ਚੰਡੀਗੜ੍ਹ ਵਿੱਚ ਮੋਟਾਪੇ ਦੀ ਰੋਕਥਾਮ, ਡਿਜੀਟਲ ਸਿਹਤ ਮੁਹਿੰਮ ਅਤੇ ਸਮੁਦਾਇਕ ਸ਼ਮੂਲੀਅਤ ‘ਤੇ ਵਿਸ਼ੇਸ਼ ਫੋਕਸ

by | Sep 21, 2025 | breaking news, daily, health | 0 comments

ਚੰਡੀਗੜ੍ਹ, 20 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ, ਸਮਾਜਿਕ ਕਲਿਆਣ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਸਿਹਤ ਅਤੇ ਪੋਸ਼ਣ ‘ਤੇ ਕੇਂਦ੍ਰਿਤ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਆਂਗਣਵਾੜੀ ਕੇਂਦਰਾਂ (AWCs) ਅਤੇ ਭਾਈਚਾਰਿਆਂ ਵਿੱਚ ਬੱਚਿਆਂ ਅਤੇ ਕਿਸ਼ੋਰਾਂ ਵਿੱਚ ਮੋਟਾਪੇ ਦੀ ਪਹਿਚਾਣ ਲਈ ਬੀਐੱਮਆਈ (BMI) ਸਕ੍ਰੀਨਿੰਗ ਕੀਤੀ ਗਈ। ਡਿਜੀਟਲ ਸਿਹਤ ਰਿਕਾਰਡ ਕਵਰੇਜ ਸੁਨਿਸ਼ਚਿਤ ਕਰਨ ਦੇ ਲਈ ਮਨੀਮਾਜਰਾ ਟਾਊਨ ਵਿੱਚ ਆਭਾ ਆਈਡੀ (ABHA ID) ਬਣਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਕਜਹੇੜੀ ਦੇ ਆਂਗਣਵਾੜੀ ਕੇਂਦਰਾਂ ਵਿੱਚ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਤਾਵਾਂ ਦੇ ਲਈ ਸ਼ਿਸ਼ੂ ਤੇ ਬਾਲ ਆਹਾਰ ਸਲਾਹ (ਆਈਵਾਈਸੀਐੱਫ/IYCF) ਸੈਸ਼ਨ ਅਤੇ ਇੱਕ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ। ਉੱਥੇ ਹੀ, ਬੁੜੈਲ ਵਿੱਚ ਪੁਰਸ਼ ਅਭਿਭਾਵਕਾਂ ਨੇ ਹੋਰ ਮਾਪਿਆਂ ਨਾਲ ਸੰਵਾਦ ਕਰਕੇ ਬੱਚਿਆਂ ਦੇ ਪੋਸ਼ਣ ਅਤੇ ਦੇਖਭਾਲ਼ ਦੀ ਸਾਂਝੀ ਜ਼ਿੰਮੇਦਾਰੀ ਨੂੰ ਪ੍ਰੋਤਸਾਹਿਤ ਕੀਤਾ।

ਪੂਰਕ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮਾਂ ਵਿੱਚ ਯੁਵਾ ਸਮੂਹ ਬੈਠਕਾਂ ਦਾ ਆਯੋਜਨ, ਮਿਲਟਸ ਦੀ ਵਰਤੋਂ ਦਾ ਪ੍ਰਚਾਰ, ਵਿਹੜੇ ਵਿੱਚ ਕਿਚਨ ਗਾਰਡਨ ਲਗਾਉਣ ਦੀਆਂ ਮੁਹਿੰਮਾਂ, ਘਰ-ਘਰ ਜਾ ਕੇ ਮਿਲਟਸ ਦੀ ਖਪਤ ਨੂੰ ਹੁਲਾਰਾ ਦੇਣਾ ਅਤੇ ਆਂਗਣਵਾੜੀ ਕੇਂਦਰਾਂ ਨੂੰ ਲਰਨਿੰਗ ਸੈਂਟਰ ਦੇ ਰੂਪ ਵਿੱਚ ਪ੍ਰੋਤਸਾਹਿਤ ਕਰਨਾ ਸ਼ਾਮਲ ਰਿਹਾ। ਹੋਰ ਪਹਿਲਾਂ ਵਿੱਚ ਓਆਰਐੱਸ (ORS) ਬਣਾਉਣ ਦਾ ਪ੍ਰਦਰਸ਼ਨ, ਪੌਸ਼ਟਿਕ ਆਹਾਰ ‘ਤੇ ਸਲੋਗਨ-ਲਿਖਣ ਮੁਕਾਬਲੇ, ਵਿਆਹ ਦੀ ਸਹੀ ਉਮਰ ‘ਤੇ ਭਾਸ਼ਣ, ਯੋਗ ਅਭਿਆਸ, ਆਧਾਰ ਨਾਮਾਂਕਣ ਦਾ ਮਹੱਤਵ, ਮੌਖਿਕ ਸਵੱਛਤਾ ਅਤੇ ਸੂਖਮ ਪੋਸ਼ਕ ਤੱਤਾਂ ਦੁਆਰਾ ਖੁਰਾਕੀ ਮਜ਼ਬੂਤੀ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਤੋਂ ਇਲਾਵਾ, ਘਰ-ਘਰ ਜਾ ਕੇ ਸਥਾਨਕ ਤੌਰ ‘ਤੇ ਉਪਲਬਧ ਸਮੱਗਰੀ ਦੀ ਵਰਤੋਂ ਕਰਦੇ ਹੋਏ ਪੂਰਕ ਆਹਾਰ ਦੀਆਂ ਰੈਸਿਪੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਗੰਭੀਰ ਤੌਰ ‘ਤੇ ਕੁਪੋਸ਼ਿਤ ਬੱਚਿਆਂ (ਐੱਸਏਐੱਮ/SAM) ਦੀ ਪਹਿਚਾਣ ਅਤੇ ਪ੍ਰਬੰਧਨ ਕਰਨ ਅਤੇ ਗ੍ਰੋਥ ਮੌਨਿਟਰਿੰਗ ਦੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ ਤਾਕਿ ਸਮੇਂ ‘ਤੇ ਦਖਲਅੰਦਾਜ਼ੀ ਸੁਨਿਸ਼ਚਿਤ ਹੋ ਸਕੇ।

ਇਨ੍ਹਾਂ ਯਤਨਾਂ ਦਾ ਉਦੇਸ਼ ਸਮੁਦਾਇਕ ਜਾਗਰੂਕਤਾ ਵਧਾਉਣਾ, ਤੰਦਰੁਸਤ ਆਹਾਰ ਪਿਰਤਾਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਬੱਚਿਆਂ, ਕਿਸ਼ੋਰਾਂ ਅਤੇ ਮਾਤਾਵਾਂ ਦੇ ਲਈ ਨਿਵਾਰਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣਾ ਰਿਹਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...