ਚਿੱਟੇ ਦੀ ਥਾਂ ਡੋਡੇ-ਅਫੀਮ ਦੀ ਵਕਾਲਤ ਕਰਕੇ ਰਾਜਾ ਵੜਿੰਗ, ਨਸ਼ੇ ਕਾਰਨ ਉਜੜੇ ਪਰਿਵਾਰਾਂ ਦਾ ਕਰ ਰਹੇ ਹਨ ਅਪਮਾਨ- ਬਲਤੇਜ ਪੰਨੂ

by | Jun 12, 2025 | breaking news, daily, politics | 0 comments

ਆਪ ਆਗੂਆਂ ਦਾ ਰਾਜਾ ਵੜਿੰਗ ‘ਤੇ ਤਿੱਖਾ ਹਮਲਾ, ਕਿਹਾ – ਕਾਂਗਰਸ ਨਹੀਂ ਚਾਹੁੰਦੀ ਕਿ ਪੰਜਾਬ ਤੋਂ ਨਸ਼ਾ ਖਤਮ ਹੋਵੇ

ਆਪ ਸਰਕਾਰ ਨਸ਼ੇ ਦੇ ਵਿਰੁੱਧ ਲੜ ਰਹੀ ਹੈ, ਪਰ ਕਾਂਗਰਸੀ ਆਗੂ ਲੋਕਾਂ ਨੂੰ ਇੱਕ ਨਸ਼ਾ ਛੱਡਾ ਕੇ ਦੁੱਜਾ ਫੜਾਉਣਾ ਚਾਹੁੰਦੇ ਹਨ – ਬਲਤੇਜ ਪੰਨੂ

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਨਹੀਂ, ਸਿੱਖਿਆ ਅਤੇ ਰੁਜ਼ਗਾਰ ਦੀ ਲੋੜ ਹੈ – ਨੀਲ ਗਰਗ

ਚੰਡੀਗੜ੍ਹ, 12 ਜੂਨ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਫੀਮ ਅਤੇ ਭੁੱਕੀ ਦੀਆਂ ਦੁਕਾਨਾਂ ਖੋਲ੍ਹਣ ਬਾਰੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਾਂਗਰਸੀ ਆਗੂਆਂ ‘ਤੇ ਨਸ਼ੇ ਦੀ ਲਤ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ।

ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਬਿਆਨਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਉਹ ਲੋਕ ਇੱਕ ਨਸ਼ਾ ਛੱਡਾ ਕੇ ਦੂਜਾਫੜਾਉਣਾ ਚਾਹੁੰਦੇ ਹਨ ਕਿ ਜਦੋਂ ਕਿ ਉਹ ਜਾਣਦੇ ਹਨ ਕਿ ‘ਆਪ’ ਸਰਕਾਰ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿੱਚੋਂ ਨਸ਼ੇ ਦੀ ਲਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਲੜਾਈ ਲੜ ਰਹੀ ਹੈ।

ਪੰਨੂ ਨੇ ਸਵਾਲ ਕੀਤਾ ਕਿ ਇਹ ਸਮਝ ਤੋਂ ਪਰੇ ਹੈ ਕਿ ਕਾਂਗਰਸੀ ਆਗੂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ’ ਨੂੰ ਕਮਜ਼ੋਰ ਕਿਉਂ ਕਰਨਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕੋਈ ਵਿਕਲਪ ਨਹੀਂ ਹੋ ਸਕਦਾ। ਸ਼ਾਇਦ ਰਾਜਾ ਵੜਿੰਗ ਦਾ ਨਸ਼ਿਆਂ ਨਾਲ ਸਬੰਧਤ ਕੋਈ ਨਿੱਜੀ ਤਜਰਬਾ ਹੈ, ਇਸੇ ਲਈ ਉਹ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਅਫੀਮ ਦੇ ਠੇਕੇ ਖੋਲ੍ਹਣਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਵੜਿੰਗ ਨੂੰ ਪੁੱਛਿਆ ਕਿ ਕੀ ਉਹ ਅਫੀਮ ਅਤੇ ਭੁੱਕੀ ਨੂੰ ਕਾਨੂੰਨੀ ਮਾਨਤਾ ਦੇਣਾ ਚਾਹੁੰਦੇ ਹਨ ਜਾਂ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਵਗਦੇ ਰੱਖਣਾ ਚਾਹੁੰਦੇ ਹਨ। ਕੀ ਤੁਸੀਂ ਦੁਨੀਆ ਨੂੰ ਸਾਬਤ ਕਰਨਾ ਚਾਹੁੰਦੇ ਹੋ ਕਿ ਪੰਜਾਬੀ ਨਸ਼ੇੜੀ ਹਨ? ਠੇਕੇ ਖੋਲ੍ਹਣ ਦਾ ਮਕਸਦ ਇਹ ਸਾਬਤ ਕਰਨਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਤੋਂ ਬਿਨਾਂ ਨਹੀਂ ਰਹਿ ਸਕਦੇ। ਇਸ ਲਈ, ਕਾਂਗਰਸ ਪਾਰਟੀ ਨੂੰ ਆਪਣੇ ਆਗੂਆਂ ਦੇ ਬਿਆਨਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਬਿਆਨ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਨਹੀਂ, ਸਿੱਖਿਆ ਅਤੇ ਰੁਜ਼ਗਾਰ ਦੀ ਲੋੜ- ਨੀਲ ਗਰਗ

ਆਪ ਬੁਲਾਰੇ ਨੀਲ ਗਰਗ ਨੇ ਵੀ ਰਾਜਾ ਵੜਿੰਗ ਦੇ ਬਿਆਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਲਗਾਤਾਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰ ਰਹੇ ਹਨ ਕਿਉਂਕਿ ਉਹ ਸਮੱਸਿਆ ਦਾ ਹੱਲ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਨਹੀਂ, ਸਿੱਖਿਆ ਅਤੇ ਰੁਜ਼ਗਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਨੌਕਰੀਆਂ ਮਿਲਣਗੀਆਂ, ਤਾਂ ਉਹ ਆਪਣੇ ਆਪ ਹੀ ਨਸ਼ੇ ਤੋਂ ਦੂਰ ਹੋ ਜਾਣਗੇ। ‘ਆਪ’ ਸਰਕਾਰ ਇਸ ਗੱਲ ਤੋਂ ਜਾਣੂ ਹੈ, ਇਸ ਲਈ ਅਸੀਂ ਲੋਕਾਂ ਨੂੰ ਨਸ਼ੇ ਦੀ ਦੁਰਵਰਤੋਂ ਬਾਰੇ ਜਾਗਰੂਕ ਕਰ ਰਹੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਹੁਣ ਤਾਂ ਅਜਿਹੀ ਬਿਆਨਬਾਜੀ ਹੋਣੀ ਵੀ ਨਹੀਂ ਚਾਹੀਦੀ ਕਿਉਂਕਿ ਪਿਛਲੇ 20 ਸਾਲਾਂ ਦੌਰਾਨ ਸਾਡੀਆਂ ਦੋ ਪੀੜ੍ਹੀਆਂ ਨਸ਼ਿਆਂ ਦਾ ਸ਼ਿਕਾਰ ਹੋ ਗਈਆਂ ਹਨ। ਹਜ਼ਾਰਾਂ ਘਰ ਤਬਾਹ ਹੋ ਗਏ।

ਨਸ਼ਿਆਂ ਨੇ ਪੰਜਾਬ ਨੂੰ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਤੌਰ ‘ਤੇ ਹਰ ਤਰ੍ਹਾਂ ਨਾਲ ਨੁਕਸਾਨ ਪਹੁੰਚਾਇਆ ਹੈ, ਅਤੇ ਇਸ ਕਾਰਨ ਸਾਡੀ ਛਵੀ ਵੀ ਖਰਾਬ ਹੋਈ ਹੈ। ਨਸ਼ਿਆਂ ਦੇ ਡਰ ਕਾਰਨ ਹਜ਼ਾਰਾਂ ਲੋਕਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਕਿਉਂਕਿ ਉਨ੍ਹਾਂ ਨੂੰ ਇੱਥੇ ਨਸ਼ੇ ਦੇ ਜਾਲ ਵਿੱਚ ਫਸਣ ਦਾ ਡੱਰ ਸੀ। ਇਸ ਲਈ, ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਨੂੰ ਇਸ ਤਬਾਹੀ ਵਿੱਚੋਂ ਕੱਢਣਾ ਚਾਹੀਦਾ ਹੈ ਅਤੇ ਅਜਿਹੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦਾ ਨਤੀਜਾ ਮਾੜਾ ਹੀ ਹੁੰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...