ਚੰਡੀਗੜ੍ਹ ਵਿੱਚ ‘ਏਕਮ ਨਿਆਂ ਸੰਵਾਦ’ ‘ਨਿਆਂ ਦਾ ਕੋਈ ਲਿੰਗ ਨਹੀਂ ਹੁੰਦਾ’:

by | Aug 31, 2026 | breaking news, daily, politics | 0 comments

ਡਾ. ਅਸ਼ੋਕ ਮਿੱਤਲ
ਰਾਸ਼ਟਰੀ ਪੁਰਸ਼ ਕਮਿਸ਼ਨ ਦੀ ਮੰਗ ਚੁੱਕੀ

ਨਿਆਂ ਦਾ ਕੋਈ ਲਿੰਗ ਨਹੀਂ ਹੁੰਦਾ, ਗਰਿਮਾ ਦਾ ਕੋਈ ਲਿੰਗ ਨਹੀਂ ਹੁੰਦਾ ਅਤੇ ਕਰੁਣਾ (ਰਹਿਮ) ਦਾ ਕੋਈ ਲਿੰਗ ਨਹੀਂ ਹੁੰਦਾ।” ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਚੰਡੀਗੜ੍ਹ ਵਿੱਚ ਐਤਵਾਰ ਨੂੰ ਆਯੋਜਿਤ ‘ਏਕਮ ਨਿਆਂ ਸੰਵਾਦ’ ਵਿੱਚ ਪੁਰਸ਼ਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਰਾਸ਼ਟਰੀ ਚਰਚਾ ਦੀ ਲੋੜ ਦੱਸਦਿਆਂ ਰਾਸ਼ਟਰੀ ਪੁਰਸ਼ ਕਮਿਸ਼ਨ ਦੀ ਸਥਾਪਨਾ ਦੀ ਮੰਗ ਚੁੱਕੀ।

ਡਾ. ਮਿੱਤਲ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਪੁਰਸ਼ ਕਮਿਸ਼ਨ ਦੀ ਮੰਗ ‘ਪੁਰਸ਼ ਬਨਾਮ ਔਰਤ’ ਦੀ ਸੋਚ ’ਤੇ ਆਧਾਰਿਤ ਨਹੀਂ ਹੈ। ਇਸ ਦਾ ਉਦੇਸ਼ ਪੁਰਸ਼ਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਲਈ ਸਹਾਇਤਾ ਅਤੇ ਕਾਨੂੰਨੀ ਜਾਗਰੂਕਤਾ ਉਪਲਬਧ ਕਰਵਾਉਣਾ ਅਤੇ ਇਹਨਾਂ ਮੁੱਦਿਆਂ ’ਤੇ ਖੋਜ ਦੇ ਆਧਾਰ ’ਤੇ ਨੀਤੀਆਂ ਤਿਆਰ ਕਰਨਾ ਹੈ।

ਪ੍ਰੋਗਰਾਮ ਦੌਰਾਨ ‘ਹਸਬੈਂਡ ਮਰਡਰ ਬਾਏ ਵਾਈਫ ਐਂਡ ਸੁਸਾਈਡ ਬਾਏ ਮੈਨ – ਐੇ ਰਿਸਰਚ ਰਿਪੋਰਟ ਐਂਡ ਅਨਾਲਿਸਿਸ ਆਨ ਇੰਸੀਡੈਂਟ ਰਿਪੋਰਟ ਇਨ ਦ ਮੀਡੀਆ ਇਨ ਦ ਯੀਅਰਜ਼ 2024 ਐਂਡ ਇੰਸੀਡੈਂਟ ਰਿਪੋਰਟ ਇਨ ਮੀਡੀਆ ਇਨ ਯੀਅਰਜ਼ 2024 ਐਂਡ 2025’ ਨਾਮਕ ਖੋਜ ਰਿਪੋਰਟ ਦਾ ਵੀ ਉਦਘਾਟਨ ਕੀਤਾ ਗਿਆ।

ਰਿਪੋਰਟ ਦੇ ਅਨੁਸਾਰ, ਮੀਡੀਆ ਵਿੱਚ ਸਾਹਮਣੇ ਆਏ ਮਾਮਲਿਆਂ ਦੇ ਆਧਾਰ ’ਤੇ ਸਾਲ 2024 ਵਿੱਚ ਪਤੀਆਂ/ਪੁਰਸ਼ ਭਾਈਵਾਲਾਂ ਦੇ ਕਤਲ ਦੇ 244 ਮਾਮਲੇ ਅਤੇ ਸਾਲ 2025 ਵਿੱਚ 419 ਮਾਮਲੇ ਦਰਜ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ 277 ਅਤੇ 2025 ਵਿੱਚ 426 ਪੁਰਸ਼ਾਂ ਨਾਲ ਜੁੜੇ ਪਤੀ/ਭਾਈਵਾਲ ਆਤਮਹੱਤਿਆ ਦੇ ਮਾਮਲੇ ਰਿਪੋਰਟ ਵਿੱਚ ਦਰਜ ਕੀਤੇ ਗਏ ਹਨ।

ਡਾ. ਮਿੱਤਲ ਨੇ ਕਿਹਾ ਕਿ ਇਹ ਅੰਕੜੇ ਸਿਰਫ਼ ਅੰਕੜੇ ਨਹੀਂ ਹਨ, ਸਗੋਂ ਇਹਨਾਂ ਦੇ ਪਿੱਛੇ ਪਰਿਵਾਰ, ਰਿਸ਼ਤੇ ਅਤੇ ਇਨਸਾਨੀ ਜ਼ਿੰਦਗੀ ਜੁੜੀ ਹੋਈ ਹੈ।

“ਕੀ ਸੱਚਾ ਨਿਆਂ ਸੰਭਵ ਹੈ, ਜੇਕਰ ਕੁਝ ਆਵਾਜ਼ਾਂ ਅੱਜ ਵੀ ਅਣਸੁਣੀਆਂ ਰਹਿ ਜਾਣ? ਔਰਤਾਂ ਦੀ ਸੁਰੱਖਿਆ, ਗਰਿਮਾ ਅਤੇ ਅਧਿਕਾਰਾਂ ਦੀ ਰੱਖਿਆ ਲਈ ਦੇਸ਼ ਨੇ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਇਹ ਯਤਨ ਜਾਰੀ ਰਹਿਣੇ ਚਾਹੀਦੇ ਹਨ। ਪਰ ਨਿਆਂ ਦੀ ਇਸ ਯਾਤਰਾ ਵਿੱਚ ਪੁਰਸ਼ਾਂ ਦੀਆਂ ਅਸਲ ਚਿੰਤਾਵਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਹੁਣ ਸਮਾਂ ਆ ਗਿਆ ਹੈ ਕਿ ਪੁਰਸ਼ਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ, ਸੰਵੇਦਨਸ਼ੀਲ ਅਤੇ ਸੰਸਥਾਗਤ ਗੱਲਬਾਤ ਸ਼ੁਰੂ ਹੋਵੇ।”

ਉਨ੍ਹਾਂ ਕਿਹਾ ਕਿ ਪੁਰਸ਼ਾਂ ਦੇ ਮਾਨਸਿਕ ਸਿਹਤ ਅਤੇ ਭਾਵਨਾਤਮਕ ਸਮੱਸਿਆਵਾਂ ਨੂੰ ਵੀ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ।

“ਹਰ ਅੰਕੜੇ ਦੇ ਪਿੱਛੇ ਇੱਕ ਵਿਅਕਤੀ, ਇੱਕ ਪਰਿਵਾਰ ਅਤੇ ਇੱਕ ਕਹਾਣੀ ਹੁੰਦੀ ਹੈ। ਸਾਨੂੰ ਇਹ ਪੁੱਛਣਾ ਪਵੇਗਾ ਕਿ ਕੀ ਸਾਡੇ ਬੇਟੇ ਅਤੇ ਨੌਜਵਾਨ ਪੁਰਸ਼ ਅਸਫਲਤਾ, ਰਿਸ਼ਤਿਆਂ ਦੀ ਸਮੱਸਿਆ, ਆਰਥਿਕ ਦਬਾਅ ਜਾਂ ਭਾਵਨਾਤਮਕ ਤਣਾਅ ਬਾਰੇ ਖੁੱਲ੍ਹ ਕੇ ਗੱਲ ਕਰ ਸਕਦੇ ਹਨ? ਕੀ ਉਹ ਬਿਨਾਂ ਡਰ ਅਤੇ ਕਿਸੇ ਕਿਸਮ ਦੇ ਜੱਜਮੈਂਟ ਦੇ ਕਾਊਂਸਲਿੰਗ ਲੈ ਸਕਦੇ ਹਨ? ਕਈ ਵਾਰ ਕਿਸੇ ਵਿਅਕਤੀ ਨੂੰ ਸਭ ਤੋਂ ਪਹਿਲਾਂ ਅਦਾਲਤ ਦੀ ਨਹੀਂ, ਸਗੋਂ ਕਿਸੇ ਅਜਿਹੇ ਵਿਅਕਤੀ ਦੀ ਲੋੜ ਹੁੰਦੀ ਹੈ ਜੋ ਉਸ ਦੀ ਗੱਲ ਸੁਣ ਸਕੇ।”

ਡਾ. ਮਿੱਤਲ ਨੇ ਕਿਹਾ ਕਿ ਰਾਸ਼ਟਰੀ ਪੁਰਸ਼ ਕਮਿਸ਼ਨ ਨੂੰ ਸਿਰਫ਼ ਸ਼ਿਕਾਇਤ ਦਰਜ ਕਰਨ ਵਾਲੇ ਮੰਚ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਨੂੰ ਸੁਣਨ, ਸਮਝਣ, ਸਹਾਇਤਾ ਦੇਣ, ਖੋਜ ਕਰਨ ਅਤੇ ਨੀਤੀਗਤ ਸੁਧਾਰ ਦੀ ਸਿਫ਼ਾਰਸ਼ ਕਰਨ ਵਾਲਾ ਰਾਸ਼ਟਰੀ ਅਦਾਰਾ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਵਿੱਚ ਖੋਜਕਰਤਾ, ਕਾਨੂੰਨੀ ਮਾਹਰ, ਕਾਊਂਸਲਰ, ਸਮਾਜਿਕ ਕਰਤਾ ਅਤੇ ਨੀਤੀ ਨਿਰਮਾਤਾ ਮਿਲ ਕੇ ਪੁਰਸ਼ਾਂ ਨਾਲ ਜੁੜੇ ਮੁੱਦਿਆਂ ਦਾ ਵਿਵਸਥਿਤ ਅਧਿਐਨ ਕਰ ਸਕਦੇ ਹਨ।

“ਰਾਸ਼ਟਰੀ ਪੁਰਸ਼ ਕਮਿਸ਼ਨ ਪੁਰਸ਼ ਬਨਾਮ ਔਰਤ ਦਾ ਮੰਚ ਨਹੀਂ ਹੋਣਾ ਚਾਹੀਦਾ। ਇਹ ਕਿਸੇ ਔਰਤ ਕਮਿਸ਼ਨ ਜਾਂ ਔਰਤਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਨਹੀਂ ਹੋਣਾ ਚਾਹੀਦਾ। ਇਸ ਦਾ ਉਦੇਸ਼ ਸਮੱਸਿਆ ਨੂੰ ਸਹੀ ਤਰੀਕੇ ਨਾਲ ਸਮਝਣਾ ਅਤੇ ਸਹੀ ਹੱਲ ਲੱਭਣਾ ਹੋਣਾ ਚਾਹੀਦਾ ਹੈ।”

ਉਨ੍ਹਾਂ ਕਿਹਾ ਕਿ ਅਜਿਹਾ ਕਮਿਸ਼ਨ ਕਾਨੂੰਨੀ ਜਾਗਰੂਕਤਾ, ਅਸਲ ਸ਼ਿਕਾਇਤਾਂ, ਕਾਊਂਸਲਿੰਗ, ਮਾਨਸਿਕ ਸਿਹਤ, ਪਰਿਵਾਰਕ ਵਿਵਾਦਾਂ, ਬੱਚਿਆਂ ਅਤੇ ਮਾਤਾ-ਪਿਤਾ ਦੇ ਰਿਸ਼ਤਿਆਂ, ਪੁਰਸ਼ਾਂ ਦੇ ਖ਼ਿਲਾਫ਼ ਘਰੇਲੂ ਹਿੰਸਾ ਅਤੇ ਪੁਰਸ਼ਾਂ ਵਿੱਚ ਆਤਮਹੱਤਿਆ ਦੇ ਕਾਰਨਾਂ ’ਤੇ ਕੰਮ ਕਰ ਸਕਦਾ ਹੈ।

ਡਾ. ਮਿੱਤਲ ਨੇ ਡੇਟਾ ਦੀ ਘਾਟ ਨੂੰ ਵੀ ਇੱਕ ਵੱਡੀ ਚੁਣੌਤੀ ਦੱਸਿਆ। ਉਨ੍ਹਾਂ ਕਿਹਾ ਕਿ ਪੁਰਸ਼ਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਨੀਤੀ ਬਣਾਉਣ ਲਈ ਭਰੋਸੇਯੋਗ ਅਤੇ ਵਿਵਸਥਿਤ ਅੰਕੜਿਆਂ ਦੀ ਲੋੜ ਹੈ।

“ਅੱਜ ਪੁਰਸ਼ਾਂ ਨੂੰ ਲੈ ਕੇ ਸਾਡੇ ਕੋਲ ਕਈ ਰਾਵਾਂ ਹਨ, ਪਰ ਸਾਨੂੰ ਗੰਭੀਰ ਅਤੇ ਭਰੋਸੇਯੋਗ ਸਬੂਤ ਚਾਹੀਦੇ ਹਨ। ਜੇਕਰ ਕਿਸੇ ਸਮੱਸਿਆ ਨੂੰ ਵਿਵਸਥਿਤ ਰੂਪ ਵਿੱਚ ਮਾਪਿਆ ਹੀ ਨਹੀਂ ਜਾਵੇਗਾ ਤਾਂ ਉਸ ਨੂੰ ਸਮਝਣਾ ਮੁਸ਼ਕਿਲ ਹੋਵੇਗਾ। ਅਤੇ ਬਿਨਾਂ ਸਮਝੇ ਚੰਗੀ ਨੀਤੀ ਬਣਾਉਣਾ ਵੀ ਮੁਸ਼ਕਿਲ ਹੈ। ਰਾਸ਼ਟਰੀ ਪੁਰਸ਼ ਕਮਿਸ਼ਨ ਭਰੋਸੇਯੋਗ ਡੇਟਾ ਤਿਆਰ ਕਰਨ ਅਤੇ ਖੋਜ ਨੂੰ ਉਤਸ਼ਾਹਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।”

ਉਨ੍ਹਾਂ ਕਮਿਸ਼ਨ ਦੇ ਕੰਮ ਵਿੱਚ ਰੋਕਥਾਮ ਨੂੰ ਵੀ ਪਹਿਲ ਦੇਣ ਦੀ ਗੱਲ ਕਹੀ। ਇਸ ਦੇ ਤਹਿਤ ਤਣਾਅ ਦੀ ਸ਼ੁਰੂਆਤੀ ਪਛਾਣ, ਕਾਊਂਸਲਿੰਗ, ਪਰਿਵਾਰ ਨੂੰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ, ਮਾਹਰਾਂ ਤੱਕ ਪਹੁੰਚ ਅਤੇ ਢੁਕਵੇਂ ਮਾਮਲਿਆਂ ਵਿੱਚ ਵਿਚੋਲਗੀ ਵਰਗੇ ਕਦਮ ਚੁੱਕੇ ਜਾ ਸਕਦੇ ਹਨ।

ਪ੍ਰੋਗਰਾਮ ਵਿੱਚ ਨਿਆਂਪਾਲਿਕਾ, ਕਾਨੂੰਨੀ ਖੇਤਰ ਅਤੇ ਹੋਰ ਸੰਬੰਧਿਤ ਧਿਰਾਂ ਦੇ ਨੁਮਾਇੰਦੇ ਸ਼ਾਮਲ ਹੋਏ। ਪ੍ਰੋਗਰਾਮ ਦੀ ਥੀਮ ‘ਜਸਟਿਸ, ਡਾਇਲਾਗ, ਰਿਫਾਰਮ’ ਰਹੀ। ਇਸ ਵਿੱਚ ਜਸਟਿਸ ਰਾਜੀਵ ਬਿੰਦਲ ਨੇ ‘ਬੈਲੇਂਸਿੰਗ ਜਸਟਿਸ : ਪ੍ਰੋਟੈਕਟਿੰਗ ਦ ਇਨੋਸੈਂਟ ਵਾਈਲ ਇੰਪਾਵਰਿੰਗ ਦ ਵਲਨਰੇਬਲ’ ਵਿਸ਼ੇ ’ਤੇ ਮੁੱਖ ਸੰਬੋਧਨ ਦਿੱਤਾ। ਇਸ ਤੋਂ ਬਾਅਦ ਪਤੀ ਹੱਤਿਆ ਅਤੇ ਪੁਰਸ਼ ਆਤਮਹੱਤਿਆ ’ਤੇ ਆਧਾਰਿਤ ਖੋਜ ਰਿਪੋਰਟ ਦਾ ਉਦਘਾਟਨ ਕੀਤਾ ਗਿਆ। ਪ੍ਰੋਗਰਾਮ ਵਿੱਚ ਪੇਰੈਂਟਲ ਏਲੀਅਨੇਸ਼ਨ, ਬਲਾਤਕਾਰ ਕਾਨੂੰਨ, ਵਿਆਹ, ਹਿੰਸਾ ਅਤੇ ਪੁਰਸ਼ ਆਤਮਹੱਤਿਆ ਵਰਗੇ ਵਿਸ਼ਿਆਂ ’ਤੇ ਵੀ ਚਰਚਾ ਹੋਈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...