ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ ਕਰਨ ਦੀ ਮੰਗ ਕੀਤੀ
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਇੱਕ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇੱਕ ਨਿਰੰਤਰ ਲਹਿਰ ਚਲਾਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਗ਼ੈਰ-ਕਾਨੂੰਨੀ ਕਾਰੋਬਾਰ ਛੱਡ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹ ਨਗਰ ਨਿਗਮ ਚੰਡੀਗੜ੍ਹ ਵੱਲੋਂ ਆਯੋਜਿਤ ‘ਨਸ਼ਾ-ਮੁਕਤੀ ਜਾਗਰੂਕਤਾ ਪ੍ਰੋਗਰਾਮ’ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਵੈ-ਸਹਾਇਤਾ ਸਮੂਹਾਂ ਦੁਆਰਾ ਚਲਾਈ ਜਾਣ ਵਾਲੀ ਸਮੁਦਾਇ-ਅਧਾਰਿਤ ਨਸ਼ਾ ਜਾਗਰੂਕਤਾ ਮੁਹਿੰਮ ਅਤੇ ਚੰਡੀਗੜ੍ਹ ਵਪਾਰ ਮੰਡਲ ਵੱਲੋਂ ਸ਼ਹਿਰ ਦੇ ਬਜ਼ਾਰਾਂ ਵਿੱਚ ਤਿੰਨ ਮਹੀਨਿਆਂ ਲਈ ਚਲਾਈ ਜਾਣ ਵਾਲੀ ‘ਨਸ਼ਾ-ਮੁਕਤੀ ਜਾਗਰੂਕਤਾ ਮੁਹਿੰਮ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੌਰਾਨ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੀ ਸ਼ੁਰੂਆਤ ਵੀ ਕੀਤੀ ਗਈ।
ਪ੍ਰਸ਼ਾਸਕ ਦੇ ਨਾਲ ਮੇਅਰ ਸ਼੍ਰੀ ਸੌਰਭ ਜੋਸ਼ੀ, ਗ੍ਰਹਿ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ, ਨਗਰ ਨਿਗਮ ਚੰਡੀਗੜ੍ਹ ਦੇ ਸਪੈਸ਼ਲ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਸੰਜੀਵ ਚੱਢਾ ਮੌਜੂਦ ਸਨ। ਇਸ ਮੌਕੇ ਵਿਦਿਆਰਥੀ, ਅਧਿਆਪਕ, ਐੱਨਐੱਸਐੱਸ ਵਲੰਟੀਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਸਮਾਜ ਲਈ ਸਭ ਤੋਂ ਗੰਭੀਰ ਚੁਣੌਤੀਆਂ ਵਿੱਚੋਂ ਇੱਕ ਹੈ, ਜੋ ਵਿਅਕਤੀਆਂ ਦੇ ਨਾਲ ਪਰਿਵਾਰਾਂ ਅਤੇ ਪੂਰੇ ਸਮਾਜ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਦੇਸ਼ ਦੇ ਭਵਿੱਖ ਲਈ ਖ਼ਤਰਾ ਵੀ ਹੈ। ਪਠਾਨਕੋਟ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਪ੍ਰਭਾਵਿਤ ਹੋਣ ਦੀ ਘਟਨਾ ਦਾ ਉਲੇਖ ਕਰਦੇ ਹੈ ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੂਹਿਕ ਕਾਰਵਾਈ ਦੀ ਤਤਕਾਲ ਜ਼ਰੂਰਤ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਲਤ ਦੇ ਖ਼ਿਲਾਫ਼ ਪਹਿਲੀ ਸੁਰੱਖਿਆ-
ਦੀਵਾਰ ਪਰਿਵਾਰ ਹੈ, ਜਦਕਿ ਸਕੂਲਾਂ ਅਤੇ ਅਧਿਆਪਕਾਂ ਨੂੰ ਬੱਚਿਆਂ ਨੂੰ ਤੰਦਰੁਸਤ ਅਤੇ ਸਕਾਰਾਤਮਕ ਜੀਵਨ ਵੱਲ ਮਾਰਗਦਰਸ਼ਨ ਦੇਣਾ ਚਾਹੀਦਾ ਹੈ।
ਪ੍ਰਸ਼ਾਸਕ ਨੇ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮਾਰਕਿਟ ਐਸੋਸੀਏਸ਼ਨਾਂ, ਸਵੈ-ਸਹਾਇਤਾ ਸਮੂਹਾਂ, ਵਿੱਦਿਅਕ ਸੰਸਥਾਵਾਂ, ਸਮਾਜਿਕ ਸੰਗਠਨਾਂ, ਵਪਾਰਕ ਸੰਗਠਨਾਂ ਅਤੇ ਨਾਗਰਿਕਾਂ ਨੂੰ ਨਸ਼ੇ ਦੀ ਰੋਕਥਾਮ, ਜਾਗਰੂਕਤਾ, ਸਮੇਂ ‘ਤੇ ਦਖਲਅੰਦਾਜ਼ੀ, ਸਲਾਹ-ਮਸ਼ਵਰਾ, ਇਲਾਜ ਅਤੇ ਪੁਨਰਵਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਕੂਲਾਂ, ਕਾਲਜਾਂ, ਸੈਕਟਰਾਂ, ਕਲੋਨੀਆਂ, ਬਜ਼ਾਰਾਂ ਅਤੇ ਜਨਤਕ ਸਥਾਨਾਂ ‘ਤੇ ਨਿਯਮਿਤ ਜਾਗਰੂਕਤਾ ਪ੍ਰੋਗਰਾਮ, ਨੁੱਕੜ ਨਾਟਕ ਅਤੇ ਜਨਸੰਪਰਕ ਗਤੀਵਿਧੀਆਂ ਆਯੋਜਿਤ ਕਰਨ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਜ਼ਮੀਨੀ ਪੱਧਰ ਤੱਕ ਮੁਹਿੰਮ ਨੂੰ ਪਹੁੰਚਾਉਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਕਾਉਂਸਲਿੰਗ, ਇਲਾਜ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ਵਿੱਚ ‘ਸਵੈ-ਸਹਾਇਤਾ ਸਮੂਹਾਂ’ ਦੀ ਭੂਮਿਕਾ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡਾਂ, ਕੌਸ਼ਲ ਵਿਕਾਸ, ਤਕਨੀਕ, ਉੱਦਮਤਾ, ਸੰਗੀਤ, ਪੜ੍ਹਨ-ਲਿਖਣ ਅਤੇ ਸਮਾਜ ਸੇਵਾ ਜਿਹੀਆਂ ਸਕਾਰਾਤਮਕ ਗਤੀਵਿਧੀਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਤੇ ਪੁਨਰਵਾਸ ਵਿੱਚ ਮਾਨਸਿਕ ਸਿਹਤ ਸਹਾਇਤਾ ਵੀ ਮਹੱਤਵਪੂਰਨ ਹੈ।
ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਸ਼੍ਰੀ ਕਟਾਰੀਆ ਨੇ ਕਿਹਾ ਕਿ ਨਸ਼ੇ ਦੇ ਅਵੈਧ ਕਾਰੋਬਾਰ ਦੀ ਪਹਿਚਾਣ ਕਰਨ ਅਤੇ ਉਸ ਨੂੰ ਰੋਕਣ ਲਈ ਸੰਯੁਕਤ ਪ੍ਰਯਾਸ ਤੇਜ਼ ਕੀਤੇ ਜਾਣਗੇ। ਨਾਲ ਹੀ, ਉਨ੍ਹਾਂ ਨੇ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਹਿਯੋਗ ਦਾ ਸੱਦਾ ਦਿੱਤਾ, ਤਾਕਿ ਉਨ੍ਹਾਂ ਨੂੰ ਨਸ਼ੇ ਦੀ ਗ੍ਰਿਫਤ ਤੋਂ ਬਾਹਰ ਕੱਢ ਕੇ ਤੰਦਰੁਸਤ ਜੀਵਨ, ਸਿੱਖਿਆ ਅਤੇ ਰੋਜ਼ਗਾਰ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੇ ਨਸ਼ੇ ਦੇ ਖ਼ਿਲਾਫ਼ ਦੇਸ਼ਵਿਆਪੀ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਮੁਹਿੰਮ ਲਗਾਤਾਰ ਚਲਣ ਵਾਲਾ ਜਨ-ਅੰਦੋਲਨ ਬਣਨਾ ਚਾਹੀਦਾ ਹੈ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਮੇਅਰ ਸ਼੍ਰੀ ਸੌਰਭ ਜੋਸ਼ੀ ਨੇ ਵੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ, “ਨਸ਼ੇ ਦੇ ਸੌਦਾਗਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਜਾਣਾ ਚਾਹੀਦਾ ਹੈ।” ਉਨ੍ਹਾਂ ਨੇ ਪ੍ਰਸ਼ਾਸਕ ਨੂੰ ਅਜਿਹੀ ਕਾਰਵਾਈ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਜ਼ਰੂਰੀ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ।
ਮੇਅਰ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਚੰਡੀਗੜ੍ਹ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਗਰ ਨਿਗਮ ਚੰਡੀਗੜ੍ਹ ਦੇ ਨਸ਼ਾ-ਵਿਰੋਧੀ ਪ੍ਰਯਾਸਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ‘ਨਸ਼ਾ-ਮੁਕਤ ਚੰਡੀਗੜ੍ਹ’ ਮੁਹਿੰਮ ਦੇ ਤਹਿਤ ਨਗਰ ਨਿਗਮ ਨੇ ਸਥਾਨਕ ਸਵੈ-ਸਹਾਇਤਾ ਸਮੂਹਾਂ ਨੂੰ ਜੋੜ ਕੇ ਸਮੁਦਾਇਕ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਘਰ-ਘਰ ਜਾ ਕੇ ਪਰਿਵਾਰਾਂ ਤੇ ਨਿਵਾਸੀਆਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਅਤੇ ਰੋਕਥਾਮ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇਗਾ।
ਮੇਅਰ ਨੇ ‘ਚੰਡੀਗੜ੍ਹ ਵਪਾਰ ਮੰਡਲ’ ਦੁਆਰਾ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ‘ਨਸ਼ਾ-ਮੁਕਤ ਚੰਡੀਗੜ੍ਹ’ ਦੇ ਤਹਿਤ ਸ਼ਹਿਰ ਦੇ ਵਿਭਿੰਨ ਬਜ਼ਾਰਾਂ ਵਿੱਚ ਤਿੰਨ ਮਹੀਨੇ ਤੱਕ ਚਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬਜ਼ਾਰ ਐਸੋਸੀਏਸ਼ਨਾਂ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਾ-ਮੁਕਤ ਚੰਡੀਗੜ੍ਹ ਦਾ ਸੰਦੇਸ਼ ਹਜ਼ਾਰਾਂ ਨਾਗਰਿਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਆਪਣੇ ਸੁਆਗਤੀ ਭਾਸ਼ਣ ਵਿੱਚ ਨਗਰ ਨਿਗਮ ਚੰਡੀਗੜ੍ਹ ਦੇ ਸਪੈਸ਼ਲ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈਏਐੱਸ ਨੇ ਪ੍ਰਸ਼ਾਸਕ, ਮੇਅਰ, ਸੀਨੀਅਰ ਅਧਿਕਾਰੀਆਂ, ਆਰਡਬਲਿਊਏਜ਼, ਮਾਰਕਿਟ ਐਸੋਸੀਏਸ਼ਨਾਂ, ਸਵੈ-ਸਹਾਇਤਾ ਸਮੂਹਾਂ, ਵਿਦਿਆਰਥੀਆਂ, ਅਧਿਆਪਕਾਂ, ਐੱਨਐੱਸਐੱਸ ਵਲੰਟੀਅਰਾਂ ਅਤੇ ਹੋਰ ਹਿਤਧਾਰਕਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ‘ਨਸ਼ਾ-ਮੁਕਤ ਚੰਡੀਗੜ੍ਹ’ ਦੇ ਤਹਿਤ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ ਅਤੇ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੇ ਤਹਿਤ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਤੰਦਰੁਸਤ ਪਰਿਵਾਰ ਅਤੇ ਤੰਦਰੁਸਤ ਸਮਾਜ ਦੇ ਨਿਰਮਾਣ ਵਿੱਚ ਸਮੁਦਾਇਕ ਭਾਗੀਦਾਰੀ ਦੇ ਮਹੱਤਵ ‘ਤੇ ਜ਼ੋਰ ਦਿੱਤਾ।
ਪ੍ਰੋਗਰਾਮ ਵਿੱਚ ਨਸ਼ੇ ਦੇ ਵਿਅਕਤੀ, ਪਰਿਵਾਰ, ਸਮਾਜ ਅਤੇ ਰਾਸ਼ਟਰ ‘ਤੇ
ਪੈਣ ਵਾਲੇ ਵਿਨਾਸ਼ਕਾਰੀ ਪ੍ਰਭਾਵਾਂ ਨੂੰ ਦਰਸਾਉਂਦਾ ਨੁੱਕੜ ਨਾਟਕ ਪ੍ਰਸਤੁਤ ਕੀਤਾ ਗਿਆ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-35 ਦੇ ਇੱਕ ਅਧਿਆਪਕ ਨੇ ਨਸ਼ੇ ਦੀ ਲਤ ਦੇ ਦੁਸ਼ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਵਿਸ਼ੇਸ਼ ਗੀਤ ਪ੍ਰਸਤੁਤ ਕੀਤਾ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਦੀ ਭਾਗੀਦਾਰੀ ਨੇ ਇਸ ਸੰਦੇਸ਼ ਨੂੰ ਮਜ਼ਬੂਤ ਕੀਤਾ ਕਿ ਨੌਜਵਾਨ ਨਸ਼ੇ ਦੇ ਖ਼ਿਲਾਫ਼ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ।
ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਸੰਜੀਵ ਚੱਢਾ ਨੇ ਧੰਨਵਾਦ ਪ੍ਰਸਤਾਵ ਰੱਖਿਆ ਅਤੇ ਮੁਹਿੰਮ ਵਿੱਚ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਐਲਾਨ ਕੀਤਾ ਕਿ ਵਪਾਰ ਮੰਡਲ ਚੰਡੀਗੜ੍ਹ ਦੇ ਹਰੇਕ ਬਜ਼ਾਰ ਵਿੱਚ ਤਿੰਨ ਮਹੀਨੇ ਤੱਕ ਨਸ਼ਾ-
ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰੇਗਾ, ਤਾਕਿ ‘ਨਸ਼ਾ ਮੁਕਤ ਚੰਡੀਗੜ੍ਹ’ ਦਾ ਸੰਦੇਸ਼ ਦੁਕਾਨਦਾਰਾਂ, ਕਰਮਚਾਰੀਆਂ, ਗਾਹਕਾਂ, ਪਰਿਵਾਰਾਂ ਅਤੇ ਵਿਆਪਕ ਸਮਾਜ ਤੱਕ ਪਹੁੰਚਾਇਆ ਜਾ ਸਕੇ।


