ਚੰਡੀਗੜ੍ਹ ਪ੍ਰਸ਼ਾਸਨ ਨੇ ਉਦਯੋਗਿਕ ਡੀਕਾਰਬੋਨਾਇਜ਼ੇਸ਼ਨ ਅਤੇ ਊਰਜਾ ਦਕਸ਼ਤਾ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ

by | Sep 4, 2025 | breaking news, daily | 0 comments

ਚੰਡੀਗੜ੍ਹ, 04.09.2025 – ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ, ਸੈਕਟਰ 31, ਚੰਡੀਗੜ੍ਹ ਵਿਖੇ “ਇੰਡਸਟ੍ਰੀ ਅਤੇ ਡਿਸਕੌਮ ਵਿੱਚ ਇੰਡਸਟ੍ਰੀਅਲ ਡੀਕਾਰਬੋਨਾਇਜ਼ੇਸ਼ਨ ਅਤੇ ਊਰਜਾ ਦਕਸ਼ਤਾ” ‘ਤੇ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ।

ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ, ਇੰਜੀਨੀਅਰ ਸੀ.ਬੀ. ਓਝਾ, ਚੀਫ਼ ਇੰਜੀਨੀਅਰ, ਯੂ.ਟੀ. ਚੰਡੀਗੜ੍ਹ ਨੇ ਉੱਨਤ ਟੈਕਨੋਲੋਜੀਆਂ ਅਤੇ ਊਰਜਾ-ਦਕਸ਼ ਅਭਿਆਸਾਂ ਨੂੰ ਅਪਣਾ ਕੇ ਉਦਯੋਗਿਕ ਖੇਤਰ ਨੂੰ ਡੀਕਾਰਬੋਨਾਇਜ਼ ਕਰਨ ਦੀ ਤੁਰੰਤ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ 2030 ਤੱਕ ਕਾਰਬਨ-ਨਿਊਟ੍ਰਲ ਸ਼ਹਿਰ ਅਤੇ 2047 ਤੱਕ ਇੱਕ ਨੈੱਟ-ਜ਼ੀਰੋ ਸ਼ਹਿਰ ਬਣਨ ਲਈ ਚੰਡੀਗੜ੍ਹ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਉਦਯੋਗ ਖੇਤਰ ਦੀ ਅਤਿਅੰਤ ਮਹੱਤਵਪੂਰਨ ਭੂਮਿਕਾ ਹੋਵੇਗੀ।

ਇਸ ਅਵਸਰ ‘ਤੇ ਸ਼੍ਰੀ ਪਵਿੱਤਰ ਸਿੰਘ, ਪੀਸੀਐੱਸ, ਡਾਇਰੈਕਟਰ ਇੰਡਸਟ੍ਰੀਜ਼, ਚੰਡੀਗੜ੍ਹ ਪ੍ਰਸ਼ਾਸਨ, ਨੇ ਟਿਕਾਊ ਉਦਯੋਗਿਕ ਵਿਕਾਸ ਦੀ ਮਹੱਤਤਾ ‘ਤੇ ਪ੍ਰਕਾਸ਼ ਪਾਇਆ, ਉਦਯੋਗਾਂ ਨੂੰ ਰਾਸ਼ਟਰੀ ਜਲਵਾਯੂ ਲਕਸ਼ਾਂ ਦਾ ਸਮਰਥਨ ਕਰਦੇ ਹੋਏ ਪ੍ਰਤੀਯੋਗੀ ਬਣੇ ਰਹਿਣ ਲਈ ਸਵੱਛ ਟੈਕਨੋਲੋਜੀਆਂ, ਊਰਜਾ-ਦਕਸ਼ ਉਪਕਰਣਾਂ ਅਤੇ ਅਖੁੱਟ ਊਰਜਾ ਨੂੰ ਅਪਣਾਉਣ ਦੀ ਤਾਕੀਦ ਕੀਤੀ। ਸ਼੍ਰੀ ਅਰੁਣ ਕੁਮਾਰ ਵਰਮਾ, ਡਾਇਰੈਕਟਰ, ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟਿਡ (ਸੀਪੀਡੀਐੱਲ/CPDL) ਨੇ ਉਦਯੋਗਿਕ ਡੀਕਾਰਬੋਨਾਇਜ਼ੇਸ਼ਨ ਵਿੱਚ ਬਿਜਲੀ ਖੇਤਰ ਦੀ ਮੁੱਖ ਭੂਮਿਕਾ ‘ਤੇ ਬਲ ਦਿੰਦੇ ਹੋਏ ਕਿਹਾ ਕਿ ਸਵੱਛ ਅਤੇ ਟਿਕਾਊ ਪਿਰਤਾਂ ਨੂੰ ਅਪਣਾਉਣ ਦੇ ਲਈ ਭਰੋਸੇਯੋਗ ਅਤੇ ਆਧੁਨਿਕ ਊਰਜਾ ਬੁਨਿਆਦੀ ਢਾਂਚੇ ਦੀ ਜ਼ਰੂਰਤ ਹੈ।

ਵਰਕਸ਼ਾਪ ਦੇ ਤਕਨੀਕੀ ਸੈਸ਼ਨਾਂ ਵਿੱਚ ਉਦਯੋਗਿਕ ਡੀਕਾਰਬੋਨਾਇਜ਼ੇਸ਼ਨ ਦੇ ਮਾਰਗ, ਇਮਾਰਤਾਂ ਵਿੱਚ ਊਰਜਾ ਦਕਸ਼ਤਾ, ਐੱਚਵੀਏਸੀ ਅਤੇ ਲਾਇਟਿੰਗ ਵਿੱਚ ਲਾਗਤ-ਬੱਚਤ ਦੀਆਂ ਸੰਭਾਵਨਾਵਾਂ, ਐੱਮਐੱਸਐੱਮਈ ਡੀਕਾਰਬੋਨਾਇਜ਼ੇਸ਼ਨ ਵਿੱਚ ਚੁਣੌਤੀਆਂ, ਅਤੇ ਕੂਲਿੰਗ ਟਾਵਰਾਂ, ਮੋਟਰਾਂ ਅਤੇ ਹੋਰ ਉਪਕਰਣਾਂ ਵਿੱਚ ਦਕਸ਼ਤਾ ਵਿੱਚ ਵਾਧੇ ਜਿਹੇ ਵਿਸ਼ਿਆਂ ‘ਤੇ ਵਿਸਤ੍ਰਿਤ ਚਰਚਾ ਹੋਈ। ਨਾਲ ਹੀ, ਸੈਸ਼ਨਾਂ ਵਿੱਚ ਆਈਐੱਸਓ/ISO 50001 ਫ੍ਰੇਮਵਰਕ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਨਾਲ ਢਾਂਚਾਗਤ ਊਰਜਾ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਵਿੱਚ ਇਸ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਗਿਆ।

ਵਰਕਸ਼ਾਪ ਵਿੱਚ 50 ਤੋਂ ਅਧਿਕ ਡੈਲੀਗੇਟਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐੱਮਐੱਸਐੱਮਈ, ਡਿਸਕੌਮ, ਸਰਕਾਰੀ ਵਿਭਾਗ, ਤਕਨੀਕੀ ਮਾਹਰ ਅਤੇ ਅਕਾਦਮਿਕ ਜਗਤ ਦੇ ਪ੍ਰਤੀਨਿਧ ਸ਼ਾਮਲ ਸਨ। ਪ੍ਰਤੀਭਾਗੀਆਂ ਨੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਅਤੇ ਅਨੁਭਵ ਸਾਂਝੇ ਕੀਤੇ।

ਸਮਾਗਮ ਦਾ ਸਮਾਪਨ ਉਦਯੋਗਾਂ ਨੂੰ ਇਸ ਸਮੂਹਿਕ ਸੱਦੇ ਦੇ ਨਾਲ ਹੋਇਆ ਕਿ ਉਹ ਟਿਕਾਊ ਉਤਪਾਦਨ ਅਭਿਆਸਾਂ ਨੂੰ ਜਲਦੀ ਅਪਣਾਉਣ ਅਖੁੱਟ ਊਰਜਾ ਦਾ ਉਪਯੋਗ ਵਧਾਉਣ ਅਤੇ ਊਰਜਾ-ਦਕਸ਼ ਟੈਕਨੋਲੋਜੀਆਂ ਦਾ ਏਕੀਕਰਨ ਕਰਨ। ਇਸ ਵਰਕਸ਼ਾਪ ਨੇ ਉਦਯੋਗਿਕ ਡੀਕਾਰਬੋਨਾਇਜ਼ੇਸ਼ਨ ਦੇ ਖੇਤਰ ਵਿੱਚ ਇਨੋਵੇਸ਼ਨ ਅਤੇ ਸਹਿਯੋਗ ਨੂੰ ਹੁਲਾਰਾ ਦੇਣ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੀ ਲੀਡਰਸ਼ਿਪ ਭੂਮਿਕਾ ਨੂੰ ਮੁੜ ਸਥਾਪਿਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...