ਚੰਡੀਗੜ੍ਹ ਪ੍ਰਸ਼ਾਸਨ ਨੇ ਹਥਿਆਰਬੰਦ ਸੈਨਾਵਾਂ ਦੁਆਰਾ ਦਿੱਤੀਆਂ ਗਈਆਂ ਅਨਮੋਲ ਸੇਵਾਵਾਂ ਦੇ ਸਨਮਾਨ ਵਿੱਚ, ਹਥਿਆਰਬੰਦ ਸੈਨਾ ਝੰਡਾ ਦਿਵਸ (ਏਐੱਫਐੱਫਡੀ/AFFD) ਫੰਡ ਦੇ ਤਹਿਤ ਸੰਚਾਲਿਤ ਵਿਭਿੰਨ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਸੰਸ਼ੋਧਨ ਨੂੰ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।

by | Mar 17, 2026 | breaking news, politics | 0 comments

ਡਿਪਟੀ ਕਮਿਸ਼ਨਰ-ਅਤੇ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਸੰਸ਼ੋਧਿਤ ਦਰਾਂ ਨੂੰ ਗ੍ਰਹਿ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਮਿਤੀ 06.03.2026 ਨੂੰ ਨੋਟੀਫਿਕੇਸ਼ਨ ਦੇ ਜ਼ਰੀਏ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2013 ਵਿੱਚ ਦਰਾਂ ਵਿੱਚ ਵਾਧਾ ਕੀਤਾ ਗਿਆ ਸੀ।

ਸੰਸ਼ੋਧਿਤ ਕਲਿਆਣਕਾਰੀ ਪ੍ਰਾਵਧਾਨ:

·       ਨੇਤਰਹੀਣ ਸਾਬਕਾ ਫੌਜੀਆਂ (ਈਐੱਮਐੱਮ/ESM) ਉਨ੍ਹਾਂ ਦੇ ਵਾਰਡਾਂ ਨੂੰ ਮਾਸਿਕ ਸਹਾਇਤਾ: ₹1200 → ₹3000

·       ਮਾਨਸਿਕ ਤੌਰ ‘ਤੇ ਦਿੱਵਯਾਂਗ ਵਾਰਡਾਂ ਨੂੰ ਮਾਸਿਕ ਸਹਾਇਤਾ: ₹1200 → ₹3000

·       100% ਦਿੱਵਯਾਂਗ (ਰਿਟਾਇਰਮੈਂਟ ਤੋਂ ਬਾਅਦ) ਸਾਬਕਾ ਫੌਜੀਆਂ (ਈਐੱਮਐੱਮ/ESM) ਨੂੰ ਮਾਸਿਕ ਸਹਾਇਤਾ: ₹1000 → ₹3000

·       100% ਦਿੱਵਯਾਂਗਤਾ ਦੇ ਨਾਲ ਰਿਟਾਇਰਡ ਸਾਬਕਾ ਫੌਜੀਆਂ (ਈਐੱਮਐੱਮ/ESM) ਨੂੰ ਮਾਸਿਕ ਸਹਾਇਤਾ : ₹1200 → ₹3000

·       ਪੈਰਾਪਲੈਜਿਕ ਕੇਂਦਰਾਂ ਵਿੱਚ ਇਲਾਜ ਅਧੀਨ ਸਾਬਕਾ ਫੌਜੀਆਂ (ਈਐੱਸਐੱਮ/ESM) ਨੂੰ ਸਹਾਇਤਾ: ₹1200 → ₹3000

·       ਸੰਕਟ ਦੀ ਸਥਿਤੀ ਵਿੱਚ ਸਾਬਕਾ ਫੌਜੀਆਂ (ਈਐੱਸਐੱਮ/ESM)/ਵਿਧਵਾਵਾਂ ਨੂੰ ਇੱਕਮੁਸ਼ਤ ਵਿੱਤੀ ਸਹਾਇਤਾ:

o   ₹15,000 → ₹50,000 (ਡੀ.ਸੀ.-ਅਤੇ-ਪ੍ਰਧਾਨ)

o   ₹10,000 → ₹25,000 (ਜ਼ਿਲ੍ਹਾ ਸੈਨਿਕ ਭਲਾਈ ਅਧਿਕਾਰੀ-ਜ਼ੈੱਡਐੱਸਡਬਲਿਊਓ/ZSWO)

ਇਸ ਤੋਂ ਇਲਾਵਾ, ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਉਨ੍ਹਾਂ ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ₹3000 ਪ੍ਰਤੀ ਮਹੀਨਾ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜੋ ਆਰਥੋਪੀਡਿਕ ਤੌਰ ‘ਤੇ 75% ਜਾਂ ਉਸ ਤੋਂ ਅਧਿਕ ਦਿੱਵਯਾਂਗ ਹਨ ਅਤੇ ਆਪਣੀ ਆਜੀਵਿਕਾ ਕਮਾਉਣ ਦੇ ਅਸਮਰੱਥ ਹਨ।

ਪਾਤਰ ਲਾਭਾਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਧਿਕ ਜਾਣਕਾਰੀ ਅਤੇ ਅਰਜ਼ੀ ਪ੍ਰਕਿਰਿਆ ਹਿਤ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਚੰਡੀਗੜ੍ਹ ਨਾਲ ਸੰਪਰਕ ਕਰਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...