ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

by | Oct 3, 2025 | breaking news, daily, politics | 0 comments

ਸ੍ਰੀ ਅੰਮ੍ਰਿਤਸਰ, 2 ਅਕਤੂਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ ਦੀਆਂ ਅਰਦਾਸਾਂ ਦੀ ਸਫ਼ਲਤਾ ਆਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਅਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਥਾ ਨਾ ਭੇਜਣ ਦੇ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਸੀ।

ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਸਿੱਖ ਸੰਸਥਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਪਹਿਲਾਂ 12 ਸਤੰਬਰ ਨੂੰ ਜਥਾ ਨਾ ਭੇਜਣ ਦੇ ਕੀਤੇ ਫੈਸਲੇ ਦੀ ਮੁੜ ਸਮੀਖਿਆ ਕੀਤੀ ਤੇ ਹੁਣ ਜਥਾ ਭੇਜਣ ਦਾ ਫੈਸਲਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਸਮੁੱਚੇ ਸੰਸਾਰ ਅੰਦਰ ਵੱਸਦੇ ਸਿੱਖਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਹਰ ਸਿੱਖ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਲੋਚਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇ ਲਗਾਤਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੋਵੇਂ ਦੇਸ਼ਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਵਧੇ ਤੇ ਮਾਹੌਲ ਚੰਗਾ ਹੋਵੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ ਵਿੱਚ ਅਮਨ ਤੇ ਸ਼ਾਂਤੀ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਆਪਸ ਵਿੱਚ ਚੰਗੇ ਹੋਣ ਤੇ ਦੋਵੇਂ ਦੇਸ਼ ਇੱਕ ਦੂਜੇ ਨਾਲ ਵਪਾਰ ਦੇ ਰਸਤੇ ਵੀ ਖੋਲ੍ਹਣ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਨੂੰ ਪਿਛਲੇ ਤਣਾਅ ਵਾਲੇ ਸਮੇਂ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਖੋਲ੍ਹਣ ਲਈ ਆਖਿਆ ਤਾਂ ਜੋ ਜਿਹੜੀ ਸੰਗਤ ਜਥਿਆਂ ਵਿੱਚ ਨਾ ਜਾ ਸਕੇ ਉਹ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲ ਕਰ ਸਕੇ। ਉਨ੍ਹਾਂ ਸਿੱਖ ਜਥਿਆਂ ਦੀ ਬਹਾਲੀ ਲਈ ਸਿੱਖ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਖ਼ਸੀਅਤਾਂ ਵੱਲੋਂ ਸਰਕਾਰ ਨਾਲ ਲਿਖਾ-ਪੜ੍ਹੀ ਕਰਕੇ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...