ਚੰਡੀਗੜ੍ਹ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਏਗਾ

by | Aug 27, 2026 | breaking news, daily, politics | 0 comments

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਪੋਸ਼ਣ ਜਾਗਰੂਕਤਾ, ਸਮੁਦਾਇਕ ਭਾਗੀਦਾਰੀ ਅਤੇ ਅੰਤਰ-ਵਿਭਾਗੀ ਤਾਲਮੇਲ ‘ਤੇ ਧਿਆਨ ਦਿੰਦੇ ਹੋਏ 9 ਸਤੰਬਰ ਤੋਂ 8 ਅਕਤੂਬਰ, 2026 ਤੱਕ 9ਵਾਂ ਰਾਸ਼ਟਰੀਯ ਪੋਸ਼ਣ ਮਾਹ ਮਨਾਇਆ ਜਾਵੇਗਾ। ਇਹ ਮੁਹਿੰਮ ਚੰਡੀਗੜ੍ਹ ਦੇ ਸਾਰੇ 450 ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰੇਗੀ, ਜਿਸ ਵਿੱਚ ਪੋਸ਼ਣ ਮੇਲੇ, ਪੋਸ਼ਣ ਸਲਾਹ-ਮਸ਼ਵਰੇ, ਪੌਸ਼ਟਿਕ ਵਿਅੰਜਨ ਪ੍ਰਦਰਸ਼ਨ, ਵਿਕਾਸ ਨਿਗਰਾਨੀ (ਗ੍ਰੋਥ ਮਾਨੀਟਰਿੰਗ), ਸ਼ੁਰੂਆਤੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ (ਈਸੀਸੀਈ) ਗਤੀਵਿਧੀਆਂ ਅਤੇ ਪੀਐੱਮਐੱਮਵੀਵਾਈ ਸੰਤ੍ਰਿਪਤਾ ਡ੍ਰਾਇਵਸ ਨੂੰ ਸ਼ਾਮਲ ਹੋਣਗੇ।

ਇਸ ਵਰ੍ਹੇ ਦੇ ਪੋਸ਼ਣ ਮਾਹ ਦਾ ਮੁੱਖ ਥੀਮ, “ਹਮਾਰੀ ਆਂਗਣਵਾੜੀ ਹਮਾਰੀ ਜ਼ਿੰਮੇਦਾਰੀ,” ਆਹਾਰ ਵਿਵਿਧਤਾ, ਤਾਜ਼ਾ ਗਰਮ-ਪਕਾਇਆ ਹੋਇਆ ਭੋਜਨ, ਸਮੁਦਾਇਕ ਮਾਲਕੀ, ਸ਼ੁਰੂਆਤੀ ਬਾਲ ਵਿਕਾਸ ਅਤੇ ਮਾਤਾਵਾਂ ਦੀ ਸਿਹਤ ਲਈ ਪੀਐੱਮਐੱਮਵੀਵਾਈ ਨਕਦ ਟ੍ਰਾਂਸਫਰ ‘ਤੇ ਕੇਂਦ੍ਰਿਤ ਹੋਵੇਗਾ।

ਮਹੀਨੇ ਭਰ ਚਲਣ ਵਾਲੀ ਇਸ ਮੁਹਿੰਮ ਦੀ ਕਾਰਜ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਸਕੱਤਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਵਿੱਚ ਸਬੰਧਿਤ ਵਿਭਾਗਾਂ ਅਤੇ ਹਿਤਧਾਰਕਾਂ ਨਾਲ ਇੱਕ ਤਿਆਰੀ ਮੀਟਿੰਗ ਆਯੋਜਿਤ ਕੀਤੀ ਗਈ।

ਡਾਇਰੈਕਟਰ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ, ਸ਼੍ਰੀ ਨਵੀਨ ਨੇ ਪ੍ਰਤੀਭਾਗੀ ਵਿਭਾਗਾਂ ਨੂੰ ਪੋਸ਼ਣ ਮਾਹ ਦੇ ਉਦੇਸ਼ਾਂ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਇਹ ਮੁਹਿੰਮ ਇੱਕ ਬਹੁ-ਖੇਤਰੀ ਤਾਲਮੇਲ ਦ੍ਰਿਸ਼ਟੀਕੋਣ ਅਪਣਾਏਗੀ
ਜਿਸ ਵਿੱਚ ਸਿਹਤ, ਸਿੱਖਿਆ ਅਤੇ ਆਯੁਸ਼ ਵਿਭਾਗ, ਨਗਰ ਨਿਗਮ,
ਐੱਨਯੂਐੱਲਐੱਮ,
ਐੱਫਐੱਸਐੱਸਏਆਈ, ਪੀਜੀਆਈਐੱਮਈਆਰ, ਜੀਐੱਮਸੀਐੱਚ-32, ਜੀਐੱਮਐੱਸਐੱਚ-16, ਐੱਨਐੱਸਐੱਸ, ਨਹਿਰੂ ਯੁਵਾ ਕੇਂਦਰ ਅਤੇ ਹੋਰ ਹਿਤਧਾਰਕ ਹਿੱਸਾ ਲੈਣਗੇ। ਗਤੀਵਿਧੀਆਂ ਵਿਸ਼ੇਸ਼ ਤੌਰ ‘ਤੇ ਸ਼ੁਰੂਆਤੀ 1,000 ਦਿਨਾਂ, ਮਾਤਾਵਾਂ ਦੇ ਪੋਸ਼ਣ, ਬ੍ਰੈਸਟ ਫੀਡਿੰਗ, ਅਨੀਮੀਆ ਦੀ ਰੋਕਥਾਮ ਅਤੇ ਬਾਲ ਵਿਕਾਸ ‘ਤੇ ਕੇਂਦ੍ਰਿਤ ਹੋਣਗੀਆਂ।

ਆਯੁਸ਼ ਵਿਭਾਗ ਪੋਸ਼ਣ ਸਕ੍ਰੀਨਿੰਗ ਕੈਂਪ, 18 ਕਲੱਸਟਰਾਂ ਵਿੱਚ ਗਰਭ ਅਵਸਥਾ ਯੋਗ ਸੈਸ਼ਨ, ‘ਸਵਰਣ ਪ੍ਰਾਸ਼ਨ’ ‘ਤੇ ਇੱਕ ਪਾਇਲਟ ਪ੍ਰੋਜੈਕਟ, ਯੋਗ ਮਾਸਟਰ ਟ੍ਰੇਨਰਾਂ ਦੀ ਤੈਨਾਤੀ ਅਤੇ ਪੋਸ਼ਣ ਵਾਟਿਕਾਵਾਂ ਨੂੰ ਮਜ਼ਬੂਤ ​​ਬਣਾ ਕੇ ਇਸ ਮੁਹਿੰਮ ਵਿੱਚ ਸਹਿਯੋਗ ਦੇਵੇਗਾ।

ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਪ੍ਰਤੀਭਾਗੀ ਵਿਭਾਗਾਂ ਅਤੇ ਹਿਤਧਾਰਕਾਂ ਨੂੰ ਸਾਰਥਕ ਗਤੀਵਿਧੀਆਂ ਚਲਾ ਕੇ, ਉਨ੍ਹਾਂ ਨੂੰ ‘ਜਨ ਅੰਦੋਲਨ ਡੈਸ਼ਬੋਰਡ’ ‘ਤੇ ਅਪਲੋਡ ਕਰਕੇ ਅਤੇ ਇੱਕ ਤੰਦਰੁਸਤ ਅਤੇ ਪੋਸ਼ਣ-ਸਚੇਤ ਚੰਡੀਗੜ੍ਹ ਦੇ ਨਿਰਮਾਣ ਲਈ ਜਨ ਭਾਗੀਦਾਰੀ ਨੂੰ ਹੁਲਾਰਾ ਦੇ ਕੇ ਇਸ ‘ਪੋਸ਼ਣ ਜਨ ਅੰਦੋਲਨ’ ਵਿੱਚ ਸਰਗਰਮ ਯੋਗਦਾਨ ਦੇਣ ਦੀ ਤਾਕੀਦ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...