ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਕੀਤੇ ਗਏ

ਚੰਡੀਗੜ੍ਹ, 21 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦੋਂ ਕਿ ਵਿਸ਼ੇਸ਼ ਸਾਰੰਗਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਗਦਾਲੇ ਨੀਲਾਂਬਰੀ ਵਿਜੇ ਨੂੰ ਡੀਆਈਜੀ ਰੋਪੜ ਰੇਂਜ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਲਗਾਇਆ ਗਿਆ ਹੈ।