ਉੱਤਰ ਭਾਰਤ ਦਾ ਸਭ ਤੋਂ ਬੜਾ ਫਲੋਟਿੰਗ ਸੋਲਰ ਪਾਵਰ ਪਲਾਂਟ ਚੰਡੀਗੜ੍ਹ ਵਿੱਚ ਸ਼ੁਰੂ ਹੋਇਆ।

by | Jun 25, 2025 | breaking news, daily | 0 comments

25 ਜੂਨ, 2025:

ਅੱਜ 25 ਜੂਨ, 2025 ਨੂੰ, ਸ਼੍ਰੀ ਨਿਤੇਸ਼ ਵਿਆਸ, ਐਡੀਸ਼ਨਲ ਸਕੱਤਰ (ਯੂਟੀ), ਗ੍ਰਹਿ ਮੰਤਰਾਲੇ (ਐੱਮਐੱਚਏ/MHA), ਜੋ ਯੂਟੀ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ ‘ਤੇ ਹਨ, ਨੇ ਸੈਕਟਰ-39, ਚੰਡੀਗੜ੍ਹ ਦੇ ਵਾਟਰ ਵਰਕਸ ਵਿਖੇ ਉੱਤਰ ਭਾਰਤ ਦੇ ਸਭ ਤੋਂ ਬੜੇ ਫਲੋਟਿੰਗ ਸੋਲਰ ਪਾਵਰ ਪਲਾਂਟ ਦਾ ਦੌਰਾ ਕੀਤਾ।

2.5 ਮੈਗਾਵਾਟ ਫਲੋਟਿੰਗ ਐੱਸਪੀਵੀ (SPV) ਪਾਵਰ ਪਲਾਂਟ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ-ਸੀਆਰਈਐੱਸਟੀ/CREST) ​​ਦੁਆਰਾ ਚਾਲੂ ਕੀਤਾ ਗਿਆ ਹੈ ਅਤੇ ਇਹ ਟਿਕਾਊ ਊਰਜਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਲਗਭਗ 35 ਲੱਖ ਐੱਮਯੂ ਸਵੱਛ ਊਰਜਾ ਪੈਦਾ ਕਰੇਗਾ ਅਤੇ ਹਰ ਸਾਲ ਲਗਭਗ 2,415 ਮੀਟ੍ਰਿਕ ਟਨ ਕਾਰਬਨ ਡਾਈਆਕਸਾਇਡ ਦੇ ਉਤਸਰਜਨ ਨੂੰ ਘਟਾਉਣ ਵਿੱਚ ਮਦਦ ਕਰੇਗਾ – ਜਦਕਿ ਸਤ੍ਹਾ ਦੇ ਵਾਸ਼ਪੀਕਰਨ ਨੂੰ ਘੱਟ ਕਰਕੇ ਸਲਾਨਾ ਲਗਭਗ 477.5 ਮਿਲੀਅਨ ਲੀਟਰ ਪੀਣ ਯੋਗ ਪਾਣੀ ਦੀ ਬੱਚਤ ਕਰੇਗਾ। ਇਹ ਪਹਿਲ ਜਲਵਾਯੂ ਪਰਿਵਰਤਨ ਕਾਰਜ ਯੋਜਨਾ ਦੇ ਲਕਸ਼ਾਂ ਵਿੱਚ ਯੋਗਦਾਨ ਪਾਉਂਦੀ ਹੈ ਅਤੇ ਚੰਡੀਗੜ੍ਹ ਦੀ ਸਵੱਛ ਊਰਜਾ ਪ੍ਰਤੀ ਪ੍ਰਤੀਬੱਧਤਾ ਨੂੰ ਮਜ਼ਬੂਤ ​​ਕਰਦੀ ਹੈ।
ਦੌਰੇ ਦੇ ਦੌਰਾਨ, ਐਡੀਸ਼ਨਲ ਸਕੱਤਰ ਨੂੰ ਸਾਇੰਸ ਅਤੇ ਟੈਕਨੋਲੋਜੀ ਅਤੇ ਅਖੁੱਟ ਊਰਜਾ (S&T&RE), ਸਕੱਤਰ, ਅਤੇ S&T&RE-ਕਮ-ਸੀਈਓ(CEO), (ਕ੍ਰੈਸਟ-ਸੀਆਰਈਐੱਸਟੀ/CREST) ਦੁਆਰਾ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਨਿਤੇਸ਼ ਵਿਆਸ ਨੇ ਹਰਿਤ ਊਰਜਾ ਨੂੰ ਅੱਗੇ ਵਧਾਉਣ ਅਤੇ ਯੂ.ਟੀ. ਚੰਡੀਗੜ੍ਹ ਨੂੰ ਇੱਕ ਮਾਡਲ ਸੋਲਰ ਸਿਟੀ ਵਿੱਚ ਬਦਲਣ ਵਿੱਚ ਅਭਿਨਵ ਪਹੁੰਚ ਦੀ ਸ਼ਲਾਘਾ ਕੀਤੀ।
ਦੌਰੇ ਦੇ ਦੌਰਾਨ (ਕ੍ਰੈਸਟ-ਸੀਆਰਈਐੱਸਟੀ/CREST), ਸੀਡੀਪੀਐੱਲ (CPDL) ਅਤੇ ਨਗਰ ਨਿਗਮ ਚੰਡੀਗੜ੍ਹ (ਐੱਮਸੀਸੀ/MCC) ਦੇ ਅਧਿਕਾਰੀ ਵੀ ਮੌਜੂਦ ਸਨ। ਹੁਣ ਤੱਕ, (ਕ੍ਰੈਸਟ-ਸੀਆਰਈਐੱਸਟੀ/CREST) ਨੇ ਸ਼ਹਿਰ ਵਿੱਚ 89.689 ਮੈਗਾਵਾਟ ਦਾ ਐੱਸਪੀਵੀ (SPV) ਪਾਵਰ ਪਲਾਂਟ ਸਥਾਪਿਤ ਕੀਤਾ ਹੈ।

ਮੁੱਖ ਕਾਰਜਕਾਰੀ ਅਧਿਕਾਰੀ,
  (ਕ੍ਰੈਸਟ-ਸੀਆਰਈਐੱਸਟੀ/CREST), ਚੰਡੀਗੜ੍ਹ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...