ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

by | Jan 31, 2026 | breaking news, daily | 0 comments

*— ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 312 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ*

*— ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ*

*— ਯੁੱਧ ਨਸ਼ਿਆਂ ਵਿਰੁੱਧ ਦੇ 335ਵੇਂ ਦਿਨ 53.6 ਕਿਲੋਗ੍ਰਾਮ ਹੈਰੋਇਨ ਸਮੇਤ 107 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 30 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 795 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 3721 ਹੋ ਗਈ ਹੈ।

ਇਸ ਤੋਂ ਇਲਾਵਾ, 197 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 312 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 335ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 53.6 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਅਫੀਮ, 14 ਕਿਲੋਗ੍ਰਾਮ ਗਾਂਜਾ, 9350 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 335 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,119 ਹੋ ਗਈ ਹੈ। ‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...