ਜਥੇਦਾਰ ਗੜਗੱਜ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਮਬਾਗ ਸਥਿਤ ਹਵਾ ਮਹਿਲ ਵਿਖੇ ਜਗਾਏ ਦੀਵੇ

by | Oct 23, 2025 | breaking news, daily | 0 comments

-ਮਹਾਰਾਜਾ ਦੇ ਹਵਾ ਮਹਿਲ ਵਿਖੇ ਘੁੱਪ ਹਨੇਰਾ ਦੇਖ ਕੇ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਕੀਤੀ ਕਰੜੀ ਆਲੋਚਨਾ

ਸ੍ਰੀ ਅੰਮ੍ਰਿਤਸਰ, 21 ਅਕਤੂਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ ਵਿੱਚ ਹਵਾ ਮਹਿਲ ਵਿਖੇ ਬੰਦੀ ਛੋੜ ਦਿਵਸ ਮੌਕੇ ਦੇਸੀ ਘਿਓ ਦੇ ਦੀਵੇ ਜਲਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਦੀ ਅਣਗਹਿਲੀ ਦੀ ਕਰੜੀ ਆਲੋਚਨਾ ਕੀਤੀ ਕਿ ਬੰਦੀ ਛੋੜ ਦਿਵਸ ਦੀਵਾਲੀ ਮੌਕੇ ਮਹਾਰਾਜਾ ਰਣਜੀਤ ਸਿੰਘ ਦੇ ਹਵਾ ਮਹਿਲ ਵਿਖੇ ਸਰਕਾਰ ਵੱਲੋਂ ਕੋਈ ਲਾਈਟਾਂ ਜਾਂ ਦੀਪਮਾਲਾ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਇਸ ਦੇ ਉਲਟ ਰਾਮਬਾਗ ਸਥਿਤ ਕਲੱਬਾਂ ਤੇ ਸ਼ਰਾਬਖ਼ਾਨਿਆਂ ਵਿਖੇ ਲਾਈਟਾਂ ਤੇ ਲੜੀਆਂ ਜਲ਼ਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਗੁਜ਼ਾਰੀ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਸਿੱਖ ਸਰੋਕਾਰਾਂ ਤੇ ਵਿਰਾਸਤ ਪ੍ਰਤੀ ਬਿਲਕੁਲ ਵੀ ਸੁਹਿਰਦ ਨਹੀਂ।

ਹਵਾ ਮਹਿਲ ਵਿਖੇ ਦੀਵੇ ਜਲ਼ਾਉਣ ਵੇਲੇ ਜਥੇਦਾਰ ਗੜਗੱਜ ਦੇ ਨਾਲ ਅੰਮ੍ਰਿਤਸਰ ਵਿਕਾਸ ਮੰਚ ਨੁਮਾਇੰਦੇ ਵੀ ਮੌਜੂਦ ਸਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸਾਰਾ ਅੰਮ੍ਰਿਤਸਰ ਸ਼ਹਿਰ ਜਗਮਗਾਇਆ ਹੈ ਤਾਂ ਮਹਾਰਾਜਾ ਰਣਜੀਤ ਸਿੰਘ ਜੀ ਦੇ ਮਹਿਲ ਵਿਖੇ ਘੁੱਪ ਹਨੇਰਾ ਹੈ।

ਉਨ੍ਹਾਂ ਕਿਹਾ ਕਿ ਇਸ ਬਾਗ ਅੰਦਰ ਸ਼ਰਾਬਖਾਨਿਆਂ ਨੂੰ ਪੂਰੀ ਲਾਈਟਿੰਗ ਕੀਤੀ ਗਈ ਪਰ ਜਿਸ ਮਹਾਰਾਜਾ ਰਣਜੀਤ ਸਿੰਘ ਦਾ ਇਹ ਬਾਗ ਹੈ ਜਿਸਦਾ ਪ੍ਰਬੰਧ ਪੰਜਾਬ ਸਰਕਾਰ ਦੇ ਕੋਲ ਹੈ, ਉਨ੍ਹਾਂ ਦੇ ਮਹਿਲ ਵਾਲੇ ਹਿੱਸੇ ਵਿੱਚ ਘੁੱਪ ਹਨੇਰਾ ਹੈ, ਕੋਈ ਰੋਸ਼ਨੀ ਦਾ ਪ੍ਰਬੰਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਅਵਾ ਕਰਦੀ ਹੈ ਕਿ ਉਹ ਮਹਾਰਾਜਾ ਰਣਜੀਤ ਸਿੰਘ ਦਾ ਬਹੁਤ ਸਤਿਕਾਰ ਕਰਦੀ ਹੈ ਪਰ ਇੱਥੇ ਹਾਲਾਤ ਵੇਖ ਕੇ ਸੱਚਾਈ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਇਹ ਨਾ ਸਮਝਣ ਕਿ ਸਿੱਖ ਅਵੇਸਲਾ ਹੈ।

ਜਥੇਦਾਰ ਗੜਗੱਜ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਗੁਰਪੁਰਬ ਜਾਂ ਤਿਓਹਾਰ ਆਵੇ ਤਾਂ ਮਹਾਰਾਜਾ ਰਣਜੀਤ ਸਿੰਘ ਦਾ ਇਹ ਮਹਿਲ ਰੁਸ਼ਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਭਾਵੇਂ ਕੁਝ ਕਰਨ ਜਾਂ ਨਾ, ਪਰ ਸਿੱਖ ਆਪਣੀ ਇਸ ਵਿਰਾਸਤ ਦਾ ਅਤੇ ਇਸ ਦੀ ਸ਼ਾਨ ਦਾ ਪੂਰਾ ਧਿਆਨ ਰੱਖਣ।

ਉਨ੍ਹਾਂ ਸਮੂਹ ਪੰਜਾਬ ਵਾਸੀਆਂ ਖ਼ਾਸਕਰ ਅੰਮ੍ਰਿਤਸਰ ਨਿਵਾਸੀਆਂ ਨੂੰ ਆਖਿਆ ਕਿ ਅਸੀਂ ਆਪਣੀਆਂ ਵਿਰਾਸਤਾਂ ਪ੍ਰਤੀ ਜਾਗਰੂਕ ਅਤੇ ਸੁਹਿਰਦ ਹੋਈਏ ਅਤੇ ਇਸ ਤਰ੍ਹਾਂ ਅਣਗੌਲਿਆ ਨਾ ਕਰੀਏ।
ਇਸ ਮੌਕੇ ਅੰਮ੍ਰਿਤਸਰ ਵਿਕਾਸ ਮੰਤ ਤੋਂ ਸਰਪ੍ਰਸਤ ਮਨਮੋਹਣ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਸਪਾਲ ਸਿੰਘ, ਨਵਦੀਪ ਸਿੰਘ, ਗੁਰਸਿਮਰਨ ਸਿੰਘ, ਸ਼ਹਿਬਾਜ਼ ਸਿੰਘ, ਕੰਵਲਜੀਤ ਸਿੰਘ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਬਲਦੇਵ ਸਿੰਘ ਨਿੱਜੀ ਸਹਾਇਕ, ਜਸਕਰਨ ਸਿੰਘ ਆਦਿ ਹਾਜ਼ਰ ਸਨ।

***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...