਆ ਅਤੇ ਮਨੋਰੰਜਨ ਵਰਗੇ ਸੈਕਟਰਾਂ ਨੂੰ ਹੁਲਾਰਾ ਦੇਣ ਸਬੰਧੀ ਆਪਣੀ ਮਜ਼ਬੂਤ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਉਹ ਨੀਤੀ ਆਯੋਗ ਨਾਲ ਨਜ਼ਦੀਕੀ ਤਾਲਮੇਲ ਲਈ ਯਤਨ ਕਰਨਗੇ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲਾਗੂ ਪ੍ਰਮੁੱਖ ਨੀਤੀਆਂ ਦਾ ਅਧਿਐਨ ਕਰਨਗੇ ਤਾਂ ਜੋ ਪੰਜਾਬ ਵਿੱਚ ਸਫ਼ਲ ਅਤੇ ਠੋਸ ਨੀਤੀਆਂ ਦੇ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਰਾਜ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਦੇਣ ਲਈ ਪਰਵਾਸੀ ਪੰਜਾਬੀਆਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਦਯੋਗ ਦੇ ਆਗੂਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਜਾਵੇਗਾ।

ਇੱਕ ਉੱਦਮੀ ਵਜੋਂ ਆਪਣਾ ਤਜਰਬਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਨਤਾ ਅਤੇ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੋਵੇਗਾ ਕਿ ਆਰਥਿਕ ਵਿਕਾਸ ਲਾਭ ਪੰਜਾਬ ਦੇ ਹਰ ਨਾਗਰਿਕ ਤੱਕ ਪੁੱਜੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...