ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ

by | Apr 16, 2025 | breaking news, daily | 0 comments

ਪੰਜਾਬ ਸਰਕਾਰ ਵੱਲੋਂ ਸਟੈਂਟਰਡ ਓਪਰੇਟਿੰਗ ਪ੍ਰਕਿਰਿਆ ਨੋਟੀਫਾਈ

ਅਜਿਹੇ ਜੋੜੇ, ਸਹਾਇਤਾ ਲਈ ਪੰਜਾਬ ਪੁਲਿਸ ਹੈਲਪਲਾਈਨ 181 ‘ਤੇ ਵੀ ਕਰ ਸਕਦੇ ਹਨ ਕਾਲ

ਚੰਡੀਗੜ੍ਹ, 16 ਅਪ੍ਰੈਲ:

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਰਾਰਤ ਦੇਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਨੋਟੀਫਾਈ ਕੀਤੀ ਹੈ ਜਿਸ ਨਾਲ ਅਜਿਹੇ ਜੋੜੇ (ਕਪਲਜ਼) ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਬਜਾਏ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਸੁਰੱਖਿਆ ਦੀ ਮੰਗ ਕਰ ਸਕਦੇ ਹਨ। ਇਹ ਨਵੀਂ ਨੋਟੀਫਾਈ ਕੀਤੀ ਗਈ ਐਸ.ਓ.ਪੀ. ਉਨ੍ਹਾਂ ਜੋੜਿਆਂ ਨੂੰ ਰਾਹਤ ਦੇਣ ਲਈ ਲਿਆਂਦੀ ਗਈ ਹੈ ਜਿਨ੍ਹਾਂ ਨੂੰ ਸਮਾਜਿਕ ਜਾਂ ਪਰਿਵਾਰਕ ਵਿਰੋਧ ਕਾਰਨ ਜਾਨੀ ਨੁਕਸਾਨ ਜਾਂ ਹੋਰ ਧਮਕੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਐਸ.ਓ.ਪੀ. ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਲਿਆਂਦੀ ਗਈ ਹੈ ਅਤੇ ਇਸਦਾ ਉਦੇਸ਼ ਸੁਰੱਖਿਆ ਮੰਗਣ ਵਾਲਿਆਂ ਲਈ ਢਾਂਚਾਗਤ ਸੁਰੱਖਿਆ ਪ੍ਰਣਾਲੀ ਲਾਗੂ ਕਰਨਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ਼ ਐਸਓਪੀ ਤਹਿਤ ਪੰਜਾਬ ਦੇ ਹਰੇਕ ਪੁਲਿਸ ਸਟੇਸ਼ਨ ਵਿੱਚ ਘੱਟੋ-ਘੱਟ ਸਹਾਇਕ ਸਬ-ਇੰਸਪੈਕਟਰ ਰੈਂਕ ਤੱਕ ਦਾ ਇੱਕ ਮਨੋਨੀਤ ਅਧਿਕਾਰੀ ਹੋਵੇਗਾ, ਜਿਸਦਾ ਜ਼ਿੰਮਾ ਵਿਸ਼ੇਸ਼ ਤੌਰ ‘ਤੇ ਅਜਿਹੇ ਜੋੜਿਆਂ ਦੀਆਂ ਸੁਰੱਖਿਆ ਸਬੰਧੀ ਬੇਨਤੀਆਂ ਨੂੰ ਵਿਚਾਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤਹਿਤ ਅਰਜ਼ੀ ਪ੍ਰਾਪਤ ਹੋਣ ਦੇ ਤਿੰਨ ਦਿਨਾਂ ਦੇ ਅੰਦਰ ਫੈਸਲੇ ਲੈਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਜ਼ਿਆਦਾ ਸੰਵੇਦਨਸ਼ੀਲ ਮਾਮਲਿਆਂ, ਜਿਸ ਵਿੱਚ ਸੰਭਾਵੀ ਖ਼ਤਰੇ ਦੀ ਖ਼ਦਸ਼ਾ ਹੋਵੇ, ਬੇਨਤੀਕਰਤਾ ਨੂੰ ਤੁਰੰਤ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ।

ਬੁਲਾਰੇ ਨੇ ਕਿਹਾ ਕਿ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਸ (ਸੀਪੀਜ਼/ਐਸਐਸਪੀਜ਼) ਨੂੰ ਜੀਵਨ ਅਤੇ ਆਜ਼ਾਦੀ ਨੂੰ ਦਰਪੇਸ਼ ਅਜਿਹੇ ਖ਼ਤਰੇ ਵਾਲੇ ਕੇਸਾਂ ਨੂੰ ਹੱਲ ਕਰਨ ਲਈ ਹਰੇਕ ਜ਼ਿਲ੍ਹਾ ਪੁਲਿਸ ਦਫ਼ਤਰ ਵਿੱਚ 24 ਘੰਟੇ ਸਮਰਪਿਤ ਹੈਲਪ ਡੈਸਕ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਸਹਾਇਤਾ ਲੈਣ ਦੇ ਇਛੁੱਕ ਜੋੜੇ ਪੰਜਾਬ ਪੁਲਿਸ ਦੀ 24×7 ਹੈਲਪਲਾਈਨ 181 ‘ਤੇ ਡਾਇਲ ਕਰਕੇ ਇਸ ਸਹੂਲਤ ਸਬੰਧੀ ਸੇਧ ਲੈ ਸਕਦੇ ਹਨ ਅਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਐਸ.ਓ.ਪੀ. ਅਧੀਨ ਅਜਿਹੇ ਜੋੜਿਆਂ ਨੂੰ ਮਿਲ ਰਹੀਆਂ ਧਮਕੀਆਂ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਸਹਾਇਤਾ ਮੰਗਣ ਵਾਲਿਆ ਨੂੰ ਸੁਰੱਖਿਅਤ ਠਹਿਰ ਪ੍ਰਦਾਨ ਕਰਨ ਅਤੇ ਰਾਜ/ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਦਾ ਸਹੂਲਤ ਵੀ ਲਾਜ਼ਮੀ ਕੀਤੀ ਗਈ ਹੈ ਤਾਂ ਜੋ ਲੋੜਵੰਦਾਂ ਲਈ ਵਿਆਪਕ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਇਸ ਐਸ.ਓ.ਪੀ. ਵਿੱਚ ਇੱਕ ਅਪੀਲ ਵਿਧੀ ਵੀ ਸ਼ਾਮਲ ਹੈ ਭਾਵ ਜੇਕਰ ਬੇਨਤੀਕਰਤਾ ਦੀ ਸੁਰੱਖਿਆ ਬੇਨਤੀ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਅਜਿਹੇ ਜੋੜੇ ਤਿੰਨ ਦਿਨਾਂ ਦੇ ਅੰਦਰ ਅਪੀਲੀ ਅਥਾਰਟੀ ਅੱਗੇ ਅਪੀਲ ਦਾਇਰ ਕਰ ਸਕਦੇ ਹਨ, ਜਿਸਦਾ ਫੈਸਲਾ ਸੱਤ ਦਿਨਾਂ ਦੇ ਅੰਦਰ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਸੀਪੀਜ਼/ਐਸਐਸਪੀਜ਼ ਨੂੰ ਇਸ ਐਸ.ਓ.ਪੀ. ਦੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਨਿਗਰਾਨੀ ਸਾਰੇ ਜ਼ਿਲ੍ਹਿਆਂ ਵਿੱਚ ਤਿਮਾਹੀ ਸਮੀਖਿਆ ਮੀਟਿੰਗ ਕਰਨ ਲਈ ਵੀ ਕਿਹਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...