ਚੰਡੀਗੜ੍ਹ ਦੇ ਸਰਕਾਰੀ ਸਕੂਲ ਨੇ ਯੂ.ਐੱਸ. ਫੁਲਬ੍ਰਾਈਟ ਟੀਚਰ ਡੈਲੀਗੇਸ਼ਨ ਦਾ ਸੁਆਗਤ ਕੀਤਾ

by | Jul 23, 2026 | daily, education, politics | 0 comments

ਚੰਡੀਗੜ੍ਹ,21.07.20: ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 38 (ਪੱਛਮ), ਡੀਐੱਮਸੀ, ਚੰਡੀਗੜ੍ਹ ਨੂੰ ਵੱਕਾਰੀ ਫੁਲਬ੍ਰਾਈਟ ਪ੍ਰੋਗਰਾਮ-ਟੀਚਰਸ ਫੌਰ ਗਲੋਬਲ ਕਲਾਸਰੂਮਸ ਦੇ ਤਹਿਤ ਸੰਯੁਕਤ ਰਾਜ ਦੇ ਅਧਿਆਪਕਾਂ ਦੇ ਵਫ਼ਦ ਦੀ ਮੇਜ਼ਬਾਨੀ ਲਈ ਕਠੋਰ ਰਾਸ਼ਟਰੀ ਚੋਣ ਪ੍ਰਕਿਰਿਆ ਦੇ ਬਾਅਦ ਚੁਣਿਆ ਗਿਆ ਹੈ। ਦੇਸ਼ ਭਰ ਦੀਆਂ ਕੇਵਲ ਸੱਤ ਸੰਸਥਾਵਾਂ ਨੂੰ ਇਸ ਪ੍ਰੋਗਰਾਮ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਨ੍ਹਾਂ ਵਿੱਚ ਡੀਪੀਐੱਸ ਬੈਂਗਲੁਰੂ, ਕੋਟਕ ਮਹਿੰਦਰਾ ਐਜੂਕੇਸ਼ਨ ਫਾਊਂਡੇਸ਼ਨ (ਮੁੰਬਈ), ਦ ਸਿੰਧੀਆ ਸਕੂਲ (ਗਵਾਲੀਅਰ), ਸੇਂਟ ਜੋਸੇਫ ਹਾਇਰ ਸੈਕੰਡਰੀ ਸਕੂਲ (ਤਿਰੂਵਨੰਤਪੁਰਮ), ਐੱਸ ਸੀਈਆਰਟੀ ਤੇਲੰਗਾਨਾ, ਸਰਕਾਰੀ ਹਾਈ ਸਕੂਲ (ਕੋਲਕਾਤਾ) ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 38 (ਵੈਸਟ), ਡੀਐੱਮਸੀ, ਚੰਡੀਗੜ੍ਹ ਸ਼ਾਮਲ ਹਨ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਰਜਾ ਜੈਨ ਦੀ ਅਗਵਾਈ ਵਿੱਚ ਸਕੂਲ ਨੂੰ ਇਸ ਵੱਕਾਰੀ ਅੰਤਰਰਾਸ਼ਟਰੀ ਅਕਾਦਮਿਕ ਐਕਸਚੇਂਜ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੀ ਪ੍ਰਤੀਨਿਧਤਾ ਕਰਨ ਦਾ ਗੌਰਵ ਪ੍ਰਾਪਤ ਹੋਇਆ ਹੈ।

ਸੰਯੁਕਤ ਰਾਜ ਅਮਰੀਕਾ ਦੇ ਤਿੰਨ ਅਧਿਆਪਕਾਂ ਦਾ ਵਫ਼ਦ 17 ਜੁਲਾਈ 2026 ਨੂੰ ਸਕੂਲ ਪਹੁੰਚਿਆ ਅਤੇ 23 ਜੁਲਾਈ 2026 ਤੱਕ ਸਕੂਲ ਵਿੱਚ ਰਹੇਗਾ। ਹਫ਼ਤਾ ਭਰ ਚਲਣ ਵਾਲੇ ਇਸ ਪ੍ਰੋਗਰਾਮ ਦਾ ਉਦੇਸ਼ ਭਾਰਤੀ ਅਤੇ ਅਮਰੀਕੀ ਅਧਿਆਪਕਾਂ ਦੇ ਦਰਮਿਆਨ ਅਭਿਨਵ ਅਧਿਆਪਨ ਪੱਧਤੀਆਂ, ਕਲਾਸਰੂਮ ਰਣਨੀਤੀਆਂ ਅਤੇ ਗਲੋਬਲ ਅਕਾਦਮਿਕ ਦ੍ਰਿਸ਼ਟੀਕੋਣਾਂ ਦਾ ਅਦਾਨ-ਪ੍ਰਦਾਨ ਕਰਕੇ ਅਕਾਦਮਿਕ ਸਹਿਯੋਗ ਨੂੰ ਹੁਲਾਰਾ ਦੇਣਾ ਹੈ।

ਆਪਣੇ ਪ੍ਰਵਾਸ ਦੇ ਦੌਰਾਨ ਵਫ਼ਦ ਸਕੂਲ ਵਿੱਚ ਸੰਚਾਲਿਤ ਕੌਸ਼ਲ ਅਧਾਰਿਤ ਸਿੱਖਿਆ ਗਤੀਵਿਧੀਆਂ ਜਿਵੇਂ ਵਿੱਚ ਬਿਊਟੀ ਐਂਡ ਵੈੱਲਨੈੱਸ, ਕਲਾ, ਕਲਮਕਾਰੀ, ਪਿਛਵਾਈ, ਮੰਡਲਾ ਆਰਟ, ਮੂਰਤੀਕਲਾ ਅਤੇ ਬਲਾਕ ਪ੍ਰਿੰਟਿੰਗ ਦਾ ਅਵਲੋਕਨ ਕਰ ਰਿਹਾ ਹੈ। ਅਮਰੀਕੀ ਅਧਿਆਪਕ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 40 ਅਧਿਆਪਕਾਂ ਲਈ ਸਮਰੱਥਾ-ਨਿਰਮਾਣ ਵਰਕਸ਼ਾਪ ਵੀ ਆਯੋਜਿਤ ਕਰ ਰਹੇ ਹਨ।

ਅੱਜ ਵਫ਼ਦ ਨੇ ਸ਼੍ਰੀ ਨਿਤੀਸ਼ ਸਿੰਗਲਾ, ਡਾਇਰੈਕਟਰ ਸਕੂਲ ਸਿੱਖਿਆ, ਚੰਡੀਗੜ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਵਿਖੇ
ਭਾਰਤੀ ਸਿੱਖਿਆ ਪ੍ਰਣਾਲੀ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੀਆਂ ਬਿਹਤਰੀਨ ਕਾਰਜਪ੍ਰਣਾਲੀਆਂ ਬਾਰੇ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਫ਼ਦ ਨੇ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਕੌਸ਼ਲ – ਅਧਾਰਿਤ ਪਾਠਕ੍ਰਮਾਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 38 (ਵੈਸਟ), ਡੀਐੱਮਸੀ ਦੀਆਂ ਅਭਿਨਵ ਪਹਿਲਾਂ ਦੀ ਸ਼ਲਾਘਾ ਕੀਤੀ।

ਇਹ ਯਾਤਰਾ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ਅਧਿਆਪਕਾਂ ਦੇ ਦਰਮਿਆਨ ਬਿਹਤਰੀਨ ਅਕਾਦਮਿਕ
ਕਾਰਜਪ੍ਰਣਾਲੀਆਂ ਦੇ ਅਦਾਨ-ਪ੍ਰਦਾਨ,ਪੇਸ਼ੇਵਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੱਭਿਆਚਾਰਕ ਅਤੇ ਅਕਾਦਮਿਕ ਸਮਝ ਨੂੰ ਹੋਰ ਅਧਿਕ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...