ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ: ਚਰਨਜੀਤ ਸਿੰਘ ਚੰਨੀ

by | Aug 25, 2026 | breaking news, Cleaning, daily, health, politics | 0 comments

ਮਨੀਸ਼ ਸਿਸੋਦੀਆ ਦੀ ਦਿੱਲੀ ਨਾਲ ਸਬੰਧਿਤ ਇੱਕ ਕੰਪਨੀ ਨੂੰ ਦਿੱਤਾ ਸਫ਼ਾਈ ਦਾ ਠੇਕਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੀਆ ਸੜਕਾਂ ‘ਤੇ ਲੱਗੇ ਕੂੜੇ ਕਰਕਟ ਦੇ ਢੇਰਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਦੀਆ ਸੜਕਾਂ ‘ਤੇ ਖਿੱਲਰਿਆ ਹੋਇਆ ਕੂੜਾ ਕਰਕਟ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਨੂੰ ਘਰਾਂ ਵਿੱਚ ਬਿਠਾ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਸਬੰਧਿਤ ਇੱਕ ਕੰਪਨੀ ਨੂੰ ਸਫ਼ਾਈ ਦਾ ਠੇਕਾ ਦਿੱਤਾ ਹੋਇਆ ਹੈ ਜੋ ਕਿ ਸਫ਼ਾਈ ਪ੍ਰਬੰਧਾਂ ਵਿੱਚ ਫ਼ੇਲ੍ਹ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਦਾ ਕੰਮ ਕਰਨ ਵਾਲੇ ਗ਼ਰੀਬ ਲੋਕਾਂ ਤੋਂ ਕੰਮ ਖੋਹ ਕੇ ਦਿੱਲੀ ਨਾਲ ਸਬੰਧਿਤ ਇੱਕ ਕੰਪਨੀ ਨੂੰ 607 ਕਰੋੜ ਰੁਪਏ ਵਿੱਚ 8 ਸਾਲਾਂ ਲਈ ਸਫ਼ਾਈ ਦਾ ਠੇਕਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਦੀ ਮਿਆਦ 6 ਮਹੀਨੇ ਦੀ ਰਹਿ ਗਈ ਹੈ ਤੇ ਇਹ ਸਰਕਾਰ ਸੂਬੇ ਨੂੰ ਲੁੱਟਣ ਤੇ ਸਫ਼ਾਈ ਸੇਵਕਾਂ ਨੂੰ ਕੁੱਟਣ ਵੱਲ ਲੱਗੀ ਹੋਈ ਹੈ। ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੌਰਾ ਕਰਨ ਸਮੇਂ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਇੰਨਾ ਹਾਲਾਤਾਂ ਵਿੱਚ ਲੋਕਾਂ ਦਾ ਜੀਣਾ ਦੁੱਭਰ ਹੋਇਆ ਪਿਆ ਹੈ ਤੇ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਅਸਫਲ ਸਾਬਤ ਹੋਈ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦੇ ਪੋਸ਼ ਇਲਾਕੇ ਵੀ ਗੰਦਗੀ ਦੇ ਢੇਰਾਂ ਨਾਲ ਭਰੇ ਹੋਏ ਹਨ ਤੇ ਕਰੋੜਾਂ ਦੇ ਸ਼ੋਅ ਰੂਮਾਂ ਵਿੱਚ ਕੰਮ ਕਰਦੇ ਵਪਾਰੀ ਵੀ ਪਰੇ ਸ਼ਾਨ ਹਨ ਜਦ ਕਿ ਸਥਾਨਕ ਆਮ ਲੋਕ ਇਸ ਗੰਦਗੀ ਕਾਰਨ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਚਮੜੀ ਦੇ ਰੋਗ, ਡੇਂਗੂ, ਹੈਜ਼ਾ ਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਵਿੱਚ ਨਾਂ ਤਾਂ ਲੋਕਾਂ ਨੂੰ ਪੀਣ ਦਾ ਸਾਫ਼ ਪਾਣੀ ਮਿਲ ਰਿਹਾ ਹੈ ਤੇ ਨਾਂ ਹੀ ਕੋਈ ਵਿਕਾਸ ਕਾਰਜ ਹੋ ਰਿਹਾ ਹੈ ਜਦ ਕਿ ਅਜਿਹੇ ਹਾਲਾਤ ਹਰ ਸ਼ਹਿਰ ਦੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲਈ ਇਹ ਸ਼ਰਮਨਾਕ ਹੈ ਤੇ ਜੇਕਰ ਜਲੰਧਰ ਜਾਂ ਕਿਸੇ ਹੋਰ ਇਲਾਕੇ ਵਿੱਚ ਗੰਦਗੀ ਕਾਰਨ ਬਿਮਾਰੀਆਂ ਫੈਲਦੀਆਂ ਹਨ ਤਾਂ ਸਰਕਾਰ ਇਸ ਦੇ ਲਈ ਜ਼ਿੰਮੇਵਾਰ ਹੋਵੇਗੀ।

ਵੱਲੋਂ:
ਦਫ਼ਤਰ, ਚਰਨਜੀਤ ਸਿੰਘ ਚੰਨੀ
ਸਾਬਕਾ ਮੁੱਖ ਮੰਤਰੀ, ਪੰਜਾਬ ਅਤੇ ਸੰਸਦ ਮੈਂਬਰ, ਜਲੰਧਰ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...