ਜਲਾਲਾਬਾਦ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਣਾਏਗੀ ਬਾਈਪਾਸ : ਹਰਭਜਨ ਸਿੰਘ ਈ.ਟੀ.ਉ.

by | Mar 24, 2025 | breaking news, daily | 0 comments

ਪੰਜਾਬ ਸਰਕਾਰ ਸਾਹਨੇਵਾਲ-ਜਲੰਧਰ-ਅੰਮ੍ਰਿਤਸਰ ਲਾਈਨ ਤੇ ਟਾਂਡਾ ਫਾਟਕ ਲੈਵਲ ਕਰਾਸਿੰਗ ਨੰ. 5.63/ਈ3, ਰੇਲਵੇ ਅੰਡਰ ਬ੍ਰਿਜ ਬਣਾਏਗੀ : ਲੋਕ ਨਿਰਮਾਣ ਮੰਤਰੀ

ਮੁਬਾਰਕਪੁਰ ਤੋਂ ਢਕੋਲੀ ਸੜਕ (ਓ.ਡੀ.ਆਰ-01) ਤੇ ਬਣੇ ਕਾਜਵੇਅ ਦੀ ਮੁੜ ਉਸਾਰੀ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ: 24 ਮਾਰਚ: ਫਿਰੋਜ਼ਪੁਰ -ਫਾਜਿਲਕਾ ਮਾਰਗ ਤੇ ਪੈਂਦੇ ਜਲਾਲਾਬਾਦ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਾਈਪਾਸ ਬਣਾਏਗੀ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਅੱਜ ਵਿਧਾਨ ਸਭਾ ਵਿਚ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ।

ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਜਲਾਲਾਬਾਦ ਸ਼ਹਿਰ ਦੇ ਟ੍ਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਫਿਰੋਜਪੁਰ ਤੋਂ ਫਾਜਿਲਕਾ ਰੋਡ ਤੇ ਕੋਈ ਬਾਈਪਾਸ ਬਣਾਉਣ ਦੀ ਤਜਵੀਜ਼ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਹਰਭਜਨ ਸਿੰਘ ਨੇ ਦੱਸਿਆ ਕਿ ਫਿਰੋਜਪੁਰ-ਫਾਜਿਲਕਾ ਰੋਡ (ਬੱਘੋ ਕੇ ਉਤਾੜ੍ਹ) ਤੋਂ ਐਫ.ਐਫ. ਰੋਡ (ਅਮੀਰ ਖਾਸ) (ਸ਼ਹੀਦ ਉਧਮ ਸਿੰਘ ਮਾਰਗ) ਬਾਈਪਾਸ ਬਣਾਉਣ ਦੀ ਪ੍ਰਸ਼ਾਸਕੀ ਪ੍ਰਵਾਨਗੀ ਸਕੱਤਰ, ਪੰਜਾਬ ਮੰਡੀ ਬੋਰਡ, ਐਸ.ਏ.ਐਸ. ਨਗਰ ਵੱਲੋਂ ਪੱਤਰ ਨੰ: ਉੱਤਰ/1916 ਮਿਤੀ 11-03-2025 ਰਾਹੀਂ ਰਕਮ ਬਾਬਤ 1328.70 ਲੱਖ ਰੁਪਏ ਇਸ ਵਿਭਾਗ ਨੂੰ ਜ਼ਾਰੀ ਕਰ ਦਿੱਤੀ ਗਈ ਹੈ। ਇਹ ਸੜਕ ਐਫ.ਐਫ. ਰੋਡ (ਬੱਘੇ ਕੇ ਉਤਾੜ) ਤੋਂ ਐਫ.ਐਫ. ਰੋਡ (ਅਮੀਰ ਖਾਸ) ਨਹਿਰ ਦੇ ਨਾਲ-ਨਾਲ ਬਣੇਗੀ। ਇਸ ਦੀ ਕੁੱਲ ਲੰਬਾਈ 8.75 ਕਿਲੋਮੀਟਰ ਹੈ ਅਤੇ ਚੋੜਾਈ 18 ਫੁੱਟ (5.50 ਮੀਟਰ) ਹੈ। ਇਹ ਸੜਕ ਜਲਾਲਾਬਾਦ ਸ਼ਹਿਰ ਲਈ ਬਾਈਪਾਸ ਦਾ ਕੰਮ ਕਰੇਗੀ ਅਤੇ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਪਾਉਣ ਵਿੱਚ ਮਦਦ ਕਰੇਗੀ।

ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ
ਮੁਬਾਰਕਪੁਰ ਤੋਂ ਢਕੋਲੀ ਸੜਕ (ਓ.ਡੀ.ਆਰ-01) ਤੇ ਬਣੇ ਕਾਜਵੇਅ ਦੀ ਮੁੜ ਉਸਾਰੀ ਕਰਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ.
ਨੇ ਦੱਸਿਆ ਕਿ ਮੁਬਾਰਕਪੁਰ ਤੋਂ ਢਕੋਲੀ ਸੜਕ (ਓ.ਡੀ.ਆਰ-01) ਉੱਤੇ330 ਮੀਟਰ ਲੰਬਾਈ (ਸਮੇਤ ਅਪਰੋਚ ਸੜਕਾਂ) ਅਤੇ 8 ਮੀਟਰ ਚੋੜਾ ਕਾਜਵੇਅ ਬਣਿਆ ਹੋਇਆ ਹੈ। ਇਹ ਕਾਜਵੇਅ ਜੁਲਾਈ2023 ਵਿੱਚ ਆਏ ਹੜ੍ਹਾਂ ਕਾਰਨ ਨੁਕਸਾਨਿਆ ਗਿਆ ਸੀ, ਜਿਸਦੀ ਆਰਜੀ ਤੌਰ ਤੇ ਮੁਰੰਮਤ ਐਸ.ਡੀ.ਆਰ.ਐਫ. ਨਾਰਮਜ ਨਾਲ ਕੀਤੀ ਜਾ ਚੁੱਕੀ ਹੈ ਅਤੇ ਹੁਣ ਇਹ ਕਾਜਵੇਅ ਟਰੈਫਿਕ ਦੇ ਚੱਲਣਯੋਗ ਹੈ। ਪ੍ਰੰਤੂ ਭਾਰੀ ਵਾਹਨਾਂ ਦੀ ਆਵਾਜਾਈ ਕਾਰਣ ਇਸ ਕਾਜਵੇਅ ਦਾ ਵੀਅਰਿੰਗ ਕੋਟ ਹਾਲ ਹੀ ਵਿਚ ਖਰਾਬ ਹੋ ਰਿਹਾ ਹੈ। ਇਸ ਕਾਜਵੇਅ ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਗਾਰਡਰ ਵੀ ਲਗਾਏ ਗਏ ਸਨ, ਜੋ ਕਿ ਭਾਰੀ ਵਾਹਨਾਂ ਵੱਲੋਂ ਤੋੜੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਕਾਜਵੇਅ ਦੀ ਮੁਰੰਮਤ ਕਰਵਾਉਣ ਦਾ ਅਨੁਮਾਨ ਬਾਬਤ ਰਕਮ 44.87 ਲੱਖ ਰੁਪਏ ਦਾ ਤਿਆਰ ਕਰਕੇ 3054 (ਐਸ.ਐਚ) ਸਰਕਾਰ ਦੇ ਧਿਆਨ ਵਿੱਚ ਹੈ। ਬਜਟ ਦੀ ਪ੍ਰਵਾਨਗੀ ਉਪਰੰਤ ਇਹ ਕੰਮ ਕਰਵਾ ਦਿੱਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਇਥੇ 150 ਮੀਟਰ ਲੰਬਾ ਨਵਾ ਕਾਜਵੇ ਬਨਾਉਣ ਲਈ 18 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ ਅਤੇ ਇਸ ਕੰਮ ਲਈ ਹੈ 18 ਤੋਂ 24 ਮਹੀਨੇ ਲੱਗਣਗੇ ਇਸ ਨੂੰ ਵਿਚਾਰ ਲਿਆ ਜਾਵੇਗਾ।

ਜ਼ਿਲ੍ਹਾ ਜਲੰਧਰ ਵਿੱਚ ਸਾਹਨੇਵਾਲ-ਜਲੰਧਰ-ਅੰਮ੍ਰਿਤਸਰ ਲਾਈਨ ਤੇ ਟਾਂਡਾ ਫਾਟਕ ਲੈਵਲ ਕਰਾਸਿੰਗ ਨੰ. 5.63/ਈ3, ਰੇਲਵੇ ਅੰਡਰ ਬ੍ਰਿਜ ਬਣਾਉਣਾ ਸਬੰਧੀ
ਜਲੰਧਰ ਉੱਤਰੀ ਤੋਂ ਵਿਧਾਇਕ ਸ ਅਵਤਾਰ ਸਿੰਘ ਜੂਨੀਅਰ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਸਾਹਨੇਵਾਲ-ਜਲੰਧਰ-ਅੰਮ੍ਰਿਤਸਰ ਲਾਈਨ ਤੇ ਟਾਂਡਾ ਫਾਟਕ ਲੈਵਲ ਕਰਾਸਿੰਗ ਨੰ. 5.63/ਈ3, ਰੇਲਵੇ ਅੰਡਰ ਬ੍ਰਿਜ ਬਣਾਉਣ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਇਸ ਕੰਮ ਦੀ ਪ੍ਰਸ਼ਾਸਕੀ ਪ੍ਰਵਾਨਗੀ ਪੀ.ਆਈ.ਡੀ.ਬੀ. 2021/2394 ਮਿਤੀ 11-05-2021 ਨੂੰ ਬਾਬਤ ਰਕਮ 13.06 ਕਰੋੜ ਰੁਪਏ ਦੀ ਪ੍ਰਾਪਤ ਹੋਈ ਸੀ। ਆਰ.ਯੂ.ਬੀ. ਦੇ ਦੋਨਾਂ ਪਾਸੇ ਅਪਰੋਚਾਂ ਦਾ ਕੰਮ ਲੋਕ ਨਿਰਮਾਣ ਵਿਭਾਗ ਦੁਆਰਾ ਕੀਤਾ ਜਾਣਾ ਸੀ, ਜਦੋਂ ਕਿ ਰੇਲਵੇ ਸੀਮਾ ਦੇ ਅੰਦਰ ਦਾ ਕੰਮ ਰੇਲਵੇ ਵਿਭਾਗ ਦੁਆਰਾ ਕੀਤਾ ਜਾਣਾ ਸੀ। ਜਿਸ ਦੀ ਉੱਤਰੀ ਰੇਲਵੇ ਅਥਾਰਟੀਜ਼ ਦੁਆਰਾ ਅੰਬਰੇਲਾ ਵਰਕ 2024-25 ਅਧੀਨ ਇਸ ਕੰਮ ਨੂੰ ਸ਼ਾਮਲ ਕਰ ਲਿਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...