ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

by | Mar 6, 2026 | daily, religion | 0 comments

ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਕੁਲਦੀਪ ਸਿੰਘ ਗੜਗੱਜ
ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 6 ਮਾਰਚ-
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।
ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ ਅਤੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸੇ ਤਰ੍ਹਾਂ ਹੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਬਨਾਉਣ ਵਾਸਤੇ ਕਾਰਜ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਜਿਥੇ ਸੰਗਤਾਂ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਉਥੇ ਹੀ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਹਰਪਾਲ ਸਿੰਘ ਜੱਲ੍ਹਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਬਗੀਚਾ ਸਿੰਘ, ਸ. ਮਲਕੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ : ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...