ਜਾਮਾਰਾਏ ‘ਚ ਦੋ ਭਰਾਵਾਂ ਦੀ ਮੌਤ ਓਵਰਡੋਜ਼ ਨਹੀਂ, ‘ਆਪ’ ਸਰਕਾਰ ਦੀ ਨਾਕਾਮੀ ਦਾ ਜਿਉਂਦਾ-ਜਾਗਦਾ ਸਬੂਤ – ਬ੍ਰਹਮਪੁਰਾ

by | Sep 9, 2025 | breaking news, daily, politics | 0 comments

ਸਰਹੱਦੀ ਜ਼ਿਲ੍ਹੇ ਤਰਨ ਤਾਰਨ ‘ਚ ਫੈਲੇ ਨਸ਼ਾ ਨੈੱਟਵਰਕ ਦੀ ਨਿਆਂਇਕ ਜਾਂਚ ਕਰਵਾਈ ਜਾਵੇ – ਬ੍ਰਹਮਪੁਰਾ

• ਕਿਹਾ, ਖਡੂਰ ਸਾਹਿਬ ਹਲਕੇ ‘ਚ ਹੋ ਰਹੀ ਚਿੱਟੇ ਦੀ ਹੋਮ ਡਿਲਿਵਰੀ

ਤਰਨ ਤਾਰਨ 09 ਸਤੰਬਰ, 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਨਸ਼ੇ ਦੀ ਭੇਟ ਚੜ੍ਹੇ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸਨੂੰ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਖਿਲਾਫ਼’ ਫ਼ਰਜ਼ੀ ਮੁਹਿੰਮ ਦਾ ਨਤੀਜਾ ਕਰਾਰ ਦਿੱਤਾ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ, “ਜਦੋਂ ਪੰਜਾਬ ਦੇ ਪੁੱਤ ਨਸ਼ੇ ਨਾਲ ਮਰ ਰਹੇ ਹਨ, ਉਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਨਸ਼ਾ-ਮੁਕਤ ਪੰਜਾਬ’ ਦੇ ਝੂਠੇ ਇਸ਼ਤਿਹਾਰਾਂ ‘ਤੇ ਸਰਕਾਰੀ ਖਜ਼ਾਨਾ ਲੁਟਾਉਣ ਵਿੱਚ ਰੁੱਝੀ ਹੋਈ ਹੈ। ਹਕੀਕਤ ਇਹ ਹੈ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿੱਚ ਚਿੱਟੇ ਦੀ ਹੋਮ ਡਿਲਿਵਰੀ ਹੋ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

ਉਨ੍ਹਾਂ ਸਿੱਧਾ ਦੋਸ਼ ਲਾਇਆ ਕਿ ਪੁਲਿਸ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਤੋਂ ਬਿੰਨਾਂ ਇਹ ਨਸ਼ੇ ਦਾ ਕਾਰੋਬਾਰ ਇੰਨੇ ਵੱਡੇ ਪੱਧਰ ‘ਤੇ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ, ‘ਆਪ’ ਸਰਕਾਰ ਦੀ ਕਮਜ਼ੋਰ ਸਿਆਸੀ ਇੱਛਾ-ਸ਼ਕਤੀ ਅਤੇ ਅਪਰਾਧਿਕ ਲਾਪਰਵਾਹੀ ਕਾਰਨ ਅੱਜ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ। ਬਦਲਾਅ ਦਾ ਨਾਅਰਾ ਦੇ ਕੇ ਆਈ ਇਸ ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਅੱਗੇ ਜ਼ੋਰਦਾਰ ਮੰਗ ਕੀਤੀ ਕਿ ਤਰਨ ਤਾਰਨ ਦੇ ਸਰਹੱਦੀ ਜ਼ਿਲ੍ਹੇ ਵਿੱਚ ਫੈਲੇ ਨਸ਼ਾ-ਤਸਕਰ ਗਠਜੋੜ ਦੀ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਸਚਾਈ ਸਾਹਮਣੇ ਆ ਸਕੇ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਦੋ ਨੌਜਵਾਨਾਂ ਦੀ ਮੌਤ ਦਾ ਨਹੀਂ, ਸਗੋਂ ਸਰਕਾਰੀ ਸ਼ਹਿ ‘ਤੇ ਚੱਲ ਰਹੇ ਨਸ਼ੇ ਦੇ ਉਸ ਨੈੱਟਵਰਕ ਦਾ ਨਤੀਜਾ ਹੈ, ਜਿਸਨੇ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੂਠੀ ਸ਼ੋਹਰਤ ਛੱਡ ਕੇ ਅਸਲ ਦੋਸ਼ੀਆਂ, ਭਾਵੇਂ ਉਹ ਪੁਲਿਸ ਵਿੱਚ ਹੋਣ ਜਾਂ ਸਿਆਸਤ ਵਿੱਚ, ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਇਸ ਘਟਨਾ ਨੂੰ ‘ਸਰਕਾਰੀ ਕਤਲ’ ਕਰਾਰ ਦਿੰਦਿਆਂ ਪੀੜਤ ਪਰਿਵਾਰ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਅਤੇ ਮ੍ਰਿਤਕ ਦੇ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਣ ਦੀ ਵੀ ਮੰਗ ਕੀਤੀ। – (ਸਮਾਪਤ) –

ਤਸਵੀਰ: ਮ੍ਰਿਤਕ ਨੌਜਵਾਨਾਂ ਦੀ ਫਾਈਲ ਫੋਟੋ।

(ਦਮਨਜੀਤ ਸਿੰਘ)
ਮੋਬਾਈਲ ਨੰ: 7428718135

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...