‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ

by | Jun 23, 2026 | crime, daily, politics | 0 comments

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਜ਼ਰੀਏ ਜ਼ਮੀਨੀ ਪੱਧਰ ‘ਤੇ ਸੁਰੱਖਿਆ ਹੋਰ ਮਜ਼ਬੂਤ; ਨਾਕੇ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦਾ ਅਹਿਮ ਸਾਧਨ ਬਣੇ

ਸੂਬੇ ਭਰ ਵਿੱਚ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਨੂੰ ਸਖ਼ਤ ਕਰਨ ਨਾਲ ਅਪਰਾਧੀਆਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਪੰਜਾਬ ਵਿੱਚ ਨਹੀਂ ਮਿਲੇਗੀ ਕੋਈ ਸੁਰੱਖਿਅਤ ਪਨਾਹ: ਡੀਜੀਪੀ ਗੌਰਵ ਯਾਦਵ

ਸੂਬੇ ਭਰ ਵਿੱਚ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਮਹੱਤਵਪੂਰਨ ਜੰਕਸ਼ਨਾਂ ‘ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਹੈ। ਯਾਤਰੀਆਂ ਅਤੇ ਸੂਬਾ ਵਾਸੀਆਂ ਲਈ ਘੱਟੋ-ਘੱਟ ਪਰੇਸ਼ਾਨੀ ਨੂੰ ਯਕੀਨੀ ਬਣਾਉਂਦਿਆਂ ਪੁਲਿਸਿੰਗ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਇਸ ਪਹਿਲ ਨਾਲ ਅਨੇਕਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆਂ ਹਨ।

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਅਧੀਨ ਲਗਾਏ ਗਏ ਨਾਕਿਆਂ ਨਾਲ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਾਤਕਾਲੀਨ ਸਥਿਤੀਆਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਸਮਰੱਥ ਬਣਾਇਆ ਜਾ ਸਕਿਆ ਹੈ। ਇਹ ਨਾਕੇ ਜ਼ਿਲ੍ਹਿਆਂ ਵਿੱਚ ਸਰਗਰਮ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਰੋਕਣ ਲਈ ਇੱਕ ਪ੍ਰਭਾਵੀ ਸਾਧਨ ਸਿੱਧ ਹੋ ਰਹੇ ਹਨ।

ਹਾਲ ਹੀ ਵਿੱਚ ਨਾਕਿਆਂ ‘ਤੇ ਕੀਤੇ ਗਏ ਆਪ੍ਰੇਸ਼ਨਾਂ ਦੇ ਮਹੱਤਵਪੂਰਨ ਨਤੀਜੇ ਸਾਹਮਣੇ ਆਏ ਹਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਕੋਲੋਂ ਦੋ 9 ਐੱਮਐੱਮ ਸਬ-ਮਸ਼ੀਨ ਗੰਨ ਅਤੇ ‘ਗਫ਼ਾਰ ਸਿਕਿਊਰਿਟੀ’ ਲਿਖੀ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤੀ।

ਅੰਮ੍ਰਿਤਸਰ ਪੁਲਿਸ ਨੇ ਇੱਕ ਨਾਕੇ ‘ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2.1 ਕਿਲੋ ਹੈਰੋਇਨ ਸਮੇਤ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਵਿੱਚ ਤੁਰਕੀ ਦਾ ਬਣਿਆ 9 ਐਮਐਮ ਗਲੈਡੀਏਟਰ, 9 ਐਮਐਮ ਜ਼ਿਗਾਨਾ ਐਕਸ-ਸ਼ਾਟ, ਇਟਲੀ ਵਿੱਚ ਬਣਿਆ .30 ਬੋਰ ਬੇਰੇਟਾ, ਚੀਨ ਵਿੱਚ ਬਣਿਆ .30 ਬੋਰ ਜ਼ਿਗਾਨਾ, ਆਸਟਰੀਆ ਵਿੱਚ ਬਣਿਆ .30 ਬੋਰ ਪਿਸਤੌਲ ਅਤੇ ਚੀਨ ਵਿੱਚ ਬਣੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਇੱਕ ਹੋਰ ਕਾਰਵਾਈ ਵਿੱਚ ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਵਿਖੇ ਇੱਕ ਸਕੂਟਰ ਨੂੰ ਨਾਕੇ ‘ਤੇ ਰੋਕ ਕੇ ਪਤੀ-ਪਤਨੀ ਨੂੰ 253 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਖੇਤਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਲਗਾਏ ਗਏ ਨਾਕੇ ਦੌਰਾਨ ਇੱਕ ਹੋਰ ਦੋਸ਼ੀ ਨੂੰ ਛੇ ਪੈਕਟਾਂ ਵਿੱਚ ਪੈਕ ਕੀਤੀ ਹੋਈ 3 ਕਿਲੋਗ੍ਰਾਮ ਹੈਰੋਇਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ।

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਪੁਲਿਸ ਸਟੇਸ਼ਨ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਇੱਕ ਨਾਕੇ ‘ਤੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ। ਪੁਲਿਸ ਟੀਮਾਂ ਨੇ ਦੋ .30 ਬੋਰ ਅਤੇ ਇੱਕ .315 ਬੋਰ ਸਮੇਤ ਤਿੰਨ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਦੋਸ਼ੀਆਂ ਵੱਲੋਂ ਵਰਤਿਆ ਜਾ ਰਿਹਾ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਬਜਾਜ ਸੀਟੀ-100 ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਰਣਨੀਤਿਕ ਨਾਕਿਆਂ ਦੀ ਸਥਾਪਨਾ ਰਾਹੀਂ ਪੰਜਾਬ ਪੁਲਿਸ ਨਾ ਸਿਰਫ਼ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾ ਰਹੀ ਹੈ, ਸਗੋਂ ਅਪਰਾਧੀਆਂ ਅਤੇ ਅਸਮਾਜਿਕ ਤੱਤਾਂ ਦੀ ਆਵਾਜਾਈ ‘ਤੇ ਵੀ ਕੜੀ ਨਿਗਰਾਨੀ ਰੱਖ ਰਹੀ ਹੈ। ਵੱਖ-ਵੱਖ ਨਾਕਿਆਂ ਤੋਂ ਹੋਈਆਂ ਬਰਾਮਦਗੀਆਂ ਸਾਡੀ ਰਣਨੀਤੀ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀਆਂ ਹਨ। ਸਾਡਾ ਸੁਨੇਹਾ ਸਪੱਸ਼ਟ ਹੈ ਕਿ ਪੰਜਾਬ ਵਿੱਚ ਅਪਰਾਧੀਆਂ ਅਤੇ ਅਸਮਾਜਿਕ ਤੱਤਾਂ ਲਈ ਕੋਈ ਵੀ ਸੁਰੱਖਿਅਤ ਠਿਕਾਣਾ ਨਹੀਂ ਰਹੇਗਾ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਹਰ ਜ਼ਿਲ੍ਹੇ ਵਿੱਚ ਪਛਾਣੇ ਗਏ ਸਥਾਨਾਂ ‘ਤੇ ਅਸਥਾਈ ਨਾਕੇ ਲਗਾ ਕੇ ਪੁਲਿਸਿੰਗ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ।”

ਇਹ ਰਣਨੀਤਿਕ ਨਾਕੇ ਪੰਜਾਬ ਪੁਲਿਸ ਦੇ ਵਿਆਪਕ ਸੁਰੱਖਿਆ ਢਾਂਚੇ ਦਾ ਇੱਕ ਅਨਿੱਖੜਵਾਂ ਅੰਗ ਹਨ, ਜੋ ਰੀਅਲ-ਟਾਈਮ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਨ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਠੱਲ੍ਹ ਪਾਉਣ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨਾਲ ਨਜ਼ਦੀਕੀ ਤਾਲਮੇਲ ਜ਼ਰੀਏ ਕੰਮ ਕਰਦੇ ਹਨ।

‘ਗੈਂਗਸਟਰਾਂ ‘ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈਆਂ ਨੂੰ ਤੇਜ਼ ਕੀਤਾ ਹੈ, ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਜ਼ਿਲ੍ਹਾ ਪੱਧਰ ‘ਤੇ ਰੋਕਥਾਮੀ ਪੁਲਿਸਿੰਗ ਨੂੰ ਵਧਾਇਆ ਹੈ। ਇਸ ਮੁਹਿੰਮ ਵਿੱਚ ਨਾਕੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਸਾਧਨ ਵਜੋਂ ਉੱਭਰ ਕੇ ਸਾਹਮਣੇ ਆਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...