ਚੰਡੀਗੜ੍ਹ ਦੇ ਸਹਿਯੋਗ ਨਾਲ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

by | Mar 4, 2025 | breaking news, daily | 0 comments

ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਚੰਡੀਗੜ੍ਹ ਵੱਲੋਂ,ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦਾ ਵਿਸ਼ਾ ‘ਪੰਜਾਬ ਦੀਆਂ ਪ੍ਰੇਮ ਕਥਾਵਾਂ: ਪਰੰਪਰਾ ਅਤੇ ਸਮਕਾਲ’ ਸੀ ।ਇਸ ਸੈਮੀਨਾਰ ਵਿੱਚ ਮੁੱਖ ਤੌਰ ਤੇ ਡਾਕਟਰ ਸੁਖਦੇਵ ਸਿੰਘ ਸਿਰਸਾ ਅਤੇ ਡਾਕਟਰ ਜਸਵਿੰਦਰ ਸਿੰਘ ਨੇ ਬੁਲਾਰੇ ਵਜੋਂ ਭਾਗ ਲਿਆ। ਇਸ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸਵਰਨਜੀਤ ਸਿੰਘ ਸਵੀ ਚੇਅਰਮੈਨ ਪੰਜਾਬ ਕਲੱਬ ਪਰਿਸ਼ਦ ਡਾਕਟਰ ਯੋਗਰਾਜ ਅੰਗਰੀਸ਼ ਉਪ ਚੇਅਰਮੈਨ ਪੰਜਾਬ ਕਲਾ ਪਰਿਸ਼ਦ ਨੇ ਸ਼ਿਰਕਤ ਕੀਤੀ ।ਇਸ ਸੈਮੀਨਾਰ ਦਾ ਕੁੰਜੀਵਤ ਭਾਸ਼ਣ ਸ.ਅਮਰਜੀਤ ਸਿੰਘ ਗਰੇਵਾਲ ਹੋਰਾਂ ਨੇ ਦਿੱਤਾ ਆਪਣੇ ਇਸ ਕੁੰਜੀਵਤ ਭਾਸ਼ਣ ਵਿੱਚ ਅਮਰਜੀਤ ਸਿੰਘ ਗਰੇਵਾਲ ਹੋਰਾਂ ਨੇ ਕਿਹਾ ਕਿ ਸਾਨੂੰ ਕਿੱਸਿਆਂ ਨੂੰ ਮੁੜ ਨਵੇਂ ਸਿਰੇ ਤੋਂ ਵਾਚਣਾ ਚਾਹੀਦਾ ਹੈ ਤਾਂ ਕਿ ਇਹਨਾਂ ਦੇ ਪੰਜਾਬੀ ਮਾਨਸਿਕਤਾ ਵਿੱਚ ਪੈਣ ਵਾਲੇ ਪ੍ਰਭਾਵਾਂ ਦੀ ਸਹੀ ਨਿਸ਼ਾਨਦੇਹੀ ਕੀਤੀ ਜਾ ਸਕੇ ਅਤੇ ਅਸੀਂ ਨਵੇਂ ਅਤੇ ਨਿੱਗਰ ਮਾਨਵ ਦੀ ਸਿਰਜਣਾ ਵਿੱਚ ਇਹਨਾਂ ਕਿੱਸਿਆਂ ਨੂੰ ਇਸਤੇਮਾਲ ਕਰ ਸਕੀਏ ।ਡਾਕਟਰ ਜਸਵਿੰਦਰ ਸਿੰਘ ਨੇ ਕਿੱਸਿਆਂ ਦੇ ਸੰਦਰਭ ਵਿੱਚ ਗੱਲ ਕਰਦੇ ਹੋਏ ਕਿਹਾ ਕਿ ਪੰਜਾਬੀ ਕਿੱਸੇ ਬੰਦੇ ਦੀ ਬੰਦਿਆਈ ਨੂੰ ਬਚਾਉਣ ਦਾ ਹੀਲਾ ਹਨ।

ਉਹਨਾਂ ਨੇ ਕਿਹਾ ਕਿ ਉਪਭੋਗਤਾਵਾਦ ਦੇ ਸੱਭਿਆਚਾਰ ਨੇ ਬੰਦੇ ਦੇ ਸਭ ਤੋਂ ਪਵਿੱਤਰ ਜਜ਼ਬੇ ਪਿਆਰ ਨੂੰ ਵੀ ਕਰੂਪ ਕਰ ਦਿੱਤਾ ਹੈ ਅਤੇ ਪਿਆਰ ਨੂੰ ਪਾਸ਼ਵੀ ਪੱਧਰ ਤੱਕ ਲਿਆ ਕੇ ਖੜਾ ਦਿੱਤਾ ਹੈ। ਜਿੱਥੇ ਬੰਦਾ ਜਿਸਮਾਨੀ ਭੁੱਖ ਨੂੰ ਹੀ ਪਿਆਰ ਸਮਝਣ ਲੱਗ ਪਿਆ ਹੈ। ਉਹਨਾਂ ਨੇ ਅੱਗੇ ਕਿਹਾ ਕਿ ਕਿੱਸਿਆਂ ਦੇ ਨਾਇਕਾਂ ਦੇ ਜੀਵਨ ਅਤੇ ਉਹਨਾਂ ਦਾ ਪਿਆਰ ਦਾ ਜਜ਼ਬਾ ਪਵਿੱਤਰ ਸੀ ਅਤੇ ਨਵੀਂ ਪੀੜੀ ਨੂੰ ਉਹਨਾਂ ਤੋਂ ਸੇਧ ਲੈ ਕੇ ਇਸ ਜਜ਼ਬੇ ਨੂੰ ਮਾਨਵ ਜੀਵਨ ਦੀ ਉਸਾਰੀ ਲਈ ਤੋਰਨਾ ਚਾਹੀਦਾ ਹੈ।। ਇਸ ਤੋਂ ਅਗਲੇ ਬੁਲਾਰੇ ਡਾ. ਸੁਖਦੇਵ ਸਿੰਘ ਸਿਰਸਾ ਸਨ। ਉਹਨਾਂ ਨੇ ਪੰਜਾਬੀ ਕਿੱਸਿਆਂ ਦੇ ਵਿੱਚ ਨਾਬਰੀ ਅਤੇ ਬੰਦੇ ਦੀ ਬੰਦਿਆਈ ਨੂੰ ਬਚਾਉਣ ਦੇ ਉਪਰਾਲਿਆਂ ਦੀ ਗੱਲ ਕੀਤੀ ਉਹਨਾਂ ਨੇ ਕਿਹਾ ਕਿ ਕਿਸੇ ਵੀ ਥਾਂ ਕਿਸੇ ਵੀ ਸਮੇਂ ਕਦੇ ਵੀ ਸੱਤਾਧਾਰੀ ਧਿਰ ਜਾਂ ਬੱਜਰ ਰਾਜ ਸ਼ਕਤੀ ਹਮੇਸ਼ਾ ਹੀ ਮਨੁੱਖਾਂ ਨੂੰ ਆਪਣੇ ਅਨੁਸਾਰ ਢਾਲਣ ਵਿੱਚ ਲੱਗੀ ਰਹਿੰਦੀ ਹੈ; ਇਹੋ ਕਾਰਨ ਹੈ ਕਿ ਇਹ ਨਾਇਕ ਉਸ ਜਾਬਰ ਸਟੇਟ ਦੇ ਜ਼ੁਲਮ ਅਤੇ ਰਾਜੇ ਵਿਰੁੱਧ ਉੱਠਦੇ ਹਨ। ਉਹਨਾਂ ਨੇ ਕਿੱਸਿਆਂ ਦੇ ਸਾਰੇ ਚਿਹਨ ਪ੍ਰਬੰਧ ਨੂੰ ਸੱਤਾ ਅਤੇ ਸੱਤਾ ਤੋਂ ਬਾਗ਼ੀ ਹੋਏ ਲੋਕਾਂ ਦੀ ਜੀਵਨ ਕਹਾਣੀ ਦੇ ਰੂਪ ਵਿੱਚ ਦੱਸਿਆ ।

ਸੈਮੀਨਾਰ ਦੇ ਦੂਸਰੇ ਸੈਸ਼ਨ ਵਿੱਚ ਨਰਤਕੀ ਡਾਕਟਰ ਅਰਸ਼ਦੀਪ ਕੌਰ ਭੱਟੀ ਵੱਲੋਂ ਕੱਥਕ ਨ੍ਰਿਤ ਦੀ ਪੇਸ਼ਕਾਰੀ ਕੀਤੀ ਗਈ।ਇਸ ਲਈ ਉਹਨਾਂ ਨੇ ਇਸ ਅਦਾਰੇ ਦਾ ਵਿਸ਼ੇਸ਼ ਧੰਨਵਾਦ ਕੀਤਾ ਇਸ ਤੋਂ ਇਲਾਵਾ ਮੰਚ ਦਾ ਸੰਚਾਲਨ ਡਾ. ਜਸਵਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਅਤੇ ਡਾਕਟਰ ਤੇਜਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਵਿਭਾਗ ਵੱਲੋਂ ਕੀਤਾ ਗਿਆ।। ਸ. ਕੁਲਬੀਰ ਸਿੰਘ ਜੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਸੀਂ ਇਹੋ ਜਿਹੇ ਸੈਮੀਨਾਰਾਂ ਦਾ ਆਯੋਜਨ ਕਰਦੇ ਰਹਾਂਗੇ ਤਾਂ ਜੋ ਆਉਣ ਵਾਲੀ ਪੀੜੀ ਬੁੱਧੀਜੀਵੀਆਂ ਦੇ ਵਿਚਾਰਾਂ ਤੋਂ ਲਾਹਾ ਲੈ ਸਕੇ। ਇਸ ਸਮਾਗਮ ਵਿੱਚ ਸਿੱਖ ਐਜੂਕੇਸ਼ਨਲ ਸੋਸਾਇਟੀ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਹੋਰਾਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਲਈ ਕੀਤੇ ਜਾਂਦੇ ਅਜਿਹੇ ਸੈਮੀਨਾਰਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਉਹਨਾਂ ਕਿਹਾ ਕਿ ਇਹੋ ਜਿਹੇ ਸਮਾਗਮਾਂ ਨਾਲ ਹੀ ਮਾਂ ਭਾਸ਼ਾ ਦੀ ਸੱਚੀ ਸੁੱਚੀ ਸੇਵਾ ਹੋ ਸਕਦੀ ਹੈ।ਇਸ ਸਮਾਗਮ ਵਿਚ ਉੱਘੇ ਕਹਾਣੀਕਾ, ਕਵੀ ਗੁਲ ਚੌਹਾਨ, ਕਹਾਣੀਕਾਰ ਬਲੀਜੀਤ, ਕਵੁੀ ਜਗਦੀਪ ਸਿੱਧੂ, ਗੀਤਕਾਰ ਸੁਰਜੀਤ ਸੁਮਨ, ਸ਼ਾਇਰ ਸੁਰਜੀਤ ਜੱਜ, ਆਲੋਚਕ ਡਾ. ਧਨਵੰਤ ਕੌਰ, ਬਲਜੀਤ ਕੌਰ ਆਦਿ ਨੇ ਸ਼ਿਰਕਤ ਕੀਤੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...