ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

by | Nov 5, 2025 | breaking news, daily | 0 comments

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

– ਤੁਰੰਤ ਬੁਝਾਈ ਅੱਗ, ਬਣਦੀ ਕਾਰਵਾਈ ਕਰਨ ਦੀ ਹਦਾਇਤ

– ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ

– ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ – ਐੱਸ ਐੱਸ ਪੀ

– ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ

ਭਵਾਨੀਗੜ੍ਹ/ਸੰਗਰੂਰ, 4 ਨਵੰਬਰ (000) – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ
ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ।

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

— ਸੰਬੰਧਤ ਤਸਵੀਰਾਂ, ਵੀਡੀਓਜ਼, ਸ਼ੌਟਸ ਅਤੇ ਬਾਈਟ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ —

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...