ਸੈਕਟਰ 10 ਟੈਨਿਸ ਸਟੇਡੀਅਮ ਵਿੱਚ ਏਆਈਟੀਏ ਚੈਂਪੀਅਨਸ਼ਿਪ ਸੀਰੀਜ਼ ਦੀ ਸ਼ੁਰੂਆਤ, 228 ਖਿਡਾਰੀ ਹਿੱਸਾ ਲੈ ਰਹੇ ਹਨ

ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਨੇ ਅੱਜ ਚੰਡੀਗੜ੍ਹ ਦੇ ਸੈਕਟਰ 10 ਸਥਿਤ ਟੈਨਿਸ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ (12 ਸਾਲ ਤੋਂ ਘੱਟ ਅਤੇ 16 ਸਾਲ ਤੋਂ ਘੱਟ ਉਮਰ ਵਰਗ) ਲਈ ‘ਏਆਈਟੀਏ ਚੈਂਪੀਅਨਸ਼ਿਪ ਸੀਰੀਜ਼’ ਦਾ ਉਦਘਾਟਨ ਕੀਤਾ।

ਇਹ ਚੈਂਪੀਅਨਸ਼ਿਪ 17 ਤੋਂ 23 ਅਕਤੂਬਰ 2026 ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ 228 ਯੁਵਾ ਟੈਨਿਸ ਖਿਡਾਰੀ ਹਿੱਸਾ ਲੈ ਰਹੇ ਹਨ। ਚੈਂਪੀਅਨਸ਼ਿਪ ਦਾ ਉਦੇਸ਼ ਉੱਭਰਦੀਆਂ ਟੈਨਿਸ ਪ੍ਰਤਿਭਾਵਾਂ ਨੂੰ ਆਪਣੀ ਖੇਡ ਸਮਰੱਥਾ ਪ੍ਰਦਰਸ਼ਿਤ ਕਰਨ, ਮੁਕਾਬਲੇ ਦਾ ਅਨੁਭਵ ਪ੍ਰਾਪਤ ਕਰਨ ਅਤੇ ਆਪਣੇ ਕੌਸ਼ਲ ਨੂੰ ਨਿਖਾਰਨ ਦਾ ਅਵਸਰ ਪ੍ਰਦਾਨ ਕਰਨਾ ਹੈ।

ਉਦਘਾਟਨ ਸਮਾਰੋਹ ਵਿੱਚ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਖੇਡ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਮੁੱਖ ਮਹਿਮਾਨ ਦੇ ਰੂਪ ਵਿੱਚ ਉਪਸਥਿਤ ਰਹੇ। ਉਨ੍ਹਾਂ ਨੇ ਪ੍ਰਤੀਭਾਗੀ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਨੂੰ ਸਫ਼ਲਤਾ ਲਈ ਮਹੱਤਵਪੂਰਨ ਅਧਾਰ ਦੱਸਦੇ ਹੋਏ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਇਸ ਅਵਸਰ ‘ਤੇ ਉਨ੍ਹਾਂ ਨੇ ਪਹਿਲਾ ਸ਼ਾਟ ਖੇਡ ਕੇ
ਚੈਂਪੀਅਨਸ਼ਿਪ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ।

ਉਦਘਾਟਨੀ ਮੈਚ ਦੇ ਦੌਰਾਨ ਉੱਚ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਨੇ ਯੁਵਾ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਅਤੇ ਅੰਡਰ-12 ਅਤੇ ਅੰਡਰ-16 ਉਮਰ ਵਰਗਾਂ ਵਿੱਚ ਟੈਨਿਸ ਨੂੰ ਹੁਲਾਰਾ ਦੇਣ ਲਈ ਖੇਡ ਵਿਭਾਗ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

ਇਸ ਅਵਸਰ ‘ਤੇ ਡਾ. ਅਰੁਲ ਧਕਨੇ, ਡੈਨਿਕਸ, ਐਸੋਸੀਏਟ ਡਾਇਰੈਕਟਰ ਸਪੋਰਟਸ; ਡਾ. ਮਹਿੰਦਰ ਸਿੰਘ, ਜੁਆਇੰਟ ਡਾਇਰੈਕਟਰ ਸਪੋਰਟਸ; ਅਤੇ ਡਾ. ਭਗਵੰਤ ਸਿੰਘ, ਆਈਵਾਈਏ ਸਹਿਤ ਹੋਰ ਪਤਵੰਤੇ ਸੱਜਣ ਉਪਸਥਿਤ ਰਹੇ।

ਇਹ ਚੈਂਪੀਅਨਸ਼ਿਪ ਚੰਡੀਗੜ੍ਹ ਪ੍ਰਸ਼ਾਸਨ ਦੀ ਖੇਡਾਂ ਨੂੰ ਪ੍ਰੋਤਸਾਹਿਤ ਕਰਨ, ਜ਼ਮੀਨੀ ਪੱਧਰ ‘ਤੇ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉੱਭਰਦੇ ਯੁਵਾ ਖਿਡਾਰੀਆਂ ਨੂੰ ਪ੍ਰਤਿਸ਼ਠਿਤ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈਣ ਦੇ ਅਵਸਰ ਉਪਲਬਧ ਕਰਵਾਉਣ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਅਜਿਹੀਆਂ ਪ੍ਰਤੀਯੋਗਿਤਾਵਾਂ ਉੱਭਰਦੀਆਂ ਪ੍ਰਤਿਭਾਵਾਂ ਦੀ ਪਹਿਚਾਣ ਕਰਨ, ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਲਿਆਉਣ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ, ਪ੍ਰਤੀਯੋਗਿਤਾ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹੈ ਅਤੇ ਆਸ਼ਾ ਕਰਦਾ ਹੈ ਕਿ ਇਹ ਚੈਂਪੀਅਨਸ਼ਿਪ ਨਿਰਪੱਖ ਮੁਕਾਬਲੇ, ਤੰਦਰੁਸਤ ਖੇਡ ਭਾਵਨਾ ਅਤੇ ਅਨੁਸ਼ਾਸਨ ਦੇ ਉੱਚ ਮਿਆਰਾਂ ਨਾਲ ਸਫ਼ਲਤਾ ਪੂਰਵਕ ਸੰਪੰਨ ਹੋਵੇਗੀ।