ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

by | Feb 12, 2026 | breaking news, daily | 0 comments

ਚੇਅਰਮੈਨ ਵਲੋਂ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ

ਚੰਡੀਗੜ੍ਹ, 12 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ।

ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਾਮ ਮੋਕਸ਼ ਧਾਮ, ਖੁਰਦਾ ਟੱਪਰੀਆਂ (ਨਵਾਂਸ਼ਹਿਰ) ਅਤੇ ਗੱਦੀ ਨਸ਼ੀਨ ਅਚਾਰੀਆ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਦੀ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ। ਇਸ ਤੋਂ ਇਲਾਵਾ ਤਪਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਚਰਨ ਸੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮਹਾਂਪੁਰਸ਼ਾਂ ਦੀ ਸੁਰੱਖਿਆ ਬਾਰੇ ਵੀ ਸਮੀਖਿਆ ਕੀਤੀ ਗਈ।

ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। ਉਹਨਾ ਦੱਸਿਆ ਕਿ ਤਰਨਤਾਰਨ ਵਿਖੇ ਅੰਬੇਦਕਰ ਭਵਨ ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ। ਸਥਾਨਕ ਸਰਕਾਰਾਂ ਦੇ ਡਾਇਰੈਕਟਰ ਤੋਂ ਨਗਰ ਕੌਂਸਲਾਂ ਵਿੱਚ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ, ਜੋ ਕਿ ਸ਼ਲਾਘਾਯੋਗ ਪਾਈ ਗਈ।

ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।

ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਨਯਨ ਜੱਸਲ, ਮੈਂਬਰ ਰੁਪਿੰਦਰ ਸਿੰਘ ਸੀਤਲ, ਗੁਰਪ੍ਰੀਤ ਸਿੰਘ ਇੱਟਾਂਵਾਲੀ, ਗੁਲਜ਼ਾਰ ਸਿੰਘ ਬੋਬੀ , ਪੰਜਾਬ ਪੁਲਿਸ ਦੇ ਐਡੀਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਕੋਸਤੁਬ ਸ਼ਰਮਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ. ਕੁਲਵੰਤ ਸਿੰਘ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਏਆਈਜੀ ਸੁਰਿੰਦਰਜੀਤ ਕੌਰ, ਸ਼੍ਰੀ ਗੌਤਮ ਸਿੰਘਲ ਜੀ ਏਆਈਜੀ ਟਰੇਨਿੰਗ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...