ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

by | Apr 20, 2025 | breaking news, daily, politics, religion | 0 comments

-ਕਿਹਾ; ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ
ਸ੍ਰੀ ਅੰਮ੍ਰਿਤਸਰ, 20 ਅਪ੍ਰੈਲ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸਾਂਸਦ ਸ. ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਸਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਇਸ ਵਰਤਾਰੇ ਨੂੰ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰ ਸਕਦੀ ਹਾ ਤਾਂ ਆਮ ਲੋਕਾਂ ਦੀ ਸਥਿਤੀ ਵਿੱਚ ਕੀ ਹਾਲ ਹੋਵੇਗਾ। ਇਸ ਮਾਮਲੇ ਸਬੰਧੀ ਅੱਜ ਸ. ਅੰਮ੍ਰਿਤਪਾਲ ਸਿੰਘ ਦੇ ਚਾਚਾ ਸ. ਸੁਖਚੈਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸਕੱਤਰੇਤ ਵਿਖੇ ਪੁੱਜ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐੱਨਐੱਸਏ ਦੀ ਕਾਰਵਾਈ ਤੁਰੰਤ ਹਟਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਅੱਜ ਸਿੱਖ ਸਰਕਾਰਾਂ ਤੋਂ ਮੰਗ ਕਰਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵਾਪਰ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੇ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਤਾਂ ਸਰਕਾਰਾਂ ਇਸ ਸੰਜੀਦਾ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਪਰੰਤੂ ਜੇਕਰ ਸਿੱਖਾਂ ਨੂੰ ਦਬਾਉਣ ਦੀ ਗੱਲ ਹੋਵੇ ਤਾਂ ਐੱਸਐੱਸਏ ਵਰਗੇ ਕਠੋਰ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।

ਜਥੇਦਾਰ ਗੜਗੱਜ ਨੇ ਇਸ ਮਾਮਲੇ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੇ ਮਾਮਲੇ ਨੂੰ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋ ਕੇ ਨਜਿੱਠਣ ਲਈ ਆਖਿਆ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਵਿੱਚ ਪੰਥਕ ਖਿੰਡਾਅ ਹੈ ਅਤੇ ਜਿੰਨਾ ਚਿਰ ਅਸੀਂ ਵੱਖੋ-ਵੱਖਰੇ ਰਾਹ ਛੱਡ ਕੇ ਇੱਕ ਨਿਸ਼ਾਨ ਸਾਹਿਬ ਹੇਠ ਇਕੱਠੇ ਨਹੀਂ ਹੁੰਦੇ ਉਦੋਂ ਤੱਕ ਅਜਿਹੇ ਨੁਕਸਾਨ ਹੁੰਦੇ ਰਹਿਣਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਮਨਾ ਰਹੇ ਹਾਂ ਤਾਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਸਿਧਾਂਤ ਅਨੁਸਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖਿਲਾਫ਼ ਇਕਜੁੱਟ ਹੋਈਏ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਭਰਾ ਮਾਰੂ ਜੰਗ ਤਹਿਤ ਜੋ ਕੁਝ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਨਾਲ ਕੌਮ ਵਿੱਚ ਆਪਸੀ ਸਾਂਝ ਪੱਖੋਂ ਨੁਕਸਾਨ ਹੋਇਆ ਹੈ ਜਿਸ ਦਾ ਫਾਇਦਾ ਪੰਥ ਵਿਰੋਧੀ ਤਾਕਤਾਂ ਨੂੰ ਹੋਇਆ ਹੈ।
***
ਇੰਚਾਰਜ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ,
+91 99145 35153

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...