ਚੰਡੀਗੜ੍ਹ ਵਿੱਚ ਹੈਲਥਕੇਅਰ ਅਤੇ ਸਿੱਖਿਆ ਸੁਵਿਧਾਵਾਂ ਨੂੰ ਮਜ਼ਬੂਤ ​​ਕਰਨ ਲਈ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਮਨਜ਼ੂਰੀ

by | Jun 9, 2026 | breaking news, daily, education, health, politics | 0 comments

ਪਬਲਿਕ ਹੈਲਥਕੇਅਰ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਪ੍ਰੋਜੈਕਟ ਦੀ ਮੁੱਲਾਂਕਣ ਅਤੇ ਪ੍ਰਵਾਨਗੀ ਕਮੇਟੀ ਨੇ ਚੰਡੀਗੜ੍ਹ ਵਿੱਚ ਤਿੰਨ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਸਬ-ਡਿਸਟ੍ਰਿਕਟ ਹਸਪਤਾਲ, ਮਨੀਮਾਜਰਾ ਵਿਖੇ 50 ਬਿਸਤਰਿਆਂ ਦੇ ਕ੍ਰਿਟੀਕਲ ਕੇਅਰ ਹਸਪਤਾਲ ਦਾ ਨਿਰਮਾਣ, ਸੈਕਟਰ 28 ਵਿੱਚ
ਆਯੁਸ਼ ਸਿਹਤ ਅਤੇ ਕਲਿਆਣ ਕੇਂਦਰ ਅਤੇ ਪ੍ਰਸ਼ਾਸਨਿਕ ਬਲਾਕ ਦਾ ਨਿਰਮਾਣ, ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 27-ਸੀ ਵਿਖੇ ਅਤਿਰਿਕਤ ਅਕਾਦਮਿਕ ਬਲਾਕ ਦਾ ਨਿਰਮਾਣ ਸ਼ਾਮਲ ਹੈ।

ਪੰਜਾਹ (50) ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਹਸਪਤਾਲ ਦਾ ਨਿਰਮਾਣ ਪ੍ਰਧਾਨ ਮੰਤਰੀ-ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਤਹਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਲਈ ਪ੍ਰਧਾਨ ਮੰਤਰੀ- ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਤਹਿਤ ₹16.63 ਕਰੋੜ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ। ਇਸ ਦਾ ਉਦੇਸ਼ ਗੰਭੀਰ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਅਤੇ ਮਨੀਮਾਜਰਾ, ਮੌਲੀ ਜੱਗਰਾਂ ਅਤੇ ਆਈਟੀ ਪਾਰਕ ਖੇਤਰ ਦੇ ਨਿਵਾਸੀਆਂ ਲਈ ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ਼ ਸੇਵਾਵਾਂ ਨੂੰ ਬਿਹਤਰ ਬਣਾਉਣਾ ਹੈ। ਪ੍ਰਸਤਾਵਿਤ ਹਸਪਤਾਲ ਸਬ-ਡਿਸਟ੍ਰਿਕਟ ਹਸਪਤਾਲ (SDH), ਮਨੀਮਾਜਰਾ ਦੇ 2.88 ਏਕੜ ਪਰਿਸਰ ‘ਤੇ ਸਥਾਪਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ ₹82 ਕਰੋੜ ਹੈ।

ਆਯੁਸ਼ ਸਿਹਤ ਸੰਭਾਲ਼ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਸੈਕਟਰ 28 ਵਿੱਚ ₹20.88 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਇੱਕ ਆਯੁਸ਼ ਸਿਹਤ ਅਤੇ ਕਲਿਆਣ ਕੇਂਦਰ ਅਤੇ ਪ੍ਰਸ਼ਾਸਨਿਕ ਬਲਾਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨਾਲ ਸੈਕਟਰ 26, 28, 29 ਅਤੇ 30, ਬਾਪੂ ਧਾਮ ਕਲੋਨੀ ਅਤੇ ਆਸਪਾਸ ਦੇ ਖੇਤਰਾਂ ਦੇ ਨਿਵਾਸੀਆਂ ਨੂੰ ਆਯੁਸ਼ ਸਿਹਤ ਸੰਭਾਲ਼ ਸੇਵਾਵਾਂ ਤੱਕ ਬਿਹਤਰ ਪਹੁੰਚ ਉਪਲਬਧ ਹੋਵੇਗੀ।

ਇਸ ਤੋਂ ਇਲਾਵਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 27-ਸੀ ਵਿਖੇ ₹8.4 ਕਰੋੜ ਦੀ ਲਾਗਤ ਨਾਲ ਇੱਕ ਅਤਿਰਿਕਤ ਬਲਾਕ ਦੇ ਨਿਰਮਾਣ ਨੂੰ ਵੀ ਪ੍ਰਸ਼ਾਸਨਿਕ ਪ੍ਰਵਾਨਗੀ ਦਿੱਤੀ ਗਈ ਹੈ। ਗਰਾਊਂਡ+2 ਮੰਜ਼ਿਲਾ ਇਸ ਭਵਨ ਵਿੱਚ 15 ਕਲਾਸਰੂਮ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਲਗਭਗ 400 ਵਿਦਿਆਰਥੀਆਂ ਨੂੰ ਸਮਾਯੋਜਿਤ ਕੀਤਾ ਜਾ ਸਕੇਗਾ। ਇਹ ਪ੍ਰੋਜੈਕਟ ਵਿੱਦਿਅਕ ਬੁਨਿਆਦੀ ਢਾਂਚੇ ਦੀ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਦਾ ਵਾਤਾਵਰਣ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ।

ਇਨ੍ਹਾਂ ਪ੍ਰੋਜੈਕਟਾਂ ਦੀ ਯੋਜਨਾ ਹੈਲਥਕੇਅਰ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਮੌਜੂਦ ਕਮੀਆਂ ਨੂੰ ਦੂਰ ਕਰਨ, ਜਨਤਕ ਸੇਵਾਵਾਂ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਚੰਡੀਗੜ੍ਹ ਦੇ ਨਿਵਾਸੀਆਂ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਣਾਈ ਗਈ ਹੈ।

ਕਮੇਟੀ ਦੀ ਮੀਟਿੰਗ ਵਿੱਚ ਗ੍ਰਹਿ ਸਕੱਤਰ, ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ, ਦੀਪਰਵਾ ਲਾਕੜਾ, ਸਕੱਤਰ ਇੰਜੀਨੀਅਰਿੰਗ, ਪ੍ਰੇਰਣਾ ਪੁਰੀ, ਮੁੱਖ ਇੰਜੀਨੀਅਰ ਸੀਬੀ ਓਝਾ, ਅਤੇ ਮੁੱਖ ਆਰਕੀਟੈਕਟ ਰਾਜੀਵ ਮਹਿਤਾ ਵੀ ਉਪਸਥਿਤ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...