ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by | Jun 12, 2026 | breaking news, daily, religion | 0 comments

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਦਇਆ ਸਿੰਘ, ਸ. ਨਿਰਮਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਤੇ ਹਾਥੀਆਂ ਸਮੇਤ ਸ਼ਾਮਲ ਹੋਏ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 14 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਦਰਸ਼ਨ ਸਿੰਘ ਕੁੱਲ੍ਹੀ ਵਾਲੇ, ਵਧੀਕ ਮੈਨੇਜਰ ਸ. ਗੁਰਾ ਸਿੰਘ, ਮੀਤ ਮੈਨੇਜਰ ਸ. ਦਿਲਬਾਗ ਸਿੰਘ, ਇੰਚਾਰਜ ਸ. ਬਲਦੇਵ ਸਿੰਘ ਧੁੰਨ, ਸ. ਜਗਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...