ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

by | Dec 27, 2024 | breaking news, daily, Uncategorized | 0 comments

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 27 ਦਸੰਬਰ

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ਵਿੱਚ ਲਾਸਾਨੀ ਹੈ। ਉਨ੍ਹਾਂ ਦੀ ਹਿੰਮਤ ਅਤੇ ਸਿਧਾਂਤਾਂ ਪ੍ਰਤੀ ਸਮਰਪਣ ਅਣਗਿਣਤ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਵਿਰਾਸਤ ਸਾਨੂੰ ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਸਾਡਾ ਮਾਰਗਦਰਸ਼ਨ ਕਰਦੀ ਰਹੇਗੀ।

ਇਸ ਮੌਕੇ ਅਮਨ ਅਰੋੜਾ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ, ਸੀਨੀਅਰ ਡਾ. ਸਨੀ ਆਹਲੂਵਾਲੀਆ ਅਤੇ ਦੀਪਕ ਬਾਲੀ ਵੀ ਹਾਜ਼ਰ ਸਨ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ ਆਪ ਆਗੂਆਂ ਅਤੇ ਅਹੁਦੇਦਾਰਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...