ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

by | Jun 11, 2026 | breaking news, election, politics | 0 comments

ਐੱਸ .ਆਈ .ਆਰ (ਵਿਸ਼ੇਸ਼ ਸੁਧਾਈ) 2026 ਸਬੰਧੀ 117 ਵਿਧਾਨ ਸਭਾ ਹਲਕਿਆਂ ਦੇ ਏ.ਡੀ.ਈ.ਓ,ਈ.ਆਰ.ਓ, ਏ.ਈ.ਆਰ.ਓ , ਚੋਣ ਤਹਿਸੀਲਦਾਰ ਅਤੇ ਤਕਨੀਕੀ ਸਟਾਫ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ
ਸਫਲਤਾ ਪੂਰਵਕ ਮੁਕੰਮਲ: ਸੀ ਈ.ਓ. ਅਨਿੰਦਿਤਾ ਮਿਤਰਾ

ਐੱਸ. ਆਈ. ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਅਤੀ ਜ਼ਰੂਰੀ :ਸੀ.ਈ.ਓ. ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ
ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ
ਲਗਭਗ 650 ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ), ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ , ਡਿਸਟ੍ਰਿਕਟ ਮਾਸਟਰ ਲੈਵਲ ਟ੍ਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਮਸੀਨੀਰੀ ਪੂਰੀ ਤਰ੍ਹਾਂ ਹੈ।
ਉਨ੍ਹਾਂ ਕਿਹਾ ਕਿ ਐੱਸ ਆਈ ਆਰ (ਵਿਸ਼ੇਸ਼ ਸੁਧਾਈ)2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਸ ਮੌਕੇ ਬੋਲਦਿਆਂ ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ।

ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐੱਲ.ਓ. ਅਤੇ ਬੀ.ਐੱਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ.ਈ.ਓ. ਅਨਿੰਦਿਤਾ ਮਿਤਰਾ ਵਲੋਂ ਟ੍ਰੇਨਿੰਗ ਵਿਚ ਸ਼ਾਮਿਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ‘ਤੇ ਆਈ.ਟੀ ਮਾਹਿਰਾਂ ਵੱਲੋਂ ਆਈ.ਟੀ. ਮੋਡੀਊਲਜ਼ (IT Modules) ਸਬੰਧੀ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।ਇਸ ਮੌਕੇ ਆਈ.ਟੀ ਮਾਹਿਰ ਵਲੋਂ ਵੱਖ ਵੱਖ ਆਈ.ਟੀ. ਮਡਿਊਲ ਸਬੰਧੀ ਪ੍ਰਤੀਭਾਗੀਆਂ ਨੂੰ ਸਿਖਲਾਈ ਦਿੱਤੀ ਗਈ ਤਾਂ ਜ਼ੋ ਇਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...