ਚੰਡੀਗੜ੍ਹ, 25 ਮਈ, 2026:
ਆਪਣੀਆਂ ਰਿਹਾਇਸ਼ੀ ਯੂਨਿਟਾਂ ਦੇ ਨਿਰਮਾਣ ਡਿਜ਼ਾਈਨਾਂ ਵਿੱਚ ਅਲਾਟੀਆਂ ਵੱਲੋਂ ਕੀਤੇ ਗਏ ਪਰਿਵਰਤਨਾਂ ਅਤੇ ਅਤਿਰਿਕਤ ਨਿਰਮਾਣਾਂ ਨੂੰ ਨਿਯਮਿਤ ਕਰਨ ਸਬੰਧੀ ਬੜੀ ਸੰਖਿਆ ਵਿੱਚ ਸਮੇਂ-ਸਮੇਂ ‘ਤੇ ਪ੍ਰਾਪਤ ਹੋ ਰਹੀਆਂ ਬੇਨਤੀਆਂ ਦੇ ਮੱਦੇਨਜ਼ਰ, ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ/CHB) ਦੁਆਰਾ ਮੁੱਖ ਕਾਰਜਕਾਰੀ ਅਧਿਕਾਰੀ, ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ/CHB) ਦੀ ਪ੍ਰਧਾਨਗੀ ਵਿੱਚ ਇੱਕ ਕਮੇਟੀ ਦਾ ਗਠਨ ਯੂਟੀ ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ ਦੀ ਪ੍ਰਵਾਨਗੀ ਨਾਲ ਮਿਤੀ 11.05.2026 ਦੇ ਆਦੇਸ਼ ਦੇ ਤਹਿਤ ਕੀਤਾ ਗਿਆ ਸੀ।

ਹੁਣ ਇਹ ਨਿਰਣਾ ਲਿਆ ਗਿਆ ਹੈ ਕਿ ਪਹਿਲਾਂ ਤੋਂ ਜਾਰੀ ਕੀਤੇ ਗਏ ਨੋਟਿਸਾਂ ਦੇ ਅਧਾਰ ‘ਤੇ ਕੀਤੀ ਜਾਣ ਵਾਲੀ ਢਾਹੁਣ ਦੀ ਕਾਰਵਾਈ ਨੂੰ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਤੱਕ ਮੁਲਤਵੀ ਰੱਖਿਆ ਜਾਵੇਗਾ।

×