ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

by | Jul 24, 2026 | breaking news, crime, daily, politics | 0 comments

ਪੁਲਿਸ ਟੀਮਾਂ ਨੇ 288 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

ਯੁੱਧ ਨਸ਼ਿਆਂ ਵਿਰੁਧ ਦੇ 509ਵੇਂ ਦਿਨ 94 ਨਸ਼ਾ ਤਸਕਰ 7.6 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 776 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਅੱਜ 184ਵੇਂ ਦਿਨ, ਪੁਲਿਸ ਟੀਮਾਂ ਨੇ 472 ਵਿਅਕਤੀਆਂ ਨੂੰ ਪੰਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ 52,174 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 288 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 509ਵੇਂ ਦਿਨ ਵੀ ਜਾਰੀ ਰੱਖਦਿਆਂ ਜਿਸ ਵਿੱਚ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ,1 ਕਿਲੋ ਅਫੀਮ, 538 ਨਸ਼ੀਲੀਆਂ ਗੋਲੀਆਂ ਅਤੇ 10.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 509 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74411 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...