ਸ੍ਰੀ ਅੰਮ੍ਰਿਤਸਰ, 24 ਮਈ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਸ. ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਸ. ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਉੱਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ਵਿੱਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ਵਿੱਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਬਿਲਕੁਲ ਦੂਰ ਰਹਿਣ।
***
ਜਸਕਰਨ ਸਿੰਘ, 9876689930
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

