ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਇਤਿਹਾਸਿਕ ਪੈੜਾ ਪਾਉਂਦਾ ਹੋਇਆ ਸਮਾਪਤ

by | Jun 1, 2026 | breaking news, daily, sports | 0 comments

ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਅਤੇ ਜੂਨੀਅਰ ਵਿੱਚ ਐਚਟੀਸੀ ਰਾਮਪੁਰ ਬਣੇ ਚੈਂਪੀਅਨ

ਜਰਖੜ ਖੇਡਾਂ ਦੀ ਅੰਤਰਰਾਸ਼ਟਰੀ ਪੱਧਰ ਤੇ ਵਿਲੱਖਣ ਪਹਿਚਾਣ ਬਣਾਵਾਂਗੇ — ਕਬੱਡੀ ਸਟਾਰ ਪਾਲਾ ਜਲਾਲਪੁਰ

ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਗਏ 16ਵੇਂ ਜੇ ਐਸਟੀ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਇਤਿਹਾਸਿਕ ਪੈੜਾ ਪਾਉਂਦਾ ਜਰਖੜ ਖੇਡ ਸਟੇਡੀਅਮ ਵਿਖੇ ਸਮਾਪਤ ਹੋਇਆ।

ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਵੱਡੀ ਤਾਦਾਦ ਵਿੱਚ ਆਈ ਪਬਲਿਕ ਦੀ ਹਾਜ਼ਰੀ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਨੇ ਨੀਟਾ ਕਲੱਬ ਰਾਮਪੁਰ ਨੂੰ 6-4 ਗੋਲਾਂ ਨਾਲ ਹਰਾਕੇ ਜਰਖੜ ਖੇਡਾਂ ਦੇ 40 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਘਵੱਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਉਥੇ ਜੂਨੀਅਰ ਵਰਗ ਵਿੱਚ ਵੀ ਐਚਟੀਸੀ ਸੈਂਟਰ ਰਾਮਪੁਰ ਨੇ ਕਿਲ੍ਹਾ ਰਾਇਪੁਰ ਹਾਕੀ ਸੈਂਟਰ ਨੂੰ ਕਾਂਟੇਦਾਰ ਮੁਕਾਬਲੇ ਵਿੱਚ 1-0 ਨਾਲ ਹਰਾ ਕੇ ਪਹਿਲੀ ਵਾਰ ਚੈਂਪੀਅਨ ਜਿੱਤ ਹਾਸਿਲ ਕੀਤੀ। ਇਸ ਤੋਂ ਪਹਿਲਾਂ ਸੀਨੀਅਰ ਵਰਗ ਵਿੱਚ ਜਰਖੜ ਅਕੈਡਮੀ ਨੇ ਅਮਰਗੜ੍ਹ ਨੂੰ 6-4 ਨਾਲ ਹਰਾ ਕੇ ਤੀਸਰਾ ਸਥਾਨ ਹਾਸਿਲ ਕੀਤਾ। ਜਦਕਿ ਜੂਨੀਅਰ ਵਰਗ ਵਿੱਚ ਗੁਰੂ ਤੇਗ ਬਹਾਦੁਰ ਅਕੈਡਮੀ ਚਚਰਾੜੀ ਨੇ ਜਰਖੜ ਅਕੈਡਮੀ ਨੂੰ 5-4 ਨਾਲ ਹਰਾਕੇ ਕੇ ਤੀਸਰਾ ਸਥਾਨ ਹਾਸਿਲ ਕੀਤਾ।
ਘਵੱਦੀ ਕਲੱਬ ਦੇ ਦਲਵੀਰ ਸਿੰਘ, ਐਚਟੀ ਸੀ ਰਾਮਪੁਰ ਦੇ ਰਾਜਵੀਰ ਸਿੰਘ “ਹੀਰੋ ਆਫ ਦਾ ਟੂਰਨਾਮੈਂਟ” ਬਣੇ । ਇਸ ਤੋਂ ਇਲਾਵਾ ਨੀਟਾ ਕਲੱਬ ਰਾਮਪੁਰ ਦੇ ਮਨਪ੍ਰੀਤ ਸਿੰਘ ਮਨੀ, ਜੂਨੀਅਰ ਵਰਗ ਵਿੱਚ ਕਿਲਾ ਰਾਏਪੁਰ ਦੇ ਕਸਮਪ੍ਰੀਤ ਸਿੰਘ, ਜਰਖੜ ਅਕੈਡਮੀ ਦੇ ਰਾਜਵੀਰ ਸਿੰਘ , ਚਚਰਾੜੀ ਦੇ ਪਰਮਿੰਦਰ ਸਿੰਘ, ਸਲੋਨੀ ਜਰਖੜ ਅਕੈਡਮੀ ਟੂਰਨਾਮੈਂਟ ਦੇ ਸਰਵੋਤਮ ਖਿਡਾਰੀ ਚੁਣੇ ਗਏ, ਸਾਰੇ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਡਰੈਗਨ ਅਕੈਡਮੀ ਦੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਗੀਤਾ ਤੇ ਡਾਂਸ ਕਰਕੇ ਪੂਰੇ ਸਟੇਡੀਅਮ ਦੇ ਦਰਸ਼ਕਾਂ ਨੂੰ ਝੂੰਮਣ ਲਾ ਦਿੱਤਾ।

ਇਸ ਮੌਕੇ ਕਬੱਡੀ ਦੇ ਬਰਾਂਡਡ ਸੁਪਰ ਸਟਾਰ ਖਿਡਾਰੀ ਪਾਲਾ ਜਲਾਲਪੁਰ , ਅਰਜਨਾ ਐਵਾਰਡ ਜੇਤੂ ਸੱਜਣ ਸਿੰਘ ਚੀਮਾ , ਹਾਕੀ ਦੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ , ਲੋਕ ਗਾਇਕ ਜਸਵੰਤ ਸਿੰਘ ਸੰਦੀਲਾ, ਟੂਰਨਾਮੈਂਟ ਦੇ ਮੁੱਖ ਸਪੋਂਸਰ ਜੰਗਸ਼ੇਰ ਸਿੰਘ ਜੀਐਸਟੀ ਟਰੱਕ ਪਰਮਿਟ ,ਸ੍ਰੀ ਮੋਹਿਤ ਕੁਮਾਰ ਜੇ ਐਸ ਟੀ ਟਰੱਕ ਪਰਮਿਟ ਅਤੇ ਉਹਨਾਂ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਕਬੱਡੀ ਦੇ ਸੁਪਰ ਸਟਾਰ ਖਿਡਾਰੀ ਪਾਲਾ ਜਲਾਲਪੁਰ ਨੇ ਆਖਿਆ ਕਿ ਜਰਖੜ ਖੇਡਾਂ ਦੀ ਪਹਿਚਾਣ ਅੰਤਰਰਾਸ਼ਟਰੀ ਪੱਧਰ ਤੇ ਬਣਾਈ ਜਾਵੇਗੀ। ਇਸ ਮੌਕੇ ਜੇਐਸਟੀ ਟਰੱਕ ਪਰਮਿਟ ਗਰੁੱਪ ਵੱਲੋਂ ਹਾਕੀ ਫੈਸਟੀਵਲ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ।

ਇਸ ਮੌਕੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਮੁੱਖ ਪ੍ਰਬੰਧਕ ਸਰਜੀਤ ਹਾਕੀ ਜਲੰਧਰ ਅਤੇ ਸੁਪਰ ਸਟਾਰ ਕਬੱਡੀ ਖਿਡਾਰੀ ਪਾਲਾ ਜਲਾਲਪੁਰ ਨੂੰ ਉਹਨਾਂ ਦੀਆਂ ਖੇਡਾਂ ਪ੍ਰਤੀ ਵਧੀਆ ਸੇਵਾਵਾਂ ਬਦਲੇ “ਪੰਜਾਬ ਦਾ ਮਾਣ ਐਵਾਰਡ” ਵਜੋਂ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ, ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਕਬੱਡੀ ਦੇ ਮੁੱਖ ਪ੍ਰਬੰਧਕ ਮਨੂ ਘਲੋਟੀ, ਜਸਬੀਰ ਸਿੰਘ ਮੋਹਾਲੀ, ਜਸਜੀਤ ਸਿੰਘ ਬਾਜਵਾ , ਪ੍ਰੋਫੈਸਰ ਰਜਿੰਦਰ ਸਿੰਘ ਖਾਲਸਾ ਕਾਲਜ,ਉੱਘੇ ਵਿਗਿਆਨੀ ਡਾਕਟਰ ਹਰਜੀਤ ਸਿੰਘ, ਅਮਰੀਕ ਸਿੰਘ ਮਿਨਹਾਸ ਏਆਈਜੀ, ਰਛਪਾਲ ਸਿੰਘ ਨਾਗੀ,ਸੁਖਵਿੰਦਰ ਸਿੰਘ ਚੈਅਰਮੈਨ ਲੁਧਿਆਣਾ ਸਪੋਰਟਸ ਵੈਲਫੇਅਰ,ਤੇਜਿੰਦਰ ਸਿੰਘ ਜਰਖੜ,ਗੁਰ ਸਤਿੰਦਰ ਸਿੰਘ ਪ੍ਰਗਟ , ਬਲਜੀਤ ਸਿੰਘ ਬਿੱਟੂ ਗਿੱਲ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਫੋਟੋ ਕੈਪਸ਼ਨ –ਕਬੱਡੀ ਦੇ ਬਰਾਂਡਡ ਸਟਾਰ ਪਾਲਾ ਜਲਾਲਪੁਰ, ਅਰਜਨਾ ਐਵਾਰਡ ਜੇਤੂ ਸੱਜਣ ਸਿੰਘ ਚੀਮਾ ,ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ,ਜਗਰੂਪ ਸਿੰਘ ਜਰਖੜ ,ਜੀਐਸਟੀ ਕੰਪਨੀ ਦੇ ਮੋਹਿਤ ਕੁਮਾਰ ਅਤੇ ਹੋਰ ਮਹਿਮਾਨ ਜੇਤੂ ਟੀਮਾਂ ਨੂੰ ਟਰਾਫੀ ਪ੍ਰਦਾਨ ਕਰਦੇ ਹੋਏ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...