ਜਾਅਲੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਤਿਆਰ ਕਰਵਾਉਣ ਲਈ ਭਗਵੰਤ ਮਾਨ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਐਫ ਆਈ ਆਰ ਦਰਜ ਹੋਵੇ; ਅਕਾਲੀ ਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

by | Jun 25, 2026 | breaking news, daily, politics | 0 comments

ਮਾਮਲੇ ਵਿਚ ਸ਼ਾਮਲ ਦੋ ਪੁਲਿਸ ਅਧਿਕਾਰੀਆਂ ਦੇ ਫੋਨ ਤੇ ਹੋਰ ਯੰਤਨ ਜ਼ਬਤ ਕੀਤੇ ਜਾਣ ਤੇ ਇਹਨਾਂ ਦੀਆਂ ਕਾਲ ਰਿਕਾਰਡਾਂ ਦੀ ਜਾਂਚ ਹੋਵੇ ਤਾਂ ਜੋ ਪਤਾ ਲੱਗੇ ਕਿ ਕੇਸ ਵਿਚ ਇਹਨਾਂ ਨੂੰ ਦਿਸ਼ਾ ਨਿਰਦੇਸ਼ ਕੌਣ ਦੇ ਰਿਹਾ ਸੀ: ਪਰਮਬੰਸ ਸਿੰਘ ਰੋਮਾਣਾ
ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਅਪੀਲ ਕੀਤੀ ਕਿ ਗੁਰੂਗ੍ਰਾਮ ਵਿਚ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹੁਣ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਜ਼ਿੰਮੇਵਾਰ ਪੰਜਾਬ ਪੁਲਿਸ ਅਫਸਰਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਾਅਲਸਾਜ਼ੀ ਦੇ ਮਾਮਲੇ ਵਿਚ ਲੈਬਾਰਟਰੀਆਂ ਨਾਲ ਸਬੰਧਤ ਮਾਮਲੇ ਵਿਚ ਸਿਰਫ ਦੋ ਹੀ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਜਦੋਂ ਕਿ ਜਾਅਲਸਾਜ਼ੀ ਤਾਂ ਪੰਜਾਬ ਪੁਲਿਸ ਦੇ ਅਫਸਰਾਂ ਨੇ ਕੀਤੀ ਹੈ। ਉਹਨਾਂ ਕਿਹਾ ਕਿ ਕਿਉਂਕਿ ਦੋਵਾਂ ਲੈਬਾਰਟਰੀਆਂ ਵਿਚ ਵੀਡੀਓ ਦੇ ਗੁੰਝਲਦਾਰ ਪਹਿਲੂਆਂ ਦੀ ਜਾਂਚ ਦੀ ਸਹੂਲਤ ਨਹੀਂ ਸੀ, ਇਸ ਵਾਸਤੇ ਦੋ ਪੁਲਿਸ ਅਫਸਰਾਂ ਐਸ ਪੀ ਜਸ਼ਨਦੀਪ ਸਿੰਘ ਤੇ ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਸਵਪਨ ਸ਼ਰਮਾ ਨੇ ਰਿਪੋਰਟ ਨੂੰ ਐਡਿਟ ਕਰ ਕੇ ਇਸਨੂੰ ਅੰਤਿਮ ਰੂਪ ਦਿੱਤਾ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਅਫਸਰਾਂ ਦੇ ਖਿਲਾਫ ਵੀ ਕੇਸ ਦਰਜ ਹੋਣਾ ਚਾਹੀਦਾ ਹੈ।
ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਸ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਸਬੰਧਤ ਹੈ। ਉਹਨਾਂ ਕਿਹਾਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹ ਰਿਪੋਰਟਾਂ ਕਿਸ ਨੇ ਤਿਆਰ ਕਰਵਾਈਆਂ ਅਤੇ ਇਹ ਰਿਪੋਰਟਾਂ ਹਾਸਲ ਕਰਨ ਵਾਸਤੇ ਕਿਸਨੇ ਮੁਲਜ਼ਮਾਂ ਨੂੰ ਪੈਸੇ ਦਿੱਤੇ।
ਉਹਨਾਂ ਇਹ ਵੀ ਮੰਗ ਕੀਤੀ ਕਿ ਦੋਵਾਂ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਇਹਨਾਂ ਦੇ ਸਟਾਫ ਦੇ ਸਾਰੇ ਮੋਬਾਈਲ ਫੋਨ, ਲੈਪਟਾਪ, ਹਾਰਡ ਡਿਸਕ ਤੇ ਹੋਰ ਤਕਨੀਕੀ ਸਮਾਨ ਜ਼ਬਤ ਕੀਤਾ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਅਫਸਰਾਂ ਦੀਆਂ ਕਾਲ ਡਿਟੇਲਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਨੂੰ ਹਦਾਇਤਾਂ ਕੌਣ ਦੇ ਰਿਹਾ ਸੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਸੰਗਠਤ ਅਪਰਾਧ ਦੇ ਤਹਿਤ ਬੀ ਐਨ ਐਸ ਦੀਆਂ ਧਾਰਾਵਾਂ ਤਹਿਤ ਐਫ ਆਈ ਆਰ ਦਰਜ ਕਰਨ ਵਾਸਤੇ ਢੂਕਵਾਂ ਕੇਸ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਮੁੱਖ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਸਤੇ ਇਹ ਜਾਅਲੀ ਫੋਰੈਂਸਿਕ ਰਿਪੋਰਟਾਂ ਹਾਸਲ ਕਰਨ ਵਾਸਤੇ ਸਰਕਾਰੀ ਮਸ਼ੀਨਰੀ ਅਤੇ ਜਨਤਕ ਫੰਡਾਂ ਦੀ ਦੁਰਵਰਤੋਂ ਦੀ ਆਗਿਆ ਦਿੱਤੀ। ਉਹਨਾਂ ਕਿਹਾ ਕਿ ਇਸ ਵਿਚ ਵਰਤੇ ਗਏ ਤੌਰ ਤਰੀਕੇ ਨੂੰ ਜਸਪ੍ਰੀਤ ਸਿੰਘ ਜੱਸੀ ਨੇ ਬੇਨਕਾਬ ਕੀਤਾ ਜਿਸ ਨਾਲ ਪੁਲਿਸ ਅਫਸਰਾਂ ਨੇ ਸੰਪਰਕ ਕੀਤਾ ਸੀ ਤਾਂ ਜੋ ਜਾਅਲੀ ਰਿਪੋਰਟਾਂ ਹਾਸਲ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਜੱਸੀ ਨੇ ਹੀ ਬਿਆਨ ਦਿੱਤਾ ਹੈ ਕਿ ਕਿਵੇਂ ਇਹ ਗੈਰ ਕਾਨੂੰਨੀ ਕੰਮ ਕਰਨ ਵਾਸਤੇ ਉਸ ’ਤੇ ਦਬਾਅ ਬਣਾਇਆ ਗਿਆ ਅਤੇ ਹੁਣ ਉਸਨੂੰ ਹਦਾਇਤਾਂ ਨਾ ਮੰਨਣ ’ਤੇ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਅਤੇ ਨਤੀਜੇ ਭੁਗਤਣ ਦਿੱਤੀਆਂ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ।
ਕੇਸ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸਰਦਾਰ ਰੋਮਾਣਾ ਨੇ ਕਿਹਾ ਕਿ ਗੁੜਗਾਓਂ ਦੇ ਏ ਸੀ ਪੀ (ਕ੍ਰਾਈਮ 1) ਵੱਲੋਂ ਕੀਤੀ ਜਾਂਚ ਉਪਰੰਤ ਐਫ ਆਈ ਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੇਸ ਵਿਚ ਮੁਲਜ਼ਮਾਂ ਖਿਲਾਫ ਮੁਢਲਾ ਕੇਸ ਬਣਦਾ ਸੀ ਤਾਂ ਹੀ ਕੇਸ ਦਰਜ ਹੋਇਆ ਹੈ। ਉਹਨਾਂ ਕਿਹਾ ਕਿ ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਦੋਵੇਂ ਲੈਬਾਰਟਰੀਆਂ ਜਿਹਨਾਂ ਤੋਂ ਜਾਅਲੀ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ, ਉਹਨਾਂ ਨੂੰ ਸਰਕਾਰ ਤੋਂ ਕੋਈ ਮਾਨਤਾ ਪ੍ਰਾਪਤ ਨਹੀਂ ਹੈ ਅਤੇ ਉਹਨਾਂ ਕੋਲ ਚੇਹਰੇ ਦੀ ਪਛਾਣ ਕਰਨ ਵਾਸਤੇ ਜਟਿਲ ਟੈਸਟ ਕਰਨ ਲਈ ਮੁਹਾਰਤ ਵੀ ਹਾਸਲ ਨਹੀਂ ਹੈ।
ਉਹਨਾਂ ਇਹ ਵੀ ਦੱਸਿਆ ਕਿ ਪੁਲਿਸ ਅਫਸਰਾਂ ਨੇ ਜਸਪ੍ਰੀਤ ਜੱਸੀ ਨੂੰ ਐਡਿਟ ਕੀਤੀ ਹੋਈ ਵੀਡੀਓ ਦਿੱਤੀ ਤੇ ਉਸਨੂੰ ਆਖਿਆ ਕਿ ਇਸ ਮੁਤਾਬਕ ਰਿਪੋਰਟਾਂ ਤਿਆਰ ਕਰਵਾਓ ਤਾਂ ਜੋ ਮੁੱਖ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਜਾ ਸਕੇ ਹਾਲਾਂਕਿ ਉਹ ਜਾਣਦੇ ਸਨ ਕਿ ਐਡਿਟ ਕੀਤੀ ਵੀਡੀਓ ’ਤੇ ਅਤਿ ਆਧੁਨਿਕ ਟੈਸਟ ਨਹੀਂ ਕੀਤੇ ਜਾ ਸਕਦੇ।
ਸਰਦਾਰ ਰੋਮਾਣਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਆਖਿਆ ਕਿ ਉਹ ਦੱਸਣ ਕਿ ਹੁਣ ਉਹਨਾਂ ਮਾਮਲੇ ਵਿਚ ਕੀ ਕਹਿਣਾ ਹੈ ? ਉਹਨਾਂ ਕਿਹਾ ਕਿ ਹਰਪਾਲ ਚੀਮਾ ਨੇ ਨਕਲੀ ਰਿਪੋਰਟਾਂ ਦੇ ਆਧਾਰ ’ਤੇ ਮੁੱਖ ਮੰਤਰੀ ਦਾ ਬਚਾਅ ਕੀਤਾ ਸੀ ਅਤੇ ਸਪੈਸ਼ਲ ਡੀ ਜੀ ਪੀ ਗੌਰਵ ਕੋਲ ਜਾ ਕੇ ਮਾਮਲੇ ਦੀ ਜਾਂਚ ਕਰਵਾਉਣ ਲਈ ਸ਼ਿਕਾਇਤ ਦੇਣ ਦਾ ਡਰਾਮਾ ਵੀ ਕੀਤਾ ਸੀ ਹੁਣ ਉਹਨਾਂ ਚੁੱਪੀ ਧਾਰ ਲਈ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਚੁੱਪ ਹੋ ਗਏ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਇਸ ਮਾਮਲੇ ਵਿਚ ਬਚਾਅ ਨਹੀਂ ਕਰਨਾ ਚਾਹੁੰਦੇ ਕਿਉਂਕਿ ਬਚਾਅ ਕਰਨਾ ਸੰਭਵ ਹੀ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...