ਚੰਡੀਗੜ੍ਹ ਪ੍ਰਸ਼ਾਸਨ ਨੇ ਟਿਕਾਊ ਟ੍ਰਾਂਸਪੋਰਟ ਅਤੇ ਊਰਜਾ ਸੰਭਾਲ਼ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ

by | Aug 22, 2025 | breaking news, daily | 0 comments

ਚੰਡੀਗੜ੍ਹ, 22.08.2025 – ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਸਟੇਟ ਡੈਜ਼ਿਗਨੇਟਿਡ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈਓਸੀਐੱਲ/IOCL) ਦੇ ਸਹਿਯੋਗ ਨਾਲ, ਹੋਟਲ ਸ਼ਿਵਾਲਿਕਵਿਊ, ਸੈਕਟਰ 17, ਚੰਡੀਗੜ੍ਹ ਵਿਖੇ ਡੀਕਾਰਬੋਨਾਇਜ਼ੇਸ਼ਨ ਅਤੇ ਈਂਧਣ ਦਕਸ਼ਤਾ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।

ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ, ਇੰਜੀਨੀਅਰ ਸੀ.ਬੀ. ਓਝਾ, ਮੁੱਖ ਇੰਜੀਨੀਅਰ, ਯੂ.ਟੀ. ਚੰਡੀਗੜ੍ਹ ਨੇ ਅਭਿਨਵ ਸਮਾਧਾਨਾਂ ਅਤੇ ਸਮੂਹਿਕ ਕਾਰਵਾਈਆਂ ਦੇ ਜ਼ਰੀਏ ਜੀਵਾਸ਼ਮ ਈਂਧਣ ‘ਤੇ ਨਿਰਭਰਤਾ ਘਟਾਉਣ ਦੀ ਤੁਰੰਤ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ 2047 ਤੱਕ ਕਾਰਬਨ-ਨਿਊਟ੍ਰਲ, ਨੈੱਟ-ਜ਼ੀਰੋ ਸ਼ਹਿਰ ਬਣਾਉਣ ਦੇ ਚੰਡੀਗੜ੍ਹ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਊਰਜਾ ਸੰਭਾਲ਼ ਅਤੇ ਟਿਕਾਊ ਵਿਕਾਸ ਪਹਿਲਾਂ ਨੂੰ ਚਲਾਉਣ ਵਿੱਚ ਊਰਜਾ ਪ੍ਰਬੰਧਨ ਸੈੱਲ ਦੀ ਸਰਗਰਮ ਭੂਮਿਕਾ ਨੂੰ ਉਜਾਗਰ ਕੀਤਾ।

ਆਈਓਸੀਐੱਲ (IOCL) ਦੇ
ਸ਼੍ਰੀ ਐੱਮ.ਕੇ. ਸਿਨਹਾ, ਨੇ ਡੀਕਾਰਬਨਾਇਜ਼ੇਸ਼ਨ ਦੇ ਵਿਆਪਕ ਲਕਸ਼ਾਂ ਨੂੰ ਮਜ਼ਬੂਤ ​​ਕਰਦੇ ਹੋਏ, ਈਂਧਣ ਦਕਸ਼ਤਾ, ਮਿਸ਼ਰਣ ਅਤੇ ਸਵੱਛ ਊਰਜਾ ਅਭਿਆਸਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਤਕਨੀਕੀ ਸੈਸ਼ਨਾਂ ਵਿੱਚ ਵਾਤਾਵਰਣ-ਅਨੁਕੂਲ ਡ੍ਰਾਇਵਿੰਗ, ਇਲੈਕਟ੍ਰਿਕ ਮੋਬਿਲਿਟੀ, ਈਂਧਣ-ਦਕਸ਼ ਟਾਇਰ, ਸਮਾਰਟ ਵਾਹਨ ਰੱਖ-ਰਖਾਅ, ਐੱਲਪੀਜੀ (LPG) ਸੰਭਾਲ਼ ਅਤੇ ਘਰੇਲੂ ਸੁਰੱਖਿਆ ਜਿਹੇ ਵਿਸ਼ਿਆਂ ‘ਤੇ ਚਰਚਾ ਹੋਈ।

ਸ਼੍ਰੀ ਯਸ਼ਜੀਤ ਗੁਪਤਾ, ਜਨਰਲ ਮੈਨੇਜਰ (ਟ੍ਰਾਂਸਪੋਰਟ), ਚੰਡੀਗੜ੍ਹ ਪ੍ਰਸ਼ਾਸਨ, ਨੇ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ ਦੀਆਂ ਵੱਖ-ਵੱਖ ਪਹਿਲਾਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਦਾ ਉਦੇਸ਼ ਖੇਤਰ ਵਿੱਚ ਈਂਧਣ ਦਕਸ਼ਤਾ ਅਤੇ ਟਿਕਾਊ ਗਤੀਸ਼ੀਲਤਾ ਨੂੰ ਹੁਲਾਰਾ ਦੇਣਾ ਹੈ।

‘ਚੁਣੌਤੀਆਂ ਅਤੇ ਅਵਸਰ, ਈਂਧਣ ਦਕਸ਼ਤਾ ਨਿਯਮਾਂ ਦੀ ਭੂਮਿਕਾ’ ‘ਤੇ ਸੈਸ਼ਨ ਸ਼੍ਰੀ ਪੀਯੂਸ਼ ਸਕਸੈਨਾ, ਐਸੋਸੀਏਟ ਫੈਲੋ, ਦ ਐਨਰਜੀ ਐਂਡ ਰਿਸੋਰਸਿਜ਼ ਇੰਸਟੀਟਿਊਟ (ਟੀਈਆਰਆਈ/TERI) ਦੁਆਰਾ ਦਿੱਤਾ ਗਿਆ; ‘ਟ੍ਰਾਂਸਪੋਰਟ ਸੈਕਟਰ ਵਿੱਚ ਈਂਧਣ ਦਕਸ਼ਤਾ: ਈਥੇਨੌਲ ਬਲੈਂਡਿੰਗ, ਇੰਜਣ ਲੁਬਰੀਕੇਸ਼ਨ ਅਭਿਆਸ, ਅਤੇ ਰੋਕਥਾਮ ਰੱਖ-ਰਖਾਅ’ ਅਤੇ ‘ਈਕੋ-ਡ੍ਰਾਇਵਿੰਗ ਤਕਨੀਕਾਂ, ਭਵਿੱਖਬਾਣੀ ਰੱਖ-ਰਖਾਅ, ਅਤੇ ਈਂਧਣ ਦਕਸ਼ਤਾ ਵਿੱਚ ਟਾਇਰ ਦੀ ਭੂਮਿਕਾ’ ‘ਤੇ ਸੈਸ਼ਨ ਸ਼੍ਰੀ ਅਰਜੁਨ ਜੀ ਸਿੰਘ ਟੁਟੇਜਾ, ਟੈਕਨੀਕਲ ਸਰਵਿਸ ਮੈਨੇਜਰ, ਆਈਓਸੀਐੱਲ (ICOL) ਦੁਆਰਾ ਦਿੱਤੇ ਗਏ; ‘ਘਰਾਂ ਵਿੱਚ ਐੱਲਪੀਜੀ (LPG) ਉਪਯੋਗਤਾ-ਸੰਭਾਲ਼ ਤਕਨੀਕਾਂ ਅਤੇ ਸੁਰੱਖਿਆ ਉਪਾਅ’ ਵਿਸ਼ੇ ‘ਤੇ ਸੈਸ਼ਨ ਸੁਸ਼੍ਰੀ ਰਿਚਾ ਲੂਥਰਾ, ਸੀਨੀਅਰ ਮੈਨੇਜਰ, ਚੰਡੀਗੜ੍ਹ ਇੰਡੇਨ ਡਿਵੀਜ਼ਨਲ ਦਫ਼ਤਰ ਦੁਆਰਾ ਦਿੱਤਾ ਗਿਆ।

ਵਰਕਸ਼ਾਪ ਵਿੱਚ ਲਗਭਗ 60 ਡੈਲੀਗੇਟਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੰਡੀਗੜ੍ਹ ਅਤੇ ਹਰਿਆਣਾ ਦੇ ਟ੍ਰਾਂਸਪੋਰਟ ਵਿਭਾਗਾਂ ਦੇ ਅਧਿਕਾਰੀ, ਇੰਜੀਨੀਅਰ, ਸਿੱਖਿਆ ਸ਼ਾਸਤਰੀ ਅਤੇ ਵੱਖ-ਵੱਖ ਅਦਾਰਿਆਂ ਦੇ ਪ੍ਰਤੀਨਿਧ ਸ਼ਾਮਲ ਸਨ।

ਇਸ ਸਮਾਗਮ ਦਾ ਸਮਾਪਨ ਸਮੂਹਿਕ ਕਾਰਵਾਈ ਦੇ ਸੱਦੇ ਨਾਲ ਹੋਇਆ,ਜਿਸ ਵਿੱਚ ਟਿਕਾਊ ਟ੍ਰਾਂਸਪੋਰਟ, ਅਖੁੱਟ ਊਰਜਾ ਅਪਣਾਉਣ ਅਤੇ ਊਰਜਾ ਦਕਸ਼ਤਾ ਨੂੰ ਡੀਕਾਰਬੋਨਾਇਜ਼ੇਸ਼ਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਮਾਰਗ ਦੱਸਿਆ ਗਿਆ, ਨਾਲ ਹੀ ਇਸ ਪਰਿਵਰਤਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੀ ਲੀਡਰਸ਼ਿਪ ਭੂਮਿਕਾ ‘ਤੇ ਵੀ ਬਲ ਦਿੱਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...